ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਰਾਹੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਕੀਤਾ ਪੂਰਾ
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2026–27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਵਾਂ ਬਜਟ ਹੈ। ਬਜਟ ਵਿੱਚ ਸੂਬੇ ਦੀ ਆਰਥਿਕਤਾ ਲਈ ਲਗਭਗ 10 ਫੀਸਦੀ ਵਿਕਾਸ ਦਰ ਦਾ ਅਨੁਮਾਨ ਲਗਾਇਆ ਗਿਆ ਹੈ ਅਤੇ ਰਾਜ ਦੀ ਕੁੱਲ ਜੀਐਸਡੀਪੀ ਨੂੰ ਕਰੀਬ 9,80,635 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਜਤਾਈ ਗਈ ਹੈ।
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤੇ ਗਏ ਇਸ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਪਹਿਲ ਕਰਦਿਆਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਬਾਲਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਲਈ ਲਗਭਗ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਸ ਨਾਲ ਕਰੀਬ 97 ਫੀਸਦੀ ਬਾਲਗ ਮਹਿਲਾਵ...









