55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਸਰਕਾਰ ਨੇ ਟੈਕਸ ਚੋਰੀ ਅਤੇ ਫਰਜ਼ੀ ਬਿਲਿੰਗ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 55.35 ਕਰੋੜ ਰੁਪਏ ਦੇ ਜਾਅਲੀ ਬਿਲਿੰਗ ਘੁਟਾਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਲਗਭਗ 8.35 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ITC) ਦੇ ਗੈਰ-ਕਾਨੂੰਨੀ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ ਦਾ ਸੰਚਾਲਕ ਭੁਪਿੰਦਰ ਸ਼ਰਮਾ ਬਿਨਾਂ ਕਿਸੇ ਅਸਲ ਮਾਲ ਦੀ ਸਪਲਾਈ ਕੀਤੇ ਵੱਡੇ ਪੱਧਰ 'ਤੇ ਜਾਅਲੀ ਜੀਐੱਸਟੀ ਇਨਵੌਇਸ ਜਾਰੀ ਕਰ ਰਿਹਾ ਸੀ। ਇਸ ਆਧਾਰ 'ਤੇ ਪੰਜਾਬ ਜੀਐੱਸਟੀ ਐਕਟ, 2017 ਦੀ ਧਾਰਾ 69 ਤਹਿਤ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱ...









