ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਬੈਠਕ — ਡਾ. ਬਲਜੀਤ ਕੌਰ
ਚੰਡੀਗੜ੍ਹ, 27 ਫਰਵਰੀ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਲ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਬੈਠਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਸੰਬੰਧਤ ਯੋਜਨਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣਾ ਸੀ।
ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਸ਼ਾਮਲ ਹੋਇਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ., ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਆਈ.ਏ.ਐਸ., ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਡਾ. ਬਲਜੀਤ ਕੌਰ ਨੇ ਮੀਟਿੰਗ ਦੌਰਾਨ ਖੁਰਾਕ ਅਤੇ ਪੋਸ਼ਣ ਸੁਰੱਖਿਆ ਨਾਲ ਜੁੜੇ ਮਾਮਲਿਆਂ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕ...









