ਰਾਜਾ ਵੜਿੰਗ ਕੇਸ: ਐਸਸੀ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 2 ਜੁਲਾਈ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ
ਚੰਡੀਗੜ੍ਹ, 16 ਜੂਨ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ 2 ਜੁਲਾਈ 2026 ਤੱਕ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਹਰਭਜਨ ਸਿੰਘ ਈਟੀਓ ਨੇ ਕਮਿਸ਼ਨ ਕੋਲ ਇੱਕ ਲਿਖਤੀ ਸ਼ਿਕਾਇਤ ਦਾਇਰ ਕੀਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਫਰਵਰੀ 2026 ਵਿੱਚ ਤਰਨਤਾਰਨ ਵਿਖੇ ਹੋਈਆਂ ਚੋਣ ਗਤੀਵਿਧੀਆਂ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਵਿਰੁੱਧ ਭੜਕਾਊ ਅਤੇ ਧਮਕੀਪੂਰਨ ਬਿਆਨ ਦਿੱਤੇ ਸਨ। ਸ਼ਿਕਾਇਤ ਅਨੁਸਾਰ, ਰਾਜਾ ਵੜਿੰਗ ਨੇ ਇੱਕ ਜਨਤਕ ਸਮਾਗਮ ਦੌਰਾਨ ਕਿਹਾ ਸੀ ਕਿ ਉਨ੍ਹਾਂ ਦੀ “ਗਰਦਨ ਮਰੋੜਨ ਵਿੱਚ ਤਿੰਨ ਮਿੰਟ ਲੱਗਣਗੇ”, ਜਿਸ ਨਾਲ ਲੋਕਾਂ ਨੂੰ ਉਨ੍ਹਾਂ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ।
ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ...









