ਡਰੋਨ ਰਾਹੀਂ ਸਰਹੱਦ ਪਾਰ ਹਥਿਆਰ ਤਸਕਰੀ ਦੀ ਕੜੀ ਟੁੱਟੀ, ਪੁਲਿਸ ਨੇ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ
ਅੰਮ੍ਰਿਤਸਰ/ਗੁਰਦਾਸਪੁਰ 21 ਜਨਵਰੀ 2026: ਪੰਜਾਬ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਵੱਖ-ਵੱਖ ਥਾਵਾਂ ’ਤੇ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ ਪੁਲਿਸ ਨੇ ਤਸਕਰੀ ਵਿੱਚ ਸ਼ਾਮਿਲ ਕਈ ਮੁਲਜ਼ਮਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
ਇਸੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਿਤ ਤਸਕਰਾਂ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਕਾਰਵਾਈ ਦੌਰਾਨ ਦੋ ਕਾਰਕੁਨ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬਰਾਮਦ ਹਥਿਆਰਾਂ ਵਿੱਚ 2 ਗਲੌਕ 9 ਐਮਐਮ ਅਤੇ 4 .30 ਬੋਰ ਪਿਸਤੌਲ ਸ਼ਾਮਲ ਹਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਆ ਰਹੇ ਹਥਿਆਰ ਸਰਹੱਦੀ ਇਲਾਕਿਆਂ ’ਚ ਰਿਸੀਵ ਕਰਦੇ ਸਨ ਅਤੇ ਬਾਅਦ ਵਿੱਚ ਇਹ ਹਥਿਆਰ ਪੰਜਾਬ ...








