“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਅਭਿਆਨ ਦੀ ਸ਼ੁਰੂਆਤ; 18 ਫਰਵਰੀ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਗਣਗੇ ਸਿਹਤ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦੇ ਤਹਿਤ ਪੂਰੇ ਸੂਬੇ ਲਈ ਵਿਸਤ੍ਰਿਤ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਅਭਿਆਨ ਅਧੀਨ 18 ਫਰਵਰੀ 2026 ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਜ਼ੁਰਗਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਆਯੋਜਿਤ ਕੀਤੇ ਜਾਣਗੇ। ਇਸ ਮੁਹਿੰਮ ਦੀ ਸਰਕਾਰੀ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿੱਚ ਕੀਤੀ ਗਈ ਸੀ, ਜਿਸ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸੁਲਭ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਅਧੀਨ ਵਿੱਤੀ ਵਰ੍ਹਾ 2025–26 ਦੌਰਾਨ ਕਰੀਬ 7.86 ਕਰੋੜ ਰੁਪਏ ਦੀ ਰਕਮ ਖਰਚ ਕਰਕੇ ਬਜ਼ੁਰਗਾਂ ਲਈ ਵਿਸਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਪ੍ਰੋਗਰਾਮ ਅਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ...


