Thursday, July 30Punjabi People

Tag: Khas khabar

ਸੈਸ਼ਨ ਕੋਰਟ ਮੋਹਾਲੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਵੀਹ-ਵੀਹ ਹਜ਼ਾਰ ਰੁਪਏ ਜੁਰਮਾਨਾ ਲਗਾਇਆ

ਸੈਸ਼ਨ ਕੋਰਟ ਮੋਹਾਲੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਵੀਹ-ਵੀਹ ਹਜ਼ਾਰ ਰੁਪਏ ਜੁਰਮਾਨਾ ਲਗਾਇਆ

Uncategorized
ਚੰਡੀਗੜ੍ਹ, 16 ਜਨਵਰੀ 2026: ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਵਿੱਚ ਤਾਇਨਾਤ ਕਲਰਕ ਪਰਵੀਨ ਕੁਮਾਰ ਅਤੇ ਉਸ ਦੇ ਸਹਿ-ਆਰੋਪੀ ਜੂਨੀਅਰ ਇੰਜੀਨੀਅਰ ਸਤੀਸ਼ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਦੀ ਪੂਰੀ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਦੋਵਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਹਰ ਇੱਕ ਨੂੰ ਚਾਰ-ਚਾਰ ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਲਰਕ ਅਤੇ ਜੂਨੀਅਰ ਇੰਜੀਨੀਅਰ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜਾਇਦਾਦ ਦੀ ਸੇਲ ਡੀਡ ਰਜਿਸਟ੍ਰੇਸ਼ਨ ਦੇ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਰਕਮ ਕਿਸ਼ਤਾਂ ਵਿੱਚ ਦਿੱਤੀ ਗਈ ਸੀ ਅਤੇ ਆਖਰੀ ਕਿਸ਼ਤ ਦੇਣ ਤੋਂ ਪਹਿਲਾਂ ਉਸ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇ...
ਸ਼ੂਗਰਕੇਨ ਹਾਰਵੈਸਟਰ ਰਾਹੀਂ ਕਟਾਈ ਸੁਚੱਜੇ ਤਰੀਕੇ ਨਾਲ ਕਰਨ ਲਈ ਗੰਨੇ ਦੀ ਬਿਜਾਈ ਚੌੜੀ ਵਿੱਥ ਵਿਧੀ ਅਨੁਸਾਰ ਕਰਨੀ ਲਾਜ਼ਮੀ ; ਕੇਨ ਕਮਿਸ਼ਨਰ

ਸ਼ੂਗਰਕੇਨ ਹਾਰਵੈਸਟਰ ਰਾਹੀਂ ਕਟਾਈ ਸੁਚੱਜੇ ਤਰੀਕੇ ਨਾਲ ਕਰਨ ਲਈ ਗੰਨੇ ਦੀ ਬਿਜਾਈ ਚੌੜੀ ਵਿੱਥ ਵਿਧੀ ਅਨੁਸਾਰ ਕਰਨੀ ਲਾਜ਼ਮੀ ; ਕੇਨ ਕਮਿਸ਼ਨਰ

Business
ਲੁਧਿਆਣਾ 16 ਜਨਵਰੀ 2026: ਗੰਨੇ ਦੀ ਚੌੜੀ ਵਿੱਥ ਵਿਧੀ ਨਾਲ ਬਿਜਾਈ ਕਰਨ ਨਾਲ ਪੌਦਿਆਂ ਨੂੰ ਵਧੇਰੇ ਹਵਾ ਅਤੇ ਸੂਰਜ ਦੀ ਰੌਸ਼ਨੀ ਮਿਲਦੀ ਹੈ, ਜਿਸ ਨਾਲ ਗੰਨੇ ਦੀ ਮੋਟਾਈ ਅਤੇ ਲੰਬਾਈ ਵਿੱਚ ਵਾਧਾ ਹੁੰਦਾ ਹੈ ਅਤੇ ਪ੍ਰਤੀ ਹੈਕਟੇਅਰ ਪੈਦਾਵਾਰ ਵਧਣ ਕਾਰਨ ਕਿਸਾਨਾਂ ਦੀ ਆਮਦਨ ਵਿੱਚ ਇਜ਼ਾਫ਼ਾ ਹੁੰਦਾ ਹੈ। ਇਹ ਗੱਲਾਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ ਮਾਜਰਾ ਵਿੱਚ ਗੰਨੇ ਦੀ ਫ਼ਸਲ ਦਾ ਜਾਇਜ਼ਾ ਲੈਂਦੇ ਹੋਏ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਕਹੀਆਂ। ਉਨ੍ਹਾਂ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਕਾਰਨ ਗੰਨਾ ਕੱਟਣ ਵਾਲੀਆਂ ਮਸ਼ੀਨਾਂ ਦੀ ਮੰਗ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਸਮੇਂ ਪੰਜਾਬ ਵਿੱਚ ਲਗਭਗ 30 ਸ਼ੂਗਰਕੇਨ ਹਾਰਵੈਸਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਦੇ ਮਸ਼ੀਨੀਕਰਨ ਲਈ 4 ਦਸੰਬਰ 2025 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ, ਜਿਨ੍ਹਾਂ ਤਹਿਤ ਕਰੀਬ 60 ਗੰਨਾ ਕਾਸ਼ਤਕਾਰਾਂ ਨੇ ਸਬਸਿਡੀ ‘ਤੇ ਸ਼ੂਗਰਕੇਨ ਹਾਰਵੈਸਟਰ ਖਰੀਦਣ ਲਈ ਅਰਜ਼ੀਆਂ ਦਿੱਤੀਆਂ ਹਨ। ਡਾ. ਅਮਰੀਕ ਸਿੰਘ ਨੇ ਦੱਸਿਆ...
ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਕੇ ਮੂੰਹ ਵਿੱਚ ਪਾਣੀ ਭਰ ਕੇ ਥੁੱਕਣ ਦੀ ਘਟਨਾ ਹੋਈ ਵਾਇਰਲ, ਇਸ ਮਾਮਲੇ ‘ਤੇ SGPC ਨੇ ਕਿਹਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾਵੇਗੀ

ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਕੇ ਮੂੰਹ ਵਿੱਚ ਪਾਣੀ ਭਰ ਕੇ ਥੁੱਕਣ ਦੀ ਘਟਨਾ ਹੋਈ ਵਾਇਰਲ, ਇਸ ਮਾਮਲੇ ‘ਤੇ SGPC ਨੇ ਕਿਹਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾਵੇਗੀ

Breaking News
ਅੰਮ੍ਰਿਤਸਰ 16 ਜਨਵਰੀ 2026: ਅੰਮ੍ਰਿਤਸਰ ਵਿੱਚ ਸਥਿਤ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇੱਕ ਨੌਜਵਾਨ ਵੱਲੋਂ ਮੂੰਹ ਧੋਣ ਦੀ ਰੀਲ ਬਣਾਈ ਗਈ, ਜੋ ਸੋਸ਼ਲ ਮੀਡੀਆ ‘ਤੇ “ਮੁਸਲਿਮ ਸ਼ੇਰ” ਕੈਪਸ਼ਨ ਨਾਲ ਸਾਂਝੀ ਕੀਤੀ ਗਈ। ਵੀਡੀਓ ਵਿੱਚ ਨੌਜਵਾਨ ਮੁਸਲਿਮ ਟੋਪੀ ਪਹਿਨੇ ਹੋਏ ਨਜ਼ਰ ਆ ਰਿਹਾ ਹੈ। ਇਸ ਘਟਨਾ ਤੋਂ ਬਾਅਦ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਮਾਮਲੇ ‘ਤੇ ਕੜਾ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਵੀਡੀਓ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਇਹ ਅਸਲੀ ਸਾਬਤ ਹੁੰਦੀ ਹੈ, ਤਾਂ ਉਸ ਸਮੇਂ ਮੌਕੇ ‘ਤੇ ਸੇਵਾਦਾਰਾਂ ਦੀ ਮੌਜੂਦਗੀ ਬਾਰੇ ਵੀ ਪੜਤਾਲ ਕੀਤੀ ਜਾਵੇਗੀ। ਗੌਰਤਲਬ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਰੀਲਾਂ ਬਣਾਉਣ ‘ਤੇ ਪਾਬੰਦੀ ਲਾਗੂ ਕਰ ਚੁੱਕੀ ਹੈ। ਇਸ ਪਾਬੰਦੀ ਦੀ ਪਾਲਣਾ ਯਕੀਨੀ ਬਣਾਉਣ ਲਈ ਵਲੰਟੀਅਰ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕਿਸੇ ਨੂੰ ਵੀ ਅਜਿਹੀਆਂ ਇਤਰਾਜ਼ਯੋਗ...