ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਕਰ ਵਿਭਾਗ ਨੇ 9 ਕਰੋੜ ਰੁਪਏ ਦੇ ਜੀਐਸਟੀ ਘਪਲੇ ਅਤੇ ਵਿਭਾਗ ਅੰਦਰ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ ਸਖ਼ਤ ਅਤੇ ਵੱਡੀ ਕਾਰਵਾਈ ਕੀਤੀ
ਚੰਡੀਗੜ੍ਹ, 12 ਫਰਵਰੀ 2026: ਪੰਜਾਬ ਸਰਕਾਰ ਵੱਲੋਂ ਵਿੱਤੀ ਪਾਰਦਰਸ਼ਤਾ ਅਤੇ ਪ੍ਰਸ਼ਾਸਨਿਕ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਦੋ ਅਹਿਮ ਮੋਰਚਿਆਂ ‘ਤੇ ਸਖ਼ਤ ਕਦਮ ਚੁੱਕੇ ਗਏ ਹਨ। ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਲੁਧਿਆਣਾ ਦੇ ਇੱਕ ਵਪਾਰੀ ਨੂੰ 9 ਕਰੋੜ ਰੁਪਏ ਦੇ ਜੀਐਸਟੀ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਲੰਬੇ ਸਮੇਂ ਤੋਂ ਬਿਨਾਂ ਸੂਚਨਾ ਗੈਰਹਾਜ਼ਰ ਰਹਿਣ ਵਾਲੇ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਪ੍ਰੈਸ ਬਿਆਨ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਦੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਕਾਬੂ ਕੀਤਾ ਹੈ। ਉਨ੍ਹਾਂ ਵਿਆਖਿਆ ਕੀਤੀ ਕਿ ਫਰਮ ਵੱਲੋਂ ਬਿਨਾਂ ਅਸਲ ਮਾਲ ਸਪਲਾਈ ਕੀਤੇ ਐਚ.ਆਰ./ਸੀ.ਆਰ. ਕੋਇਲਜ਼ ਅਤੇ ਸਟ੍ਰਿਪਸ ਦੇ ਜਾਅਲੀ ਬਿਲ ਜਾਰੀ ਕੀਤੇ ਜਾ ਰਹੇ ਸਨ। ਇਸ ਗ਼ੈਰਕਾਨੂੰਨੀ ਜਾਲ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ...








