ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਲਈ ਵੱਡਾ ਤੋਹਫ਼ਾ ਐਲਾਨਿਆ, ਮਾਲਵਾ ਦੇ ਚਾਰ ਜ਼ਿਲ੍ਹਿਆਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣੀ
ਮਖੂ/ਚੰਡੀਗੜ੍ਹ, 25 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸਨੂੰ ਕਿਸਾਨਾਂ ਲਈ ਇਤਿਹਾਸਕ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਪਾਣੀਆਂ ਦੀ ਰੱਖਿਆ ਅਤੇ ਮਾਲਵਾ ਖੇਤਰ ਦੀ ਖੇਤੀਬਾੜੀ ਨੂੰ ਮਜ਼ਬੂਤੀ ਦੇਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ 180 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰਾਜੈਕਟ ਨਾਲ ਨਹਿਰ ਦੀ ਸਮਰੱਥਾ ਵਿੱਚ 2,681 ਕਿਊਸਿਕ ਦਾ ਵਾਧਾ ਹੋਇਆ ਹੈ, ਜਿਸ ਨਾਲ ਇਸ ਦੀ ਕੁੱਲ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ। ਨਹਿਰ ਦੀ ਡੂੰਘਾਈ 18 ਫੁੱਟ ਤੋਂ 21 ਫੁੱਟ ਅਤੇ ਚੌੜਾਈ 163 ਫੁੱਟ ਤੋਂ 180 ਫੁੱਟ ਤੱਕ ਵਧਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਜੀਵਨ ਰੇਖਾ ਹੈ। ਇਸ ਦੇ ਨਵੀਨੀਕਰਨ ਨਾਲ ਇਨ੍ਹਾਂ ਜ਼ਿਲ੍ਹਿਆਂ ਦੇ 14 ਬਲਾਕਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਕਰੀਬ 6,45,20...









