ਪੰਜਾਬ ਵਿਧਾਨ ਸਭਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਨਿੰਦਾ ਕਰਦੇ ਹੋਏ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ
ਚੰਡੀਗੜ੍ਹ, 16 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀ-ਆਧਾਰਿਤ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੇ ਹੋਏ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ।
ਇਹ ਮਾਮਲਾ 6 ਫਰਵਰੀ 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਹੋਏ ਇੱਕ ਜਨਤਕ ਸਮਾਗਮ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸੰਬੰਧਿਤ ਹੈ। ਆਪਣੇ ਭਾਸ਼ਣ ਦੌਰਾਨ ਬਾਜਵਾ ਨੇ ਕਥਿਤ ਤੌਰ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਜੋ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਬਾਰੇ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਕੀਤੀਆਂ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਗੱਲਾਂ ਸਿਰਫ਼ ਮੰਤਰੀ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਮਿਹਨਤੀ ਦਲਿਤ ਭਾਈਚਾਰੇ ਦੀ ਵੀ ਤੌਹੀਨ ਕਰਦੀਆਂ ਹਨ।
ਇਹ ਨਿੰਦਾ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਜੀਵਨ ਯਾਪਨ ਕਰਨ ਵਾਲੇ ਬੈਂ...









