ਅਦਾਲਤ ਵੱਲੋਂ ਇਮਾਨਦਾਰੀ ਦੀ ਪੁਸ਼ਟੀ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਸ਼ੁਕਰਾਨਾ ਅਦਾ ਕੀਤਾ।
ਅੰਮ੍ਰਿਤਸਰ, 12 ਮਾਰਚ 2026: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਲਗਾਏ ਗਏ ਸਾਰੇ ਦੋਸ਼ ਖਾਰਜ ਕੀਤੇ ਜਾਣ ਤੋਂ ਬਾਅਦ ਅਤੇ ਆਪਣੀ ‘ਕੱਟੜ ਇਮਾਨਦਾਰ’ ਛਵੀ ਬਰਕਰਾਰ ਰਹਿਣ ਉਪਰੰਤ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਸਮੇਤ ਹੋਰ ਆਗੂਆਂ ਨਾਲ ਵੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਸੋਚੀ-ਸਮਝੀ ਸਿਆਸੀ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਪਾਰਟੀ ਦੇ ਪੰਜ ਮੁੱਖ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਜੇਲ੍ਹ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਵੀ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ, ਪਰ ਅਦਾਲਤ ਨੇ ਮੁਕੱਦਮਾ ਚਲਾਉਣ ਲਈ ਪੱਕੇ ਸਬੂਤਾਂ ਦੀ ਕਮੀ ਦੇ ਚਲਦੇ ਸਾਰੇ ਦੋਸ਼ ਰੱਦ ਕਰ ਦਿੱਤੇ ਅਤੇ ਪੂਰੀ ਰਾਹਤ ਦਿੱਤੀ...









