ਪੰਜਾਬ ਯੂਨੀਵਰਸਿਟੀ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਹਿਤ, ਕਲਾ, ਵਾਤਾਵਰਣ ਜਾਗਰੂਕਤਾ ਅਤੇ ਗਿਆਨ ਦੇ ਪ੍ਰਸਾਰ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪੰਜਾਬ ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਹਰਪ੍ਰੀਤ ਸੰਧੂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਉਨ੍ਹਾਂ ਵੱਲੋਂ ਸਾਹਿਤਕ ਗਤੀਵਿਧੀਆਂ, ਪੁਸਤਕਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਯੂਨੀਵਰਸਿਟੀ ਦੀ ਲਾਇਬ੍ਰੇਰੀ ਦੇ ਸਾਹਿਤਕ ਖਜ਼ਾਨੇ ਨੂੰ ਹੋਰ ਸਮਰੱਥ ਬਣਾਉਣ ਅਤੇ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਧਰੋਹਰ ਨੂੰ ਆਪਣੀ ਲੇਖਨੀ ਅਤੇ ਚਿੱਤਰਕਲਾ ਰਾਹੀਂ ਉਜਾਗਰ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਰੇਣੂ ਵਿਗ ਨੇ ਕਿਹਾ ਕਿ ਹਰਪ੍ਰੀਤ ਸੰਧੂ ਨੇ ਆਪਣੇ ਸਾਹਿਤਕ ਯੋਗਦਾਨ ਅਤੇ ਰਚਨਾਤਮਕ ਕੰਮਾਂ ਰਾਹੀਂ ਨਾ ਸਿਰਫ਼ ਯੂਨੀਵਰਸਿਟੀ ਦੀ ਸ਼ਾਨ ਅਤੇ ਅਕਾਦਮਿਕ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ, ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦੀ...









