ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਵਾਂ ’ਤੇ ਛਾਪੇ, 208 ਵਿਅਕਤੀ ਕਾਬੂ
ਚੰਡੀਗੜ੍ਹ, 6 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 18ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਗਏ ਟਿਕਾਣਿਆਂ ’ਤੇ ਕੁੱਲ 601 ਛਾਪੇਮਾਰੀਆਂ ਕੀਤੀਆਂ ਗਈਆਂ।
ਉਪਲਬਧ ਜਾਣਕਾਰੀ ਅਨੁਸਾਰ, ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨਾਲ ਤਾਲਮੇਲ ਕਰਦਿਆਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦੇ ਰਹੀਆਂ ਹਨ।
ਮੁਹਿੰਮ ਦੇ 18ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ...








