‘ਆਪ’ 300 ਪਾਰ; ਆਜ਼ਾਦ ਉਮੀਦਵਾਰਾਂ ਦਾ ਧਮਾਕੇਦਾਰ ਪ੍ਰਦਰਸ਼ਨ, ਭਾਜਪਾ-ਕਾਂਗਰਸ ਤੇ ਅਕਾਲੀ ਦਲ ਪਿੱਛੇ
ਚੰਡੀਗੜ੍ਹ, 29 ਮਈ 2026: ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਗਿਣਤੀ ਕੇਂਦਰਾਂ ‘ਤੇ ਸਵੇਰੇ ਤੋਂ ਹੀ ਉਤਸ਼ਾਹਪੂਰਨ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਥਾਵਾਂ ‘ਤੇ ਨਤੀਜੇ ਵੀ ਐਲਾਨੇ ਜਾ ਚੁੱਕੇ ਹਨ।
ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਬੜ੍ਹਤ ਬਣਾਉਂਦਿਆਂ 304 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਦੂਜੇ ਪਾਸੇ ਆਜ਼ਾਦ ਉਮੀਦਵਾਰਾਂ ਨੇ ਵੀ ਹੈਰਾਨੀਜਨਕ ਪ੍ਰਦਰਸ਼ਨ ਕਰਦੇ ਹੋਏ 147 ਸੀਟਾਂ ਜਿੱਤੀਆਂ ਹਨ ਅਤੇ ਰਵਾਇਤੀ ਪਾਰਟੀਆਂ ਨੂੰ ਕੜੀ ਟੱਕਰ ਦਿੱਤੀ ਹੈ।
ਭਾਜਪਾ ਹੁਣ ਤੱਕ 20 ਸੀਟਾਂ, ਕਾਂਗਰਸ 93 ਅਤੇ ਸ਼੍ਰੋਮਣੀ ਅਕਾਲੀ ਦਲ 72 ਸੀਟਾਂ ‘ਤੇ ਜਿੱਤ ਹਾਸਲ ਕਰ ਚੁੱਕੇ ਹਨ। ਨਤੀਜਿਆਂ ਤੋਂ ਬਾਅਦ ਕਈ ਇਲਾਕਿਆਂ ਵਿੱਚ ‘ਆਪ’ ਸਮਰਥਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ। ਮੁਕਤਸਰ ਦੇ ਗਿੱਦੜਬਾਹਾ ਵਿੱਚ ਪਾਰਟੀ ਵਰਕਰਾਂ ਨੇ ਗੁਲਾਲ ਸੁੱਟ ਕੇ ਜਿੱਤ ਦਾ ਜਸ਼ਨ ਮਨਾਇਆ।
26 ਮਈ ਨੂੰ ਹੋਈ ਸੀ ਵੋਟਿੰਗ
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਿੰ...








