Wednesday, July 29Punjabi People

Tag: Khas khabar

ਕੇਂਦਰੀ ਬਜਟ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਅਨਿਆਇ ਕੀਤਾ ਹੈ: ਹਰਪਾਲ ਚੀਮਾ

ਕੇਂਦਰੀ ਬਜਟ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਅਨਿਆਇ ਕੀਤਾ ਹੈ: ਹਰਪਾਲ ਚੀਮਾ

Breaking News
ਚੰਡੀਗੜ੍ਹ, 1 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਅਣਡਿੱਠਾ ਕੀਤਾ ਹੈ। ਇਸ ਨਾਲ ਸਰਕਾਰ ਦੇ ਕਿਸਾਨ-ਪੱਖੀ ਹੋਣ ਦੇ ਦਾਅਵੇ ਸਿਰਫ਼ ਖੋਖਲੇ ਨਾਅਰੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਬਜਟ ਵਿੱਚ ਨਾ ਤਾਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਕੀਤਾ ਗਿਆ ਹੈ ਅਤੇ ਨਾ ਹੀ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਦੀ ਨੀਂਹ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਕਰਨ ਤੋਂ ਲਗਾਤਾਰ ਕਤਰਾਉਂਦੀ ਆ ਰਹੀ ਹੈ। ਉਨ੍ਹਾਂ ਵੱਧ ਕੀਮਤ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਅਪਣਾਈ ਗਈ ਚੋਣਵੇਂ ਨੀਤੀ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਬਜਟ ਵਿੱਚ ਨਾਰੀਅਲ, ਕਾਜੂ,...
PM ਮੋਦੀ ਵੱਲੋਂ ਪੰਜਾਬ ਲਈ 2 ਮਹੱਤਵਪੂਰਨ ਐਲਾਨ | ਅਦਮਪੁਰ ਏਅਰਪੋਰਟ ਦੌਰਾ | ਡੇਰਾ ਬੱਲਾਂ

PM ਮੋਦੀ ਵੱਲੋਂ ਪੰਜਾਬ ਲਈ 2 ਮਹੱਤਵਪੂਰਨ ਐਲਾਨ | ਅਦਮਪੁਰ ਏਅਰਪੋਰਟ ਦੌਰਾ | ਡੇਰਾ ਬੱਲਾਂ

Breaking News
ਜਲੰਧਰ/ਬੱਲਾਂ 1 ਫਰਵਰੀ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜਾਬ ਦੌਰੇ ’ਤੇ ਪਹੁੰਚੇ, ਜਿਸ ਦੌਰਾਨ ਧਾਰਮਿਕ ਆਸਥਾ ਅਤੇ ਵਿਕਾਸ ਦੋਵਾਂ ਨੂੰ ਕੇਂਦਰ ਵਿੱਚ ਰੱਖਿਆ ਗਿਆ। ਇਸ ਕਾਰਨ ਇਹ ਦੌਰਾ ਖਾਸ ਮਹੱਤਤਾ ਵਾਲਾ ਮੰਨਿਆ ਜਾ ਰਿਹਾ ਹੈ। ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਜਲੰਧਰ ਨੇੜੇ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ। ਉਹ ਲਗਭਗ 40 ਮਿੰਟ ਤੱਕ ਡੇਰਾ ਬੱਲਾਂ ਵਿੱਚ ਰਹੇ। ਇਸ ਦੌਰਾਨ ਉਨ੍ਹਾਂ ਨੇ ਲੰਗਰ ਛਕਿਆ ਅਤੇ ਸੰਗਤ ਨਾਲ ਮੁਲਾਕਾਤ ਕਰਦੇ ਹੋਏ ਗੱਲਬਾਤ ਕੀਤੀ, ਜਿਸ ਨਾਲ ਸੰਗਤ ਵਿੱਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰੇ ਦੌਰਾਨ ਇਕ ਹੋਰ ਅਹੰਮ ਐਲਾਨ ਵੀ ਕੀਤਾ ਗਿਆ। ਆਦਮਪੁਰ ਏਅਰਪੋਰਟ ਦਾ ਨਾਮ ਬਦਲ ਕੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਹੈ, ਜਿਸਨੂੰ ਰਵਿਦਾਸੀ ਸਮਾਜ ਲਈ ਇਕ ਵੱਡੀ ਇਤਿਹਾਸਕ ਪਛਾਣ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਵੱਲੋਂ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦੇ ਨਵੇਂ ਟਰਮੀਨਲ ਦਾ ਵਰਚੁਅਲ ਤੌਰ ’ਤੇ ਉਦਘਾਟਨ ਵੀ ਕੀਤਾ ਗਿਆ। ਇਹ ਟਰਮੀਨਲ ਪੰਜਾਬ...

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦਾ ਮੁਕਾਬਲਾ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

Breaking News, Health
ਚੰਡੀਗੜ੍ਹ, 31 ਜਨਵਰੀ 2026: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦੇ ਤਹਿਤ ਸੂਬੇ ਭਰ ਦੇ 200 ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਫੈਕਲਟੀ ਮੈਂਬਰਾਂ ਲਈ ਸਮਰੱਥਾ ਨਿਰਮਾਣ ਅਤੇ ਜਾਗਰੂਕਤਾ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਗੂ ਕੀਤੇ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੌਰਾਨ, ਪੰਜਾਬ ਭਰ ਦੇ ਲਗਭਗ 200 ਕਾਲਜਾਂ ਦੇ ਨੋਡਲ ਪ੍ਰੋਫੈਸਰਾਂ ਨੇ 20 ਤੋਂ 30 ਜਨਵਰੀ ਤੱਕ ਚਾਰ ਜ਼ਿਲ੍ਹਿਆਂ ਵਿੱਚ ਇੱਕ-ਦਿਨ ਵਾਲੀਆਂ ਵਰਕਸ਼ਾਪਾਂ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪਾਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਅਤੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਮੋਹਾਲੀ ਦੇ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਆਯੋਜਿਤ ਕੀਤੀਆਂ ਗਈਆਂ। ਇਹ ਵਰਕਸ਼ਾਪਾਂ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ; ਮਹਿੰਦਰਾ ਕਾਲਜ, ਪਟਿਆਲਾ; ਰਾਜਿੰਦਰਾ ਕਾਲਜ, ਬਠਿੰਡਾ; ਅਤੇ ਜਲੰਧਰ ਕਾਲਜ ਆਫ਼ ਐਜੂਕੇਸ਼ਨ ਵਿੱਚ ਕਰਵਾਈਆਂ ਗਈਆਂ। ਮਹਿੰਦਰਾ ਕਾਲਜ, ਪਟਿਆਲਾ ਵਿੱਚ ਵਰਕਸ਼ਾਪ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਸ਼ਿਰਕਤ ਕਰ ਰਹੇ ਅਕਾਲੀ ਆਗੂ – ਕੀ ਸੁਖਬੀਰ ਬਾਦਲ ਗੈਂਗਸਟਰਾਂ ਦੀ ਮਦਦ ਨਾਲ ਸੱਤਾ ਵਿੱਚ ਵਾਪਸੀ ਚਾਹੁੰਦੈ?: ਧਾਲੀਵਾਲ

Breaking News
ਚੰਡੀਗੜ੍ਹ, 31 ਜਨਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਗੈਂਗਸਟਰਾਂ ਦੇ ਪਰਿਵਾਰਾਂ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ‘ਤੇ ਸਖ਼ਤ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਖ਼ਿਲਾਫ਼ ਵੱਡੀ ਜੰਗ ਲੜ ਰਹੀ ਹੈ, ਉਸੇ ਸਮੇਂ ਅਕਾਲੀ ਦਲ ਗੈਂਗਸਟਰਾਂ ਨਾਲ ਸਾਂਝਾ ਰੱਖ ਰਿਹਾ ਹੈ। ਵਿਧਾਇਕ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਵੀ ਪੇਸ਼ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਦੀਆਂ ਨੀਅਤਾਂ ਅਤੇ ਤਰਜੀਹਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਦਰਸਾਉਂਦੀਆਂ ਹਨ ਕ...

ਨਿਵੇਸ਼ ਖੇਤਰ ਵਿੱਚ ਮੁੱਖ ਮੰਤਰੀ ਦੇ ਯਤਨਾਂ ਨੂੰ ਮਿਲੀ ਸਫਲਤਾ, ਅਤੇ ਖੇਤੀਬਾੜੀ ਖੇਤਰ ਲਈ ਤਕਨੀਕੀ ਸਹਾਇਤਾ ਵਿੱਚ ਦੱਖਣੀ ਕੋਰੀਆ ਆਇਆ ਅੱਗੇ।

Breaking News, Business, Global News
ਚੰਡੀਗੜ੍ਹ, 31 ਜਨਵਰੀ 2026: ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਮੁੜ ਲਾਭਦਾਇਕ ਅਤੇ ਵਿਆਪਾਰਕ ਧੰਦੇ ਵਜੋਂ ਪ੍ਰਸਥਾਪਿਤ ਕਰਨ ਦੇ ਯਤਨਾਂ ਦੇ ਤਹਿਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਸ਼ਤਰੀਤ ਗੱਲਬਾਤ ਕੀਤੀ। ਇਸ ਮੀਟਿੰਗ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਖੇਤਰ ਵਿੱਚ ਸਹਿਯੋਗ ‘ਤੇ ਖਾਸ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਦੌਰਾਨ, ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਲਾਭਦਾਇਕਤਾ ਵਿੱਚ ਸੁਧਾਰ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਗਿਆ। ਇਸ ਨਾਲ 13 ਤੋਂ 15 ਮਾਰਚ ਮੋਹਾਲੀ ਵਿੱਚ ਹੋਣ ਵਾਲੇ “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026” ਤੋਂ ਪਹਿਲਾਂ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਨੇ ਆਪਣੇ ਐਕਸ ਅਕਾਊਂਟ ‘ਤੇ ਸਾਂਝਾ ਕੀਤਾ ਕਿ ਇਹ ਮੀਟਿੰਗ ਖੇਤੀਬਾੜੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਸਹਿਯੋਗ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ। ਦੱਖ...

SIT ਦੀ ਕਾਰਵਾਈ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਵੱਡਾ ਬਿਆਨ

Uncategorized
ਅੰਮ੍ਰਿਤਸਰ 31 ਜਨਵਰੀ 2026 : 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਲਈ ਬਣੀ ਸਿੱਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਜੀ ਨੇ ਜਾਂਚ ਦੌਰਾਨ ਅਧਿਕਾਰੀਆਂ ਨੂੰ ਹੋ ਰਹੀ ਕਥਿਤ ਮਾਨਸਿਕ ਪਰੇਸ਼ਾਨੀ ’ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸਿੱਟ ਵੱਲੋਂ ਮੁੜ 40 ਵਿਅਕਤੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਾ ਦਿੱਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਡਾ. ਈਸ਼ਰ ਸਿੰਘ ਦੀ ਰਿਪੋਰਟ ਸਮੇਂ ਸਾਰੇ ਸੰਬੰਧਤ ਲੋਕਾਂ ਦੇ ਬਿਆਨ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਂਚ ਹੋਣੀ ਜ਼ਰੂਰੀ ਹੈ ਤਾਂ ਜੋ ਸੱਚਾਈ ਸਭ ਦੇ ਸਾਹਮਣੇ ਆ ਸਕੇ, ਪਰ ਜਾਂਚ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਮਾਨਸਿਕ ਹਰਾਸਮ...
ਪੰਜਾਬ ਪੁਲਿਸ ਦਾ ਇੱਕ ਮੁਲਾਜ਼ਮ ਗੋਲੀ ਲੱਗਣ ਨਾਲ ਜਾਨ ਤੋਂ ਹੱਥ ਧੋ ਬੈਠਾ।

ਪੰਜਾਬ ਪੁਲਿਸ ਦਾ ਇੱਕ ਮੁਲਾਜ਼ਮ ਗੋਲੀ ਲੱਗਣ ਨਾਲ ਜਾਨ ਤੋਂ ਹੱਥ ਧੋ ਬੈਠਾ।

Breaking News
ਮੁੱਲਾਂਪੁਰ ਦਾਖਾ (ਕਾਲੀਆ) 31 ਜਨਵਰੀ 2026 : ਲੁਧਿਆਣਾ ਵਿੱਚ ਸ਼ੱਕੀ ਹਾਲਾਤਾਂ ਹੇਠ ਗੋਲੀ ਲੱਗਣ ਕਾਰਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨੋਜ ਮਸੀਹ ਵਜੋਂ ਹੋਈ ਹੈ, ਜੋ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ ਅਤੇ ਉਸ ਦੀ ਉਮਰ ਲਗਭਗ 24–25 ਸਾਲ ਦੱਸੀ ਜਾ ਰਹੀ ਹੈ। ਅਨੋਜ ਨੂੰ ਹਾਲ ਹੀ ਵਿੱਚ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਤਰਸ ਦੇ ਅਧਾਰ ’ਤੇ ਨੌਕਰੀ ਮਿਲੀ ਸੀ। ਜਾਣਕਾਰੀ ਅਨੁਸਾਰ ਅਨੋਜ ਮਸੀਹ ਦੀ ਡਿਊਟੀ ਲੁਧਿਆਣਾ–ਫਿਰੋਜ਼ਪੁਰ ਨੈਸ਼ਨਲ ਹਾਈਵੇ ’ਤੇ ਸਥਿਤ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਲੱਗੀ ਹੋਈ ਸੀ। ਸ਼ੋਅਰੂਮ ਦੇ ਮਾਲਕ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਕਾਰਨ 16 ਜਨਵਰੀ ਤੋਂ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਡਿਊਟੀ ਦੌਰਾਨ ਤੜਕੇ ਅਨੋਜ ਦੀ ਸਰਕਾਰੀ ਰਾਈਫਲ ਤੋਂ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਇਹ ਸਪਸ਼ਟ ਹੋ ਸਕੇ ਕਿ ਮੌਤ ਖੁਦਕੁਸ਼ੀ ਕਾਰਨ ਹੋਈ ਹੈ ਜਾਂ ਅਚਾਨਕ...

ਟਰੰਪ ਵੱਲੋਂ ਚਿਤਾਵਨੀ: ਕੈਨੇਡਾ ਵਿੱਚ ਬਣੇ ਜਹਾਜ਼ਾਂ ’ਤੇ 50% ਟੈਕਸ ਲਗਾਇਆ ਜਾ ਸਕਦਾ ਹੈ

Global News
ਅਮਰੀਕਾ 30 ਜਨਵਰੀ 2026: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਲਫਸਟਰੀਮ ਏਅਰੋਸਪੇਸ ਦੇ ਸਰਟੀਫਿਕੇਸ਼ਨ ਪ੍ਰਕਿਰਿਆ ਨੂੰ ਰੋਕਣ ਦਾ ਦੋਸ਼ ਕੈਨੇਡਾ ‘ਤੇ ਲਾਇਆ ਹੈ। ਟਰੰਪ ਨੇ ਕੈਨੇਡਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਆਪਣਾ ਫੈਸਲਾ ਬਦਲਦਾ ਨਹੀਂ, ਤਾਂ ਅਮਰੀਕਾ ਵਿੱਚ ਵੇਚੇ ਜਾਣ ਵਾਲੇ ਕੈਨੇਡੀਅਨ ਜੈਟਾਂ ’ਤੇ 50% ਟੈਕਸ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕੈਨੇਡਾ ਨੇ ਗਲਫਸਟਰੀਮ ਦੇ ਜਹਾਜ਼ਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਤਾਂ ਇਹ ਟੈਕਸ ਲਾਗੂ ਕੀਤਾ ਜਾਵੇਗਾ। ਟਰੰਪ ਦੀ ਇਹ ਧਮਕੀ ਦੋਸ਼ਾਂ ਦੇ ਬਦਲੇ ਅਮਰੀਕਾ-ਕੈਨੇਡਾ ਸੰਬੰਧਾਂ ‘ਚ ਤਣਾਅ ਵਧਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਦੋਵੇਂ ਦੇਸ਼ ਵੱਖ-ਵੱਖ ਵਪਾਰਕ ਮੁੱਦਿਆਂ ’ਤੇ ਟਕਰਾਅ ਵਿੱਚ ਰਹੇ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਕਿਹਾ, “ਜੇ ਇਹ ਸਥਿਤੀ ਤੁਰੰਤ ਸੁਧਾਰੀ ਨਹੀਂ ਗਈ, ਤਾਂ ਮੈਂ ਅਮਰੀਕਾ ਵਿੱਚ ਵੇਚੇ ਜਾਣ ਵਾਲੇ ਸਾਰੇ ਕੈਨੇਡੀਅਨ ਜਹਾਜ਼ਾਂ ’ਤੇ 50% ਟੈਰਿਫ ਲਗਾ ਦਿਆਂਗਾ। ਇੱਕ ਹਫ਼ਤਾ ਪਹਿਲਾਂ ਟਰੰਪ ਨੇ ਕੈਨੇਡਾ ਨੂੰ ਚੀਨ ਨਾਲ ਵਪਾਰ ਕਰਨ ’ਤੇ 100% ਟੈਕਸ ਦੀ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜੇ ਕੈਨੇਡਾ ਚੀਨ ...

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ, ਭਤੀਜੇ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ, ਪਰ ਆਮ ਆਦਮੀ ਪਾਰਟੀ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੀ ਭਲਾਈ ਅਤੇ ਭਵਿੱਖ ਬਾਰੇ ਸੋਚਦੀ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 30 ਜਨਵਰੀ 2026: ਪੀ.ਏ.ਪੀ. ਗਰਾਊਂਡ, ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫੇ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਸਰਕਾਰ ਦੀਆਂ ਪ੍ਰਥਮਿਕਤਾਵਾਂ ਨੂੰ ਦਰਸਾਉਂਦਾ ਹੈ, ਜਿਸਦਾ ਮੁੱਖ ਉਦੇਸ਼ ਬੱਚਿਆਂ ਦੇ ਭਵਿੱਖ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸਿਰਫ ਆਪਣੇ ਪਰਿਵਾਰਾਂ ਦੇ ਹਿੱਤਾਂ ਦੀ ਚਿੰਤਾ ਕਰਦੇ ਰਹੇ, ਉਥੇ ਆਮ ਆਦਮੀ ਪਾਰਟੀ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੀ ਭਲਾਈ 'ਤੇ ਧਿਆਨ ਦੇ ਰਹੀ ਹੈ। 2020-21 ਦੇ ਮੁਕਾਬਲੇ, 2024-25 ਵਿੱਚ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 35% ਦਾ ਵਾਧਾ ਹੋਇਆ ਹੈ, ਜੋ ਸਿੱਖਿਆ ਸੁਧਾਰਾਂ ਦਾ ਪ੍ਰਮਾਣ ਹੈ। ਮੁੱਖ ਮੰਤਰੀ ਨੇ ਵਜ਼ੀਫੇ ਨੂੰ ਸਿਰਫ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਦਾ ਸਾਧਨ ਵੀ ਕਹਿਿਆ। ਉਨ੍ਹਾਂ ਨੇ ਯਕੀਨੀ ਬਣਾਇਆ ਕਿ ਕੋਈ ਵੀ ਬੱਚਾ ਪੈਸੇ ਦੀ ਘਾਟ ਕਾਰਨ ਸਿੱਖਿਆ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਸਬੰਧਿਤ ਦੋ ਵਿਅਕਤੀਆਂ ਨੂੰ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Breaking News
ਅੰਮ੍ਰਿਤਸਰ, 30 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀਆਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਵਜੋਂ ਕੀਤੀ ਗਈ ਹੈ। ਦੋਵੇਂ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਦੇ ਵਾਸੀ ਹਨ। ਇਹ ਸਫਲਤਾ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰੇਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਬਾਅਦ ਹਾਸਲ ਕੀਤੀ ਗਈ। ਇਸ ਦੇ ਨਾਲ ਪਿਛਲੇ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ...