ਐਸ.ਸੀ. ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰ ਦੇ ਮੁਲਾਜ਼ਮਾਂ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ: ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 10 ਫਰਵਰੀ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਨੋਟਿਸ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਦੇ ਸੈਕਟਰ-8 ਅਤੇ ਸੈਕਟਰ-39 ਵਿੱਚ ਸਥਿਤ ਨਿਵਾਸ ਅਸਥਾਨਾਂ ’ਤੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਇਨਕਾਰ ਕਰ ਦਿੱਤਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ-ਸੂਚਕ ਟਿੱਪਣੀ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਆਪਣੇ ਆਪ (ਸੂ ਮੋਟੋ) ਲਏ ਗਏ ਨੋਟਿਸ ਦੀ ਤਾਮੀਲ ਲਈ ਕਮਿਸ਼ਨ ਦਾ ਕਰਮਚਾਰੀ ਦੋ ਵਾਰ ਪ੍ਰਤਾਪ ਸਿੰਘ ਬਾਜਵਾ ਦੇ ਨਿਵਾਸ ’ਤੇ ਜਾ ਚੁੱਕਾ ਹੈ।ਸ. ਗੜ੍ਹੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਤਰਨ ਤਾਰਨ ਚੋਣਾਂ ਦੌਰਾਨ ਵੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ 90 ਦਿਨਾਂ ਦੇ ਅੰਦਰ ਇੱਕ ਹੋਰ ਮਾਮਲੇ ਵਿੱਚ ਮੁੜ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਆਪਣੇ ਬਿਆਨ ਰਾਹੀਂ ਪ੍ਰਤਾਪ ਸਿੰਘ ਬਾਜਵਾ ਨੇ ਜਗੀਰੂ ਸੋਚ ਦਾ ਪ੍ਰਗਟਾਵਾ ਕ...









