ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ 6 ਸਤੰਬਰ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਮਾਲੇਰਕੋਟਲਾ, 27 ਅਗਸਤ 2026: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਪਹਿਲਾਂ ਤੋਂ ਦਰਜ ਜਾਣਕਾਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਨੂੰ ਠੀਕ ਕਰਨਾ ਹੈ।
ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (BLO) ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਨਾਗਰਿਕ ਇਨ੍ਹਾਂ ਅਧਿਕਾਰੀਆਂ ਕੋਲ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ, ਪਹਿਲਾਂ ਦਰਜ ਵੇਰਵਿਆਂ ਵਿੱਚ ਸੋਧ ਕਰਵਾਉਣ, ਅਯੋਗ ਜਾਂ ਗਲਤ ਤਰੀਕੇ ਨਾਲ ਦਰਜ ਨਾਮ ਹਟਾਉਣ ਅਤੇ ਹੋਰ ਤਰੁੱਟੀਆਂ ਸਬੰਧੀ ਆਪਣੇ ਦਾਅਵੇ ਜਾਂ ਇਤਰਾਜ਼ ਪੇਸ਼ ਕਰ ਸਕਣਗੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਸ...









