ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ: ISI ਨਾਲ ਕਥਿਤ ਸਬੰਧਾਂ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ, 4 ਗ੍ਰਨੇਡ ਬਰਾਮਦ
ਤਰਨਤਾਰਨ, 6 ਅਕਤੂਬਰ 2026: ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਕਥਿਤ ਤੌਰ ’ਤੇ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕਰਦਿਆਂ ਤਰਨਤਾਰਨ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਕਥਿਤ ਤੌਰ ’ਤੇ ਜੁੜੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਗ੍ਰਨੇਡ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਕ੍ਰਿਸ਼ਨ ਸਿੰਘ ਅਤੇ ਪ੍ਰਿੰਸਪਾਲ ਸਿੰਘ ਵਜੋਂ ਹੋਈ ਹੈ। ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਉਨ੍ਹਾਂ ਨੂੰ ਇਹ ਗ੍ਰਨੇਡ ਕਿੱਥੋਂ ਮਿਲੇ ਅਤੇ ਇਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ।
ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਕਾਰਵਾਈ
ਪੁਲਿਸ ਮੁਤਾਬਕ ਸੀਆਈਏ ਸਟਾਫ ਦੇ ਇੰਸਪੈਕਟਰ ਰੁਪਿੰਦਰਪਾਲ ਸਿੰਘ ਨੂੰ ਮਿਲੀ ਖੁਫੀਆ ਜਾਣਕਾਰੀ ਤੋਂ ਬਾਅਦ ਸੋਮਵਾਰ ਦੇਰ ਰਾਤ ਕਾਰਵਾਈ ਕੀਤੀ ਗਈ। ਇਸ ਤੋਂ ਬਾਅਦ ਖਾਲੜਾ ਥਾਣੇ ਦੇ ਇੰਚਾਰ...









