ਸਨਮਾਨ ਅਤੇ ਪਾਰਦਰਸ਼ਤਾ ਨੂੰ ਅੱਗੇ ਰੱਖਦਿਆਂ ਲੋਕ ਭਲਾਈ ਯਕੀਨੀ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 3 ਮਾਰਚ 2026 : ਪੰਜਾਬ ਭਵਨ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਵਿਭਾਗਾਂ ਰਾਹੀਂ ਇਕ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਭਲਾਈ ਮਾਡਲ ਲਾਗੂ ਕੀਤਾ ਗਿਆ ਹੈ। ਇਸ ਮਾਡਲ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਰੀਬ ਹਰ ਘਰ—ਖਾਸ ਕਰਕੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ, ਦਿਵਿਆਂਗਜਨਾਂ, ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਅਤੇ ਹੋਰ ਹਾਸ਼ੀਏ ’ਤੇ ਰਹਿੰਦੇ ਵਰਗਾਂ—ਨੂੰ ਕਿਸੇ ਨਾ ਕਿਸੇ ਸਰਕਾਰੀ ਯੋਜਨਾ ਦਾ ਲਾਭ ਮਿਲੇ।
ਬਜ਼ੁਰਗਾਂ ਲਈ ਕੀਤੀਆਂ ਪਹਿਲਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਮਾਸਿਕ ਪੈਨਸ਼ਨ ਸਿੱਧੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ। ਸਖ਼ਤ ਨਿਗਰਾਨੀ ਕਾਰਨ ਅਯੋਗ ਅਤੇ ਮ੍ਰਿਤਕ ਲਾਭਪਾਤਰੀਆਂ ਦੇ ਨਾਮ ਹਟਾ ਕੇ 170 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਤਪਾ ਅਤੇ ਮਾਨਸਾ ਵਿੱਚ...









