ਦਿੱਲੀ ਵਿੱਚ ਸਾਬਕਾ ਅਗਨੀਵੀਰਾਂ ਲਈ 20 ਫੀਸਦੀ ਰਾਖਵਾਂਕਰਨ ਦਾ ਐਲਾਨ
ਦਿੱਲੀ, 18 ਜੂਨ 2026: ਦਿੱਲੀ ਸਰਕਾਰ ਨੇ ਸਾਬਕਾ ਅਗਨੀਵੀਰਾਂ ਲਈ ਇੱਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਗਰੁੱਪ ‘ਸੀ’ ਅਸਾਮੀਆਂ ਦੀ ਭਰਤੀ ਵਿੱਚ 20 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਇਹ ਰਾਖਵਾਂਕਰਨ ਦਿੱਲੀ ਪੁਲਿਸ, ਦਿੱਲੀ ਫਾਇਰ ਸਰਵਿਸ, ਜੇਲ੍ਹ ਵਿਭਾਗ ਅਤੇ ਜੰਗਲਾਤ ਵਿਭਾਗ ਵਿੱਚ ਹੋਣ ਵਾਲੀਆਂ ਭਰਤੀਆਂ ‘ਤੇ ਲਾਗੂ ਹੋਵੇਗਾ।
ਇਸ ਸਬੰਧੀ ਉਪ ਰਾਜਪਾਲ ਨੇ ਮੁੱਖ ਸਕੱਤਰ, ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ, ਜਿਸ ਦੌਰਾਨ ਸਾਬਕਾ ਅਗਨੀਵੀਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਮੌਕੇ ਪ੍ਰਦਾਨ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਬੈਠਕ ਵਿੱਚ ਭਰਤੀ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਨੂੰ ਜਲਦੀ ਅਮਲ ਵਿੱਚ ਲਿਆਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਉਪ ਰਾਜਪਾਲ ਨੇ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਸਾਰੇ ਯੋਗ ਸਾਬਕਾ ਅਗਨੀਵੀਰਾਂ ਲਈ ਖੁੱਲ੍ਹੀ ਹੋਵੇਗੀ ਅਤੇ ਉਨ੍ਹਾਂ ਨੂੰ ਬਰਾਬਰੀ ਦੇ ਆਧਾਰ ‘ਤੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੇਵਾ ਦੌਰਾਨ ਪ੍ਰਾਪਤ ਕੀਤੇ ਅਨੁਸ਼ਾਸਨ, ਹੁਨਰ ਅਤੇ ਤਜਰਬੇ ਨੂ...








