ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਗੈਰ-ਕਾਨੂੰਨੀ ਕਲੋਨੀਆਂ ‘ਤੇ ਵੱਡੀ ਕਾਰਵਾਈ, ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ, 7 ਜੁਲਾਈ 2026: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਵਿਕਾਸ ਅਥਾਰਟੀ (ਏਡੀਏ) ਨੇ ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਤਿੰਨ ਅਣਅਧਿਕਾਰਤ ਕਲੋਨੀਆਂ ਵਿੱਚ ਵੱਡੀ ਪੱਧਰ ਦੀ ਢਾਹੁਣ ਕਾਰਵਾਈ ਕੀਤੀ। ਪੁਲਿਸ ਦੀ ਮੌਜੂਦਗੀ ਵਿੱਚ ਚਲਾਈ ਗਈ ਇਸ ਮੁਹਿੰਮ ਦੌਰਾਨ ਬੁਲਡੋਜ਼ਰਾਂ ਰਾਹੀਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ ਅਤੇ ਕਲੋਨੀ ਡਿਵੈਲਪਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਪਿੰਡ ਕੰਬੋ (ਰਾਮਤੀਰਥ ਰੋਡ), ਪਿੰਡ ਖੈਰਾਬਾਦ (ਮੀਰਾਂਕੋਟ ਚੌਕ–ਰਾਮਤੀਰਥ ਰੋਡ, ਵੈਲਕਮ ਸਿਟੀ ਨੇੜੇ) ਅਤੇ ਪਿੰਡ ਦਾਲਮ (ਅਜਨਾਲਾ ਰੋਡ) ਵਿੱਚ ਵਿਕਸਤ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਥਾਵਾਂ 'ਤੇ ਚੱਲ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ਅਤੇ ਵਿਕਾਸ ਕਾਰਜਾਂ ਨੂੰ ਮਸ਼ੀਨਰੀ ਦੀ ਮਦਦ ਨਾਲ ਹਟਾ ਦਿੱਤਾ ਗਿਆ।
ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ...









