‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ, ਪੰਜਾਬ ਪੁਲਿਸ ਨੇ 76,751 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ 18 ਮਹੀਨੇ ਪੂਰੇ ਕਰ ਲਏ ਹਨ। ਪੰਜਾਬ ਪੁਲਿਸ ਵੱਲੋਂ ਜਾਰੀ ਅੰਕੜਿਆਂ ਮੁਤਾਬਕ 1 ਮਾਰਚ 2025 ਤੋਂ ਹੁਣ ਤੱਕ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ 58,924 ਐਫਆਈਆਰ ਦਰਜ ਕਰਕੇ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਇਸ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ ਸਭ ਤੋਂ ਵੱਡੀ ਬਰਾਮਦਗੀ 3,776 ਕਿਲੋਗ੍ਰਾਮ ਹੈਰੋਇਨ ਦੀ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਤਲਾਸ਼ੀ ਮੁਹਿੰਮ
ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲ...









