ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 51,979 ਗੁਪਤ ਇਤਲਾਹਾਂ ਦੇ ਆਧਾਰ ’ਤੇ 25,339 ਗ੍ਰਿਫ਼ਤਾਰੀਆਂ
ਚੰਡੀਗੜ੍ਹ, 5 ਸਤੰਬਰ: ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਆਮ ਨਾਗਰਿਕਾਂ ਦੀ ਭੂਮਿਕਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਪੁਲਿਸ ਅਤੇ ਹੋਰ ਇਨਫੋਰਸਮੈਂਟ ਏਜੰਸੀਆਂ ਨੂੰ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਹਿਮ ਸਫ਼ਲਤਾ ਮਿਲੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ 51,979 ਗੁਪਤ ਇਤਲਾਹਾਂ ਦੇ ਆਧਾਰ ’ਤੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ 25,339 ਗ੍ਰਿਫ਼ਤਾਰੀਆਂ ਸੰਭਵ ਹੋਈਆਂ ਹਨ।
ਇਹ ਅੰਕੜੇ 1 ਮਾਰਚ 2025 ਤੋਂ 3 ਸਤੰਬਰ 2026 ਤੱਕ ਦੀ ਮਿਆਦ ਨਾਲ ਸਬੰਧਤ ਹਨ। ਅਧਿਕਾਰੀਆਂ ਮੁਤਾਬਕ, ਨਾਗਰਿਕਾਂ ਤੋਂ ਮਿਲ ਰਹੀ ਜਾਣਕਾਰੀ ਨੇ ਨਸ਼ਾ ਤਸਕਰੀ ਦੇ ਸ਼ੱਕੀ ਟਿਕਾਣਿਆਂ, ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਸਪਲਾਈ ਨਾਲ ਜੁੜੀਆਂ ਗਤੀਵਿਧੀਆਂ ਦੀ ਪਛਾਣ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
‘ਸੇਫ਼ ਪੰਜਾਬ ਹੈਲਪਲਾਈਨ’ ਰਾਹੀਂ ਮਿਲੀਆਂ 51,979 ਗੁਪਤ ਸੂਚਨਾਵਾਂ
ਪੰਜਾਬ ਪੁਲਿਸ ਵੱਲੋਂ ਨਾਗਰਿਕਾਂ ਨੂੰ...









