ਮੁਹਾਲੀ ਵਿੱਚ ਗੈਰਕਾਨੂੰਨੀ ਕਬਜ਼ਿਆਂ ਨੂੰ ਦੁਬਾਰਾ ਹਟਾਇਆ ਜਾਵੇਗਾ; ਨਿਗਮ ਵੱਲੋਂ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ
ਮੁਹਾਲੀ 18 ਜਨਵਰੀ 2026: ਮੁਹਾਲੀ ਵਿੱਚ ਨਾਜਾਇਜ਼ ਕਬਜ਼ੇ ਮੁੜ ਹਟਾਏ ਜਾਣਗੇ। ਇਸ ਸਬੰਧੀ 13 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ, ਜਿਸ ਦੌਰਾਨ ਮੁਹਾਲੀ ਨਗਰ ਨਿਗਮ ਨੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ 19 ਜਨਵਰੀ ਤੋਂ ਸ਼ਹਿਰ ਦੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਸਮੇਤ ਪਾਰਕਾਂ ਅਤੇ ਹੋਰ ਸਰਕਾਰੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਮੁਹਿੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਦਾ ਆਦਰ ਕਰਦਿਆਂ ਮੁਹਾਲੀ ਸ਼ਹਿਰ ਵਿੱਚੋਂ ਆਪਣੇ ਨਾਜਾਇਜ਼ ਕਬਜ਼ੇ ਖੁਦ ਹੀ ਹਟਾ ਲੈਣ। ਨਿਗਮ ਅਧਿਕਾਰੀਆਂ ਮੁਤਾਬਕ 19 ਜਨਵਰੀ ਤੋਂ ਸ਼ਹਿਰ ਭਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਇਸ ਕਾਰਵਾਈ ਦੌਰਾਨ ਜੇਕਰ ਕਿਸੇ ਕਬਜ਼ਾਧਾਰਕ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਮਾਲਕ ...









