ਜਲੰਧਰ ’ਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਇੱਕ ਵਿਅਕਤੀ ਗ੍ਰਿਫ਼ਤਾਰ; 32 ਬੋਤਲਾਂ ਸ਼ਰਾਬ, 10.71 ਲੱਖ ਰੁਪਏ ਨਕਦ ਤੇ ਸੋਨੇ ਦੇ ਗਹਿਣੇ ਬਰਾਮਦ
ਜਲੰਧਰ, 31 ਅਗਸਤ 2026: ਜਲੰਧਰ ਸ਼ਹਿਰ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਸਤੀ ਬਾਵਾ ਖੇਲ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਮਹਿੰਗੀ ਸ਼ਰਾਬ, ਲੱਖਾਂ ਰੁਪਏ ਦੀ ਨਕਦੀ, ਹੁੱਕਾ ਅਤੇ ਕਈ ਮੋਬਾਈਲ ਫੋਨ ਸਮੇਤ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਛੇ ਅਪਰਾਧਿਕ ਮਾਮਲੇ ਦਰਜ ਹਨ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਬਸਤੀ ਬਾਵਾ ਖੇਲ ਥਾਣੇ ਦੇ ਇੰਚਾਰਜ ਇੰਸਪੈਕਟਰ ਜੈ ਇੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੀਤੀ ਗਈ। ਪੁਲਿਸ ਅਨੁਸਾਰ 30 ਅਗਸਤ ਨੂੰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਆਪਣੀ ਟੀਮ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਆਬਕਾਰੀ ਵਿਭਾਗ ਦੇ ਇੰਸਪੈਕਟਰ ਮਨਜੀਤ ਸਿੰਘ ਦੇ ਇੱਕ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕੀਤੀ।
ਸੂਚਨਾ ਦੇ ਆਧਾਰ ’ਤੇ ਬਾਬਾ ਕਾਹਨਦਾਸ ਨਗਰ ਦੇ ਰਹਿਣ ਵਾਲੇ ਤਰਸੇਮ ਸਿੰਘ ਉਰਫ਼ ਸੇਮਾ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਕ...









