ਪੰਜਾਬ ਪੁਲਿਸ ਨੇ ਪਾਕਿਸਤਾਨ-ਸੰਬੰਧਿਤ ਮਾਡਿਊਲ ਦਾ ਭੰਡਾਫੋੜ ਕਰਦੇ ਹੋਏ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ; ਆਈਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ, 11 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਮਨ-ਸ਼ਾਂਤੀ ਵਾਲਾ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਨਾਲ ਚੱਲ ਰਹੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਭੰਡਾਫੋੜ ਕਰਦਿਆਂ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਕੀਤਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀਆਂ ਸਮੇਤ ਵਿਦੇਸ਼ੀ ਬਣਾਵਟ ਦੀ ਪਿਸਤੌਲ ਬਰਾਮਦ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸੀਤਾਪੁਰ ਦੇ ਪਿੰਡ ਸਰੋਸਾ ਦਾ ਵਸਨੀਕ...









