75 ਕਰੋੜ ਦੇ ਕ੍ਰੈਸਟ ਘੁਟਾਲੇ ‘ਚ ਵੱਡੀ ਕਾਰਵਾਈ, ਸਾਬਕਾ CEO ਨਵਨੀਤ ਸ਼੍ਰੀਵਾਸਤਵ ਗ੍ਰਿਫ਼ਤਾਰ
ਚੰਡੀਗੜ੍ਹ, 17 ਜੂਨ 2026: 75 ਕਰੋੜ ਰੁਪਏ ਦੇ ਕਥਿਤ ਕ੍ਰੈਸਟ ਘੋਟਾਲੇ ਵਿੱਚ ਸੀਬੀਆਈ ਨੇ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਰਿਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੋਸਾਇਟੀ (ਕ੍ਰੈਸਟ) ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (CEO) ਨਵਨੀਤ ਸ਼੍ਰੀਵਾਸਤਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ 'ਤੇ ਫਰਜ਼ੀ ਕੰਪਨੀਆਂ ਰਾਹੀਂ ਕ੍ਰੈਸਟ ਦੇ ਫੰਡਾਂ ਵਿੱਚੋਂ ਕਰੋੜਾਂ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹਨ। ਲੰਬੇ ਸਮੇਂ ਤੋਂ ਜਾਂਚ ਦੇ ਘੇਰੇ ਵਿੱਚ ਰਹੇ ਸ਼੍ਰੀਵਾਸਤਵ ਨੂੰ ਸੀਬੀਆਈ ਨੇ ਪੁੱਛਗਿੱਛ ਅਤੇ ਸਬੂਤਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਏਜੰਸੀ ਨੇ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ।ਨਵਨੀਤ ਸ਼੍ਰੀਵਾਸਤਵ 2014 ਬੈਚ ਦੇ ਇੰਡੀਅਨ ਫਾਰੈਸਟ ਸਰਵਿਸ (IFS) ਅਧਿਕਾਰੀ ਹਨ।
ਸੀਬੀਆਈ ਦੀ ਜਾਂਚ ਮੁਤਾਬਕ ਕ੍ਰੈਸਟ ਦੇ ਆਈਡੀਐਫਸੀ ਫਰਸਟ ਬੈਂਕ, ਚੰਡੀਗੜ੍ਹ ਵਿੱਚ ਤਿੰਨ ਖਾਤੇ ਸਨ, ਜਿਨ੍ਹਾਂ ਵਿੱਚ ਮੌਜੂਦ ਕਰੋੜਾਂ ਰੁਪਏ ਦੀ ਰਕਮ ਨੂੰ ਕਥਿਤ ਤੌਰ 'ਤੇ ਨਿੱਜੀ ਲਾਭ ਲਈ ਵਰਤਿਆ ਗਿਆ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਨਵਨੀਤ...









