ਪੰਜਾਬ ਵਿਧਾਨ ਸਭਾ ’ਚ ਐਸਆਈਆਰ ਵਿਰੁੱਧ ਮਤਾ ਸਰਬਸੰਮਤੀ ਨਾਲ ਪਾਸ, ਯੋਗ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਦੀ ਮੰਗ
ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਵਿੱਚ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਸਪੈਸ਼ਲ ਇੰਟੈਂਸਿਵ ਰਿਵੀਜ਼ਨ—ਐਸਆਈਆਰ) ਦੌਰਾਨ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਸੰਵਿਧਾਨਕ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਕੇਂਦਰ ਸਰਕਾਰ ਅਤੇ ਸਬੰਧਤ ਸੰਵਿਧਾਨਕ ਅਥਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਜਾਵੇ ਅਤੇ ਇਸ ਦੌਰਾਨ ਸਾਹਮਣੇ ਆਉਣ ਵਾਲੀਆਂ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਕੇ ਜਵਾਬਦੇਹੀ ਤੈਅ ਕੀਤੀ ਜਾਵੇ।
ਵਿਧਾਨ ਸਭਾ ਵਿੱਚ ਮਤੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟ ਦਾ ਅਧਿਕਾਰ ਸਿਰਫ਼ ਇੱਕ ਪ੍ਰਸ਼ਾਸਕੀ ਪ੍ਰਕਿਰਿਆ ਦਾ ਹਿੱਸਾ ਨ...









