ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਸ਼ੂਧਨ ਲਈ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ‘ਬਲੂ ਕਰਾਸ’ ਸਟੋਰ ਸਥਾਪਤ ਕੀਤੇ ਜਾਣਗੇ, ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ।
ਚੰਡੀਗੜ੍ਹ, 8 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹੇ ਜਾ ਰਹੇ ਹਨ। ਇਸ ਉਪਰਾਲੇ ਦਾ ਮਕਸਦ ਪਸ਼ੂਧਨ ਲਈ ਉੱਨਤ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਜ਼ਿਆਦਾ ਸੁਗਮ ਅਤੇ ਕਿਫ਼ਾਇਤੀ ਬਣਾਉਣਾ ਹੈ।
ਇਸ ਪ੍ਰਾਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਕਦਮ ਕਿਸਾਨਾਂ ‘ਤੇ ਪੈਣ ਵਾਲੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਪਸ਼ੂ ਪਾਲਣ ਖੇਤਰ ਨੂੰ ਵੀ ਵੱਡਾ ਉਤਸ਼ਾਹ ਦੇਵੇਗਾ।
ਯੋਜਨਾ ਦੀ ਵਿਸਥਾਰ ਨਾਲ ਰੂਪ-ਰੇਖਾ ਬਿਆਨ ਕਰਦਿਆਂ ਮੰਤਰੀ ਨੇ ਕਿਹਾ ਕਿ ‘ਬਲੂ ਕਰਾਸ’ ਸਟੋਰਾਂ ‘ਤੇ ਜੈਨਰਿਕ ਵੈਟਰਨਰੀ ਦਵਾਈਆਂ ‘ਤੇ 30 ਪ੍ਰਤੀਸ਼ਤ ਅਤੇ ਬ੍ਰਾਂਡਿਡ ਦਵਾਈਆਂ ‘ਤੇ 20 ਪ੍ਰਤੀਸ਼ਤ ਛੂਟ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਦਵਾਈਆ...









