ਤਾਸ਼ਕੰਦ ਪਹੁੰਚੇ PM ਮੋਦੀ, ਰਾਸ਼ਟਰਪਤੀ ਮਿਰਜ਼ਿਓਯੇਵ ਨੇ ਕੀਤਾ ਨਿੱਘਾ ਸਵਾਗਤ; ਵਪਾਰ, ਰੱਖਿਆ ਤੇ ਊਰਜਾ ਸਮੇਤ ਕਈ ਮੁੱਦਿਆਂ ’ਤੇ ਹੋਵੇਗੀ ਗੱਲਬਾਤ
ਉਜ਼ਬੇਕਿਸਤਾਨ/ਤਾਸ਼ਕੰਦ, 29 ਅਗਸਤ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਦੇ ਉਜ਼ਬੇਕਿਸਤਾਨ ਦੌਰੇ ’ਤੇ ਤਾਸ਼ਕੰਦ ਪਹੁੰਚ ਗਏ ਹਨ। ਉਜ਼ਬੇਕਿਸਤਾਨ ਪਹੁੰਚਣ ’ਤੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰਾਨ ਦੋਵੇਂ ਆਗੂਆਂ ਵਿਚਾਲੇ ਮੁਲਾਕਾਤ ਹੋਈ ਅਤੇ ਉਨ੍ਹਾਂ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਆਪਣੀ ਦੋਸਤੀ ਅਤੇ ਨਜ਼ਦੀਕੀ ਸਬੰਧਾਂ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਮੋਦੀ ਦੀ ਇਹ ਉਜ਼ਬੇਕਿਸਤਾਨ ਦੀ ਚੌਥੀ ਯਾਤਰਾ ਹੈ। ਆਪਣੇ ਦੌਰੇ ਦੌਰਾਨ ਉਹ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨਾਲ ਵਫ਼ਦ ਪੱਧਰ ਦੀ ਗੱਲਬਾਤ ਕਰਨਗੇ। ਇਸ ਮੀਟਿੰਗ ਵਿੱਚ ਦੋਵੇਂ ਦੇਸ਼ਾਂ ਵਿਚਾਲੇ ਮੌਜੂਦਾ ਰਣਨੀਤਕ ਭਾਈਵਾਲੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਹਿਯੋਗ ਦੇ ਨਵੇਂ ਖੇਤਰਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ।
ਵਪਾਰ ਤੋਂ ਲੈ ਕੇ ਰੱਖਿਆ ਅਤੇ ਊਰਜਾ ਤੱਕ ਕਈ ਮੁੱਦਿਆਂ ’ਤੇ ਚਰਚਾ
ਭਾਰਤ ਅਤੇ ਉਜ਼ਬੇਕਿਸਤਾਨ ਵਿਚਾਲੇ ਗੱਲਬਾਤ ਦੌਰਾਨ ਵਪਾਰ ਅਤੇ ਨਿਵੇਸ਼, ਰੱਖਿਆ, ਡਿਜੀਟਲ ਕਨੈਕਟੀਵਿਟੀ, ਊਰਜਾ, ਸਿੱਖਿਆ ਅਤੇ ਲੋਕਾਂ ਵਿਚਾਲੇ ਆਪਸੀ ਸਬੰਧਾਂ ਸਮੇਤ ...









