ਮੁੱਖ ਮੰਤਰੀ ਸਿਹਤ ਯੋਜਨਾ ਹੇਠ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਿੱਚ ਜ਼ਿਲ੍ਹਾ ਮਾਨਸਾ ਨੇ ਸਾਰੇ ਸੂਬੇ ਵਿੱਚ ਕੀਤਾ ਪਹਿਲਾ ਸਥਾਨ ਹਾਸਲ
ਮਾਨਸਾ/ਚੰਡੀਗੜ੍ਹ, 2 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਿੱਚ ਜ਼ਿਲ੍ਹਾ ਮਾਨਸਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚਾਰੂ ਇੰਤਜ਼ਾਮਾਂ ਕਾਰਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਤੇਜ਼ ਗਤੀ ਨਾਲ ਅੱਗੇ ਵੱਧ ਰਹੀ ਹੈ।
ਇਸ ਉਪਲਬਧੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਖ਼ਾਸ ਮੀਟਿੰਗ ਕਰਕੇ ਪ੍ਰਗਤੀ ਦੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਹਰ ਯੋਗ ਪਰਿਵਾਰ ਤੱਕ ਇਸ ਮੁਫ਼ਤ ਸਿਹਤ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਇਸ ਲਈ ਪੰਚਾਇਤ ਸਕੱਤਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਹਾਇਤਾ ਕਰਨ ਲਈ ਨਿਯੁਕਤ ...









