ਪਿੰਡਾਂ ’ਚ ਸਾਂਝੇ ਸਮਾਜਿਕ ਸਮਾਗਮਾਂ ਲਈ ਬਣਾਏ ਜਾ ਰਹੇ ਕਮਿਊਨਿਟੀ ਸੈਂਟਰ: ਹਰਜੋਤ ਸਿੰਘ ਬੈਂਸ
ਨੰਗਲ, 27 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੇਂਡੂ ਖੇਤਰਾਂ ਦੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਸੀਵਰੇਜ ਪਾਈਪਲਾਈਨ ਵੀ ਲੋਕ ਅਰਪਣ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਰਜੋਤ ਸਿੰਘ ਬੈਂਸ ਦਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ ਗਿਆ।
ਪਿੰਡ ਵਾਸੀਆਂ ਲਈ ਸਾਂਝਾ ਸਥਾਨ ਮੁਹੱਈਆ ਕਰਵਾਏਗਾ ਕਮਿਊਨਿਟੀ ਸੈਂਟਰ
ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਅਜਿਹੀਆਂ ਸਹੂਲਤਾਂ ਵਿਕਸਿਤ ਕਰਨਾ ਹੈ, ਜਿਨ੍ਹਾਂ ਨਾਲ ਲੋਕਾਂ ਦੇ ਰੋਜ਼ਾਨਾ ਜੀ...









