Thursday, October 29Punjabi People

Tag: Khas khabar

ਸ੍ਰੀ ਅਨੰਦਪੁਰ ਸਾਹਿਬ ਮਾਮਲਾ: SGPC ਦੀ ਚਾਰ ਮੈਂਬਰੀ ਜਾਂਚ ਕਮੇਟੀ ਨੇ ਸੌਂਪੀ ਮੁੱਢਲੀ ਰਿਪੋਰਟ, ਧਾਮੀ ਨੇ ਜਾਂਚ ਦੇ ਤੱਥ ਕੀਤੇ ਸਾਂਝੇ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: SGPC ਦੀ ਚਾਰ ਮੈਂਬਰੀ ਜਾਂਚ ਕਮੇਟੀ ਨੇ ਸੌਂਪੀ ਮੁੱਢਲੀ ਰਿਪੋਰਟ, ਧਾਮੀ ਨੇ ਜਾਂਚ ਦੇ ਤੱਥ ਕੀਤੇ ਸਾਂਝੇ

Punjab News
ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ 2026:  ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗਠਿਤ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਹੈ। ਜਾਂਚ ਦੌਰਾਨ ਸਰਾਵਾਂ ਦੇ ਰਜਿਸਟਰਾਂ, ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਗਈ। ਕਮੇਟੀ ਵੱਲੋਂ ਸਾਹਮਣੇ ਆਏ ਤੱਥਾਂ ਨੂੰ ਆਪਣੀ ਰਿਪੋਰਟ ਵਿੱਚ ਦਰਜ ਕੀਤਾ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਦਰਜ ਐਫਆਈਆਰ ਦੀ ਜਾਂਚ ਆਪਣੀ ਥਾਂ ’ਤੇ ਜਾਰੀ ਹੈ, ਪਰ SGPC ਨੇ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਪਣੇ ਪੱਧਰ ’ਤੇ ਵਿਭਾਗੀ ਜਾਂਚ ਕਰਵਾਈ ਹੈ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਨੇ ਉਪਲਬਧ ਰਿਕਾਰਡ ਦੀ ਬਾਰੀਕੀ ਨਾਲ ਘੋਖ ਕੀਤੀ ਹੈ ਅਤੇ ਕਈ ਤੱਥ ਸਾਹਮਣੇ ਆਏ ਹਨ। ਸਰਾਵਾਂ ਦੇ ਰਿਕਾਰਡ ਦੀ ਜਾਂਚ ਦੌਰਾਨ ਕੀ ਸਾਹਮਣੇ ਆਇਆ? ਐਡਵੋਕੇਟ ਧਾਮੀ ਮੁਤਾਬਕ ਜਾਂਚ ਕਮੇਟੀ ਨੇ ਵੱਖ-ਵੱਖ ਸਰਾਵਾਂ ਦੇ ਰਜਿਸ...
DIG ਹਰਚਰਨ ਸਿੰਘ ਭੁੱਲਰ ਦੇ ਕੈਂਪ ਦਫ਼ਤਰ ਦਾ ਵਿਜ਼ਟਰ ਰਿਕਾਰਡ ਅਦਾਲਤ ’ਚ ਪੇਸ਼

DIG ਹਰਚਰਨ ਸਿੰਘ ਭੁੱਲਰ ਦੇ ਕੈਂਪ ਦਫ਼ਤਰ ਦਾ ਵਿਜ਼ਟਰ ਰਿਕਾਰਡ ਅਦਾਲਤ ’ਚ ਪੇਸ਼

CHANDIGARH NEWS, Punjab News
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਕਥਿਤ ਰਿਸ਼ਵਤਖੋਰੀ ਮਾਮਲੇ ਵਿੱਚ ਸੀਬੀਆਈ ਨੇ ਅਦਾਲਤ ਵਿੱਚ ਇੱਕ ਅਹਿਮ ਦਸਤਾਵੇਜ਼ ਪੇਸ਼ ਕੀਤਾ ਹੈ। ਸੀਬੀਆਈ ਵੱਲੋਂ ਭੁੱਲਰ ਦੇ ਮੋਹਾਲੀ ਸਥਿਤ ਸੈਕਟਰ-74 ਕੈਂਪ ਆਫ਼ਿਸ ਦਾ ਵਿਜ਼ਟਰ ਐਂਟਰੀ ਰਿਕਾਰਡ ਅਦਾਲਤ ਦੇ ਸਾਹਮਣੇ ਰੱਖਿਆ ਗਿਆ ਹੈ। ਸੀਬੀਆਈ ਮੁਤਾਬਕ ਇਸ ਰਿਕਾਰਡ ਵਿੱਚ ਦਰਜ ਹੈ ਕਿ ਸ਼ਿਕਾਇਤਕਰਤਾ ਆਕਾਸ਼ ਬੱਤਾ 24 ਸਤੰਬਰ 2025 ਨੂੰ ਭੁੱਲਰ ਦੇ ਕੈਂਪ ਆਫ਼ਿਸ ਪਹੁੰਚਿਆ ਸੀ। ਜਾਂਚ ਏਜੰਸੀ ਵੱਲੋਂ ਇਸ ਦਸਤਾਵੇਜ਼ ਨੂੰ ਮਾਮਲੇ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਬਚਾਅ ਪੱਖ ਵੱਲੋਂ ਇਹ ਦਲੀਲ ਦਿੱਤੀ ਜਾਂਦੀ ਰਹੀ ਹੈ ਕਿ ਭੁੱਲਰ ਦੀ ਸ਼ਿਕਾਇਤਕਰਤਾ ਨਾਲ ਮੁਲਾਕਾਤ ਨਹੀਂ ਹੋਈ ਸੀ। ਆਕਾਸ਼ ਬੱਤਾ ਦੀ ਸ਼ਿਕਾਇਤ ਨਾਲ ਜੁੜਿਆ ਮਾਮਲਾ ਇਹ ਮਾਮਲਾ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਕਾਰੋਬਾਰੀ ਆਕਾਸ਼ ਬੱਤਾ ਵੱਲੋਂ ਕੀਤੀ ਗਈ ਸ਼ਿਕਾਇਤ ਨਾਲ ਸਬੰਧਤ ਹੈ। ਬੱਤਾ ਨੇ 11 ਅਕਤੂਬਰ 2025 ਨੂੰ ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿ...
ਵਿਜੀਲੈਂਸ ਬਿਊਰੋ ਦੀ ਕਾਰਵਾਈ, SDE ₹30 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੀ ਕਾਰਵਾਈ, SDE ₹30 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Breaking News, Punjab News
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੱਕ ਉਪ-ਡਿਵੀਜ਼ਨਲ ਇੰਜੀਨੀਅਰ (SDE) ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਧਿਕਾਰੀ ਦੀ ਪਛਾਣ ਅਗਮਜੋਤ ਸਿੰਘ ਵਜੋਂ ਹੋਈ ਹੈ, ਜੋ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿੱਚ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਅਧਿਕਾਰੀ ਨੇ ਇੱਕ ਕਰਮਚਾਰੀ ਦਾ ਤਬਾਦਲਾ ਰੋਕਣ ਜਾਂ ਰੱਦ ਕਰਨ ਦੇ ਬਦਲੇ ₹1.25 ਲੱਖ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਰਕਮ ਦੀ ਪਹਿਲੀ ਕਿਸ਼ਤ ਵਜੋਂ ₹30,000 ਲੈਂਦਿਆਂ ਵਿਜੀਲੈਂਸ ਟੀਮ ਨੇ ਉਸਨੂੰ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਵਿਭਾਗ ਵਿੱਚ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਦਾ ਤਬਾਦਲਾ 5 ਅਕਤੂਬਰ 2026 ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਚੱਕੋਕੀ ਦੀ ਜਲ ਸਪਲਾਈ ਸਕੀਮ ਵਿੱਚ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸ...
ਹਰਿਆਣਾ ’ਚ ਝੋਨੇ ਦੀ ਖਰੀਦ ਲਈ 249 ਮੰਡੀਆਂ ਤੇ ਕੇਂਦਰ ਸਥਾਪਿਤ, ਸਾਰੇ ਕੇਂਦਰ ਜੀਓ-ਫੈਂਸਿੰਗ ਨਾਲ ਲੈਸ

ਹਰਿਆਣਾ ’ਚ ਝੋਨੇ ਦੀ ਖਰੀਦ ਲਈ 249 ਮੰਡੀਆਂ ਤੇ ਕੇਂਦਰ ਸਥਾਪਿਤ, ਸਾਰੇ ਕੇਂਦਰ ਜੀਓ-ਫੈਂਸਿੰਗ ਨਾਲ ਲੈਸ

Haryana news
ਚੰਡੀਗੜ੍ਹ, 6 ਅਕਤੂਬਰ 2026: ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਰਕਾਰ ਨੇ ਖਰੀਫ਼ ਸੀਜ਼ਨ 2026-27 ਲਈ ਝੋਨੇ ਦੀ ਸਰਕਾਰੀ ਖਰੀਦ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਸੂਬੇ ਵਿੱਚ ਆਮ ਤੌਰ ’ਤੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਇਸ ਵਾਰ 29 ਸਤੰਬਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਇਹ ਪ੍ਰਕਿਰਿਆ 15 ਨਵੰਬਰ 2026 ਤੱਕ ਜਾਰੀ ਰਹੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖਰੀਫ਼ ਸੀਜ਼ਨ 2026-27 ਲਈ ਆਮ ਝੋਨੇ (ਕਾਮਨ) ਦਾ ਘੱਟੋ-ਘੱਟ ਸਮਰਥਨ ਮੁੱਲ (MSP) ₹2,441 ਪ੍ਰਤੀ ਕੁਇੰਟਲ, ਜਦਕਿ ਗ੍ਰੇਡ-ਏ ਝੋਨੇ ਲਈ ₹2,461 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਸੂਬੇ ਵਿੱਚ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ 249 ਮੰਡੀਆਂ ਅਤੇ ਖਰੀਦ ਕੇਂਦਰ ਚਾਲੂ ਕੀਤੇ ਗਏ ਹਨ। ਬੁਲਾਰੇ ਅਨੁਸਾਰ, ਖਰੀਦ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੀਆਂ ਮੰਡੀਆਂ ਅਤੇ ਖਰੀਦ ਕੇਂਦਰ...
ਚੰਡੀਗੜ੍ਹ CBI ਛਾਪੇਮਾਰੀ ’ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ‘ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਵਿੱਢੀ’

ਚੰਡੀਗੜ੍ਹ CBI ਛਾਪੇਮਾਰੀ ’ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ‘ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਵਿੱਢੀ’

Breaking News, CHANDIGARH NEWS
ਚੰਡੀਗੜ੍ਹ/ਤਰਨ ਤਾਰਨ, 6 ਅਕਤੂਬਰ 2026: ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਆਫ਼ਿਸ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ CBI ਦੀ ਕਾਰਵਾਈ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਨੇ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। CM ਮਾਨ ਨੇ ਕਿਹਾ ਕਿ “CBI ਨੇ ਮੇਰੇ ਕੈਂਪ ਆਫ਼ਿਸ ’ਚ ਛਾਪੇਮਾਰੀ ਕੀਤੀ ਹੈ। ਹੁਣ ਪੰਜਾਬ ਵਿੱਚ ED ਅਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ।” ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਦੀ ਇਹ ਕਾਰਵਾਈ ਪੰਜਾਬ ਸਰਕਾਰ ਅਤੇ ਉਨ੍ਹਾਂ ਨੂੰ ਬਦਨਾਮ ਕਰ...
ਟੈਕਸ ਚੋਰੀ ’ਤੇ ਰੋਕ ਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਲੈਣ: ਹਰਪਾਲ ਸਿੰਘ ਚੀਮਾ

ਟੈਕਸ ਚੋਰੀ ’ਤੇ ਰੋਕ ਤੇ ਮਾਲੀਆ ਵਧਾਉਣ ਲਈ ਖਪਤਕਾਰ ਅਸਲ ਬਿੱਲ ਜ਼ਰੂਰ ਲੈਣ: ਹਰਪਾਲ ਸਿੰਘ ਚੀਮਾ

Breaking News, Punjab News
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਸਰਕਾਰ ਨੇ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਟੈਕਸ ਚੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਆਪਣੀ ਪ੍ਰਮੁੱਖ ‘ਬਿੱਲ ਲਾਓ ਇਨਾਮ ਪਾਓ’ (ਮੇਰਾ ਬਿੱਲ ਯੋਜਨਾ) ਨੂੰ ਇੱਕ ਸਾਲ ਹੋਰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਜਨਾ ਨੇ ਸੂਬੇ ਵਿੱਚ ਟੈਕਸ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਟੈਕਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ₹9.40 ਕਰੋੜ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ ₹7.31 ਕਰੋੜ ਦੀ ਵਸੂਲੀ ਸਰਕਾਰੀ ਖ਼ਜ਼ਾਨੇ ਵਿੱਚ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਦੀ ਰਜਿਸਟ੍ਰੇਸ਼ਨ ਕਰਕੇ ਸੂਬੇ ਦੇ ਟੈਕਸਦਾਤਾਵਾਂ ਦੇ ਅਧਾਰ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ ਯੋਜਨਾ’ ਤਹਿਤ ਖਪਤਕਾਰਾਂ ਨੂੰ ਖਰੀਦਦਾਰੀ ਦੇ ਬਿੱਲ ...
ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ: CM ਭਗਵੰਤ ਮਾਨ

ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ: CM ਭਗਵੰਤ ਮਾਨ

Breaking News, Sports
ਚੰਡੀਗੜ੍ਹ, 6 ਅਕਤੂਬਰ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੇ ਅੱਜ ਕਪਤਾਨੀ ਦੀ ਜ਼ਿੰਮੇਵਾਰੀ ਤੋਂ ਵਿਦਾਈ ਲੈ ਲਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਮਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਖੇਡ ਸੇਵਾਵਾਂ ਤੇ ਕਪਤਾਨੀ ਲਈ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ ’ਤੇ ਮਾਣ ਹੈ। ਉਨ੍ਹਾਂ ਹਰਮਨਪ੍ਰੀਤ ਕੌਰ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵਜੋਂ ਨਿਭਾਈ ਭੂਮਿਕਾ ਨੂੰ ਸਲਾਮ ਕੀਤਾ। CM ਮਾਨ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਮਹਿਲਾ ਕ੍ਰਿਕਟ ਨੇ ਅੰਤਰਰਾਸ਼ਟਰੀ ਪੱਧਰ ’ਤੇ ਕਈ ਮਹੱਤਵਪੂਰਨ ਮੁਕਾਮ ਹਾਸਲ ਕੀਤੇ ਅਤੇ ਟੀਮ ਨੇ ਆਪਣੀ ਮਿਹਨਤ, ਜਜ਼ਬੇ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਦੀ ਕਪਤਾਨੀ ਨੇ ਮਹਿਲਾ ਕ੍ਰਿਕਟ ਨੂੰ ਨਵੀਂ ਪਛਾਣ ਦੇਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕ...
ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 5 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿੱਚ ਨਵੀਆਂ ਅਸਾਮੀਆਂ ਸਿਰਜਣ, ਨਰਸਿੰਗ ਸਿੱਖਿਆ ਸੇਵਾ ਨਿਯਮਾਂ ਵਿੱਚ ਸੋਧ ਅਤੇ ਪਿਕਟਸ ਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਵੀ ਫ਼ੈਸਲੇ ਲਏ ਗਏ। ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਖੇਤਰਾਂ ਦੇ ਵਿਕਾਸ ਲਈ ਬਣੇਗੀ ਅਥਾਰਟੀ ਕੈਬਨਿਟ ਵੱਲੋਂ ਮਨਜ਼ੂਰ ਕੀਤੇ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਤਹਿਤ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਯੋਜਨਾਬੱਧ, ਏਕੀਕ੍ਰਿਤ ਅਤੇ ਟਿਕਾਊ ਵਿਕਾਸ ਲਈ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (RDA) ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ। ਇਹ ਅਥਾਰਟੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕ...
ਮਾਨ ਸਰਕਾਰ ਦੇ ਵੱਡੇ ਫੈਸਲੇ: 1400 ਨਰਸਾਂ ਦੀ ਭਰਤੀ ਨੂੰ ਹਰੀ ਝੰਡੀ, PITS ਮੁਲਾਜ਼ਮਾਂ ਲਈ ਵੀ ਅਹਿਮ ਫੈਸਲਾ

ਮਾਨ ਸਰਕਾਰ ਦੇ ਵੱਡੇ ਫੈਸਲੇ: 1400 ਨਰਸਾਂ ਦੀ ਭਰਤੀ ਨੂੰ ਹਰੀ ਝੰਡੀ, PITS ਮੁਲਾਜ਼ਮਾਂ ਲਈ ਵੀ ਅਹਿਮ ਫੈਸਲਾ

CHANDIGARH NEWS, Punjab News
ਚੰਡੀਗੜ੍ਹ, 5 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁਲਾਜ਼ਮਾਂ, ਪ੍ਰਸ਼ਾਸਨ ਅਤੇ ਸੈਰ-ਸਪਾਟੇ ਨਾਲ ਸਬੰਧਤ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਨੇ ਕਰੀਬ 1400 ਸਟਾਫ ਨਰਸਾਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕੇ ਨਿਯਮਾਂ ਵਿੱਚ ਸੋਧ, PITS ਦੇ ਬਾਕੀ ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਸੰਸਥਾ ਵਿੱਚ ਲੈਣ, ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਨਵੇਂ ਅਹੁਦੇ ਸਿਰਜਣ ਅਤੇ ਪਠਾਨਕੋਟ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਜੀਤਗੜ੍ਹ ਵਿਕਾਸ ਅਥਾਰਟੀ ਦੇ ਗਠਨ ਨੂੰ ਹਰੀ ਝੰਡੀ ਦਿੱਤੀ। 1400 ਸਟਾਫ ਨਰਸਾਂ ਲਈ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਪੰਜਾਬ ਕੈਬਨਿਟ ਨੇ ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼-2016 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਮੁਤਾਬਕ 2021 ਵਿੱਚ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਕਰੀਬ 1400 ਸਟਾਫ ਨਰਸਾਂ ਦੀ ਭਰਤੀ ਕੀਤੀ ਗਈ ਸੀ, ਪਰ ਇਨ੍ਹਾਂ ਮੁਲਾਜ਼ਮਾਂ ਲਈ ਨਵੇਂ ਨਿਯਮ ਤੈਅ ਨਹੀਂ ਕੀਤੇ ਗਏ ਸਨ। ਹੁਣ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸੋਧੇ ਹੋਏ ਨਿਯਮ ਲਾਗੂ ਕਰਨ ...
CBI ਜਾਂਚ ਮਾਮਲਾ: ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

CBI ਜਾਂਚ ਮਾਮਲਾ: ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

Breaking News
ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਨੇ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ CBI ਦੇ ਸਿੱਧੇ ਦਖ਼ਲ ’ਤੇ ਪਹਿਲਾਂ ਹੀ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਕਾਨੂੰਨੀ ਪੱਖ ਨੂੰ ਆਧਾਰ ਬਣਾਉਂਦਿਆਂ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ CBI ਜਾਂਚ ਦਾ ਵਿਰੋਧ ਕਰੇਗੀ। ਹਾਈ ਕੋਰਟ ਨੇ CBI ਨੂੰ ਸੌਂਪੀ ਜਾਂਚ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ...