ਅੰਮ੍ਰਿਤਸਰ ਵਿੱਚ ਪੁਲਿਸ ਨੇ ਸਰਹੱਦ ਪਾਰ ਡਰੱਗ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਨਸ਼ਾ ਤਸਕਰੀ ਦੀ ਰਕਮ ਕੀਤੀ ਬਰਾਮਦ
ਅੰਮ੍ਰਿਤਸਰ, 9 ਫਰਵਰੀ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਪੁਲਿਸ ਨੇ ਸਰਹੱਦ ਪਾਰ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਇਸ ਗਿਰੋਹ ਨੂੰ ਨਿਸ਼ਕ੍ਰਿਆ ਕਰ ਦਿੱਤਾ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24), ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ (ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ, ਅੰਮ੍ਰਿਤਸਰ) ਅਤੇ...









