Saturday, October 31Punjabi People

Tag: Khas khabar

ਮਸ਼ਰੂਮ ਉਤਪਾਦਨ ਨੂੰ ਮਿਲੇਗਾ ਹੁਲਾਰਾ, ਕਿਸਾਨਾਂ ਨੂੰ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਨੂੰ ਮਿਲੇਗਾ ਹੁਲਾਰਾ, ਕਿਸਾਨਾਂ ਨੂੰ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

CHANDIGARH NEWS, Punjab News
ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਨਾਲ-ਨਾਲ ਬਾਗਬਾਨੀ ਅਤੇ ਵੱਧ ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਤਹਿਤ ਸੂਬੇ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਂਝੀ ਕੀਤੀ। ਮੰਤਰੀ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਜੋ ਵੱਧ ਤੋਂ ਵੱਧ 80 ਹਜ਼ਾਰ ਰੁਪਏ ਹੈ, ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਕਾਸ਼ਤ ਸ਼ੁਰੂ ਕਰਨ ਦੇ ਨਾਲ-ਨਾਲ ਆਮਦਨ ਦਾ ਇੱਕ ਹੋਰ ਸਰੋਤ ਪੈਦਾ ਕਰਨ ਵਿੱਚ ਸਹਾਇਕ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਜ਼ਮੀਨ ਦੀ ਲੋੜ ਨਹੀਂ ਪੈਂਦੀ, ਇਸ ਲਈ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਵਧੀਆ ਆਮਦਨ ਵਾਲਾ ਵਿਕਲਪ ਬਣ ਸਕਦਾ ਹੈ। ਇਸ ਨਾਲ ਕਿਸਾਨ ਘੱਟ ਜ਼ਮੀਨ ਵਿੱਚ ਵੀ ਆਪਣੀ ਖੇਤੀ...
ਵਿੱਤੀ ਤੰਗੀ ਕਾਰਨ ਕੋਈ ਵੀ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝਾ ਨਾ ਰਹੇ: ਡਾ. ਬਲਬੀਰ ਸਿੰਘ

ਵਿੱਤੀ ਤੰਗੀ ਕਾਰਨ ਕੋਈ ਵੀ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝਾ ਨਾ ਰਹੇ: ਡਾ. ਬਲਬੀਰ ਸਿੰਘ

Breaking News, Health, Punjab News
ਚੰਡੀਗੜ੍ਹ, 24 ਅਗਸਤ 2026: ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਜਾਂ ਕੀਮੋਥੈਰੇਪੀ ਤੱਕ ਸੀਮਿਤ ਨਹੀਂ ਹੁੰਦਾ। ਮਰੀਜ਼ ਦੀ ਬਿਮਾਰੀ ਦੀ ਸਥਿਤੀ ਅਤੇ ਕੈਂਸਰ ਦੀਆਂ ਜੈਵਿਕ ਵਿਸ਼ੇਸ਼ਤਾਵਾਂ ਦੇ ਆਧਾਰ ’ਤੇ ਰੇਡੀਏਸ਼ਨ ਥੈਰੇਪੀ, ਟਾਰਗੇਟਡ ਥੈਰੇਪੀ, ਹਾਰਮੋਨਲ ਥੈਰੇਪੀ ਅਤੇ ਇਮਯੂਨੋਥੈਰੇਪੀ ਵਰਗੇ ਇਲਾਜਾਂ ਦੀ ਵੀ ਲੋੜ ਪੈ ਸਕਦੀ ਹੈ। ਇਸ ਤੋਂ ਇਲਾਵਾ, ਕੈਂਸਰ ਦੇ ਇਲਾਜ ਤੋਂ ਬਾਅਦ ਲੰਬੇ ਸਮੇਂ ਤੱਕ ਨਿਯਮਤ ਫਾਲੋ-ਅਪ ਵੀ ਜ਼ਰੂਰੀ ਰਹਿੰਦਾ ਹੈ। ਅਜਿਹੇ ਲੰਬੇ ਅਤੇ ਮਹਿੰਗੇ ਇਲਾਜ ਦੌਰਾਨ ਯੋਗ ਪਰਿਵਾਰਾਂ ਲਈ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (MMSY) ਵੱਡੀ ਵਿੱਤੀ ਰਾਹਤ ਪ੍ਰਦਾਨ ਕਰ ਰਹੀ ਹੈ। ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਨਾਲ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਕੈਂਸਰ ਦੇ ਲੰਬੇ ਇਲਾਜ ਦੌਰਾਨ ਵੱਡੇ ਖਰਚੇ ਦੀ ਚਿੰਤਾ ਤੋਂ ਰਾਹਤ ਮਿਲਦੀ ਹੈ। ਭਾਰਤ ਵਿੱਚ ਔਰਤਾਂ ਵਿੱਚ ਸਭ ਤੋਂ ਆਮ ਕੈਂਸਰ ਛਾਤੀ ਦਾ ਕੈਂਸਰ ਉਸ ਸ...
ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਪੰਜਾਬ ਸਰਕਾਰ ਵਚਨਬੱਧ, ਆਧੁਨਿਕ ਬਿਰਧ ਆਸ਼ਰਮਾਂ ਰਾਹੀਂ ਸਹੂਲਤਾਂ ਮਜ਼ਬੂਤ: ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਪੰਜਾਬ ਸਰਕਾਰ ਵਚਨਬੱਧ, ਆਧੁਨਿਕ ਬਿਰਧ ਆਸ਼ਰਮਾਂ ਰਾਹੀਂ ਸਹੂਲਤਾਂ ਮਜ਼ਬੂਤ: ਡਾ. ਬਲਜੀਤ ਕੌਰ

Breaking News, CHANDIGARH NEWS, Punjab News
ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਸਨਮਾਨਜਨਕ ਜੀਵਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਤੇ ਦੇਖਭਾਲ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਈ ਸਰਕਾਰੀ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ। ਇਨ੍ਹਾਂ ਆਸ਼ਰਮਾਂ ਵਿੱਚ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ ਲਈ ਥਾਂ, ਮਿਆਰੀ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਆਸ਼ਰਮ ਦਾ ਉਦਘਾਟਨ 9 ਅਪ੍ਰੈਲ 2025 ਨੂੰ ਕੀਤਾ ਗਿਆ ਸੀ। ਮੰਤਰੀ ਨੇ ਦੱਸਿਆ ਕਿ ਇਸ ਵੇਲੇ ਬਾਬਾ...
ਨੰਗਲ ਚੌਧਰੀ ਦੇ ਇੰਟੀਗ੍ਰੇਟਿਡ ਲੌਜਿਸਟਿਕਸ ਹੱਬ ਤੋਂ ਰੇਲ ਸੰਪਰਕ ਦੀ ਸ਼ੁਰੂਆਤ, CM ਸੈਣੀ ਨੇ ਪਹਿਲੀ ਮਾਲ ਗੱਡੀ ਨੂੰ ਦਿਖਾਈ ਹਰੀ ਝੰਡੀ

ਨੰਗਲ ਚੌਧਰੀ ਦੇ ਇੰਟੀਗ੍ਰੇਟਿਡ ਲੌਜਿਸਟਿਕਸ ਹੱਬ ਤੋਂ ਰੇਲ ਸੰਪਰਕ ਦੀ ਸ਼ੁਰੂਆਤ, CM ਸੈਣੀ ਨੇ ਪਹਿਲੀ ਮਾਲ ਗੱਡੀ ਨੂੰ ਦਿਖਾਈ ਹਰੀ ਝੰਡੀ

Haryana news
ਮਹਿੰਦਰਗੜ੍ਹ, 23 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਮਹਿੰਦਰਗੜ੍ਹ ਜ਼ਿਲ੍ਹੇ ਦੇ ਨੰਗਲ ਚੌਧਰੀ ਖੇਤਰ ਵਿੱਚ ਨਵੇਂ ਤਿਆਰ ਕੀਤੇ ਗਏ ਇੰਟੀਗ੍ਰੇਟਿਡ ਮਲਟੀ-ਮਾਡਲ ਲੌਜਿਸਟਿਕਸ ਹੱਬ ਤੋਂ ਰੇਲ ਸੰਪਰਕ ਦੀ ਰਸਮੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਹੱਬ ਵਿਖੇ ਪਹੁੰਚੀ ਪਹਿਲੀ ਮਾਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰੇਲ ਸੇਵਾ ਦਾ ਉਦਘਾਟਨ ਕੀਤਾ। ਰੇਲ ਯਾਰਡ ਅਤੇ ਟਰੈਕ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੱਬ ਵਿੱਚ ਪਹਿਲੀ ਮਾਲ ਗੱਡੀ ਦਾ ਪਹੁੰਚਣਾ ਖੇਤਰ ਲਈ ਅਹਿਮ ਉਪਲਬਧੀ ਮੰਨੀ ਜਾ ਰਹੀ ਹੈ। ਇਸ ਨਾਲ ਨੰਗਲ ਚੌਧਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉਦਯੋਗਿਕ ਅਤੇ ਲੌਜਿਸਟਿਕ ਗਤੀਵਿਧੀਆਂ ਨੂੰ ਨਵਾਂ ਹੁਲਾਰਾ ਮਿਲਣ ਦੀ ਉਮੀਦ ਹੈ। ਸਮਾਗਮ ਦੌਰਾਨ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਰਾਜ ਸਰਕਾਰ ਅਤੇ ਰੇਲਵੇ ਨਾਲ ਮਿਲ ਕੇ ਤਿਆਰ ਕੀਤਾ ਪ੍ਰੋਜੈਕਟ ਇਹ ਮਹੱਤਵਪੂਰਨ ਪ੍ਰੋਜੈਕਟ ਹਰਿਆਣਾ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ, ਹਰਿਆਣਾ ਸਟੇਟ ਇੰਡਸਟਰੀਅਲ ਐਂਡ ਇਨਫਰਾਸਟਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (HSIIDC) ਅਤੇ ਰੇਲਵ...
ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਡਾ. ਇੰਦਰਬੀਰ ਨਿੱਜਰ ਦਾ ਕੇਂਦਰ ’ਤੇ ਹਮਲਾ, ਈਥਾਨੌਲ ਨੀਤੀ ਦੀ ਸਮੀਖਿਆ ਦੀ ਮੰਗ

ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਡਾ. ਇੰਦਰਬੀਰ ਨਿੱਜਰ ਦਾ ਕੇਂਦਰ ’ਤੇ ਹਮਲਾ, ਈਥਾਨੌਲ ਨੀਤੀ ਦੀ ਸਮੀਖਿਆ ਦੀ ਮੰਗ

National News, Punjab News
ਅੰਮ੍ਰਿਤਸਰ, 23 ਅਗਸਤ 2026: ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਸਮੇਤ ਹੋਰ ਜ਼ਰੂਰੀ ਖੁਰਾਕੀ ਵਸਤੂਆਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦਾ ਵਾਧੂ ਬੋਝ ਝੱਲਣਾ ਪੈ ਰਿਹਾ ਹੈ। ਡਾ. ਨਿੱਜਰ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਪਿਛਲੇ ਮਹਿਜ਼ 18 ਦਿਨਾਂ ਦੌਰਾਨ ਖੰਡ ਦੀ ਕੀਮਤ 45 ਰੁਪਏ ਤੋਂ ਵੱਧ ਕੇ 70 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਉਨ੍ਹਾਂ ਇਸ ਤੇਜ਼ੀ ਨਾਲ ਹੋਏ ਵਾਧੇ ਨੂੰ ਚਿੰਤਾਜਨਕ ਕਰਾਰ ਦਿੰਦਿਆਂ ਕਿਹਾ ਕਿ ਜ਼ਰੂਰੀ ਖੁਰਾਕੀ ਵਸਤੂਆਂ ਦੀਆਂ ਕੀਮਤਾਂ ਵਿੱਚ ਅਚਾਨਕ ਵਾਧਾ ਆਮ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਆਜ਼ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਇੱਕ ਮਹੀਨੇ ਦੌਰਾਨ ਕਥਿਤ ਤੌਰ ’ਤੇ ਵੱਡਾ ਵਾਧਾ ਹੋਇਆ ਹੈ ਅਤੇ ਇਸ ਦੀ ਕੀਮਤ 30 ਰੁਪਏ ਤੋਂ ਵਧ ਕੇ 60 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ...
ਹਰਿਆਣਾ ਸਰਕਾਰ ਮਿਊਂਸੀਪਲ ਕਰਮਚਾਰੀਆਂ ਦੀਆਂ 14 ਵਿੱਚੋਂ 13 ਮੰਗਾਂ ’ਤੇ ਸਹਿਮਤ: ਕ੍ਰਿਸ਼ਨ ਕੁਮਾਰ ਬੇਦੀ

ਹਰਿਆਣਾ ਸਰਕਾਰ ਮਿਊਂਸੀਪਲ ਕਰਮਚਾਰੀਆਂ ਦੀਆਂ 14 ਵਿੱਚੋਂ 13 ਮੰਗਾਂ ’ਤੇ ਸਹਿਮਤ: ਕ੍ਰਿਸ਼ਨ ਕੁਮਾਰ ਬੇਦੀ

Haryana news
ਚੰਡੀਗੜ੍ਹ, 23 ਅਗਸਤ 2026: ਹਰਿਆਣਾ ਸਰਕਾਰ ਨੇ ਮਿਊਂਸੀਪਲ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ ਹਰਿਆਣਾ ਮਿਊਂਸੀਪਲ ਕਰਮਚਾਰੀ ਯੂਨੀਅਨ ਵੱਲੋਂ ਰੱਖੀਆਂ 14 ਮੰਗਾਂ ਵਿੱਚੋਂ 13 ’ਤੇ ਸਹਿਮਤੀ ਜਤਾਈ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੀ ਇੱਕ ਮੰਗ—ਉਨ੍ਹਾਂ ਨੂੰ ਰੈਗੂਲਰ ਕਰਨ—’ਤੇ ਕਾਨੂੰਨੀ ਰਾਏ ਲਈ ਜਾ ਰਹੀ ਹੈ। ਕਾਨੂੰਨੀ ਰਾਏ ਮਿਲਣ ਤੋਂ ਬਾਅਦ ਇਸ ਮਾਮਲੇ ਵਿੱਚ ਨਿਯਮਾਂ ਅਤੇ ਅਦਾਲਤੀ ਹੁਕਮਾਂ ਦੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਜਿਮਖਾਨਾ ਕਲੱਬ ਵਿਖੇ ਮਿਊਂਸੀਪਲ ਕਰਮਚਾਰੀ ਯੂਨੀਅਨ ਹਰਿਆਣਾ ਅਤੇ ਹਰਿਆਣਾ ਫਾਇਰ ਡਿਪਾਰਟਮੈਂਟ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਮੰਤਰੀ ਬੇਦੀ ਨੇ ਦੋਵਾਂ ਯੂਨੀਅਨਾਂ ਦੀ 10 ਮੈਂਬਰੀ ਕਮੇਟੀ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਕਰਮਚਾਰੀਆਂ ਦੀਆਂ ਮੰਗਾਂ, ਸੇਵਾ ਨਾਲ ਸਬੰਧਤ ਮੁੱਦਿਆਂ ਅਤੇ ਹੋਰ ਮਸਲਿਆਂ ’ਤੇ ਯੂਨੀਅਨ ਦੇ ਨੁਮਾਇੰਦਿਆਂ ਦਾ ਪੱਖ ਸੁਣ...
26 ਅਗਸਤ ਨੂੰ ਬਠਿੰਡਾ ’ਚ ਹੋਵੇਗੀ ਐਨ.ਆਰ.ਆਈ. ਮਿਲਣੀ, ਸੱਤ ਜ਼ਿਲ੍ਹਿਆਂ ਦੇ ਪ੍ਰਵਾਸੀ ਪੰਜਾਬੀ ਲੈਣਗੇ ਹਿੱਸਾ: ਡਾ. ਰਵਜੋਤ ਸਿੰਘ

26 ਅਗਸਤ ਨੂੰ ਬਠਿੰਡਾ ’ਚ ਹੋਵੇਗੀ ਐਨ.ਆਰ.ਆਈ. ਮਿਲਣੀ, ਸੱਤ ਜ਼ਿਲ੍ਹਿਆਂ ਦੇ ਪ੍ਰਵਾਸੀ ਪੰਜਾਬੀ ਲੈਣਗੇ ਹਿੱਸਾ: ਡਾ. ਰਵਜੋਤ ਸਿੰਘ

Breaking News, Punjab News
ਚੰਡੀਗੜ੍ਹ, 23 ਅਗਸਤ 2026: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ, ਸੁਝਾਅ ਅਤੇ ਹੋਰ ਮੁੱਦੇ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਮੌਕੇ ’ਤੇ ਸੁਣਵਾਈ ਕਰਕੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਉਨ੍ਹਾਂ ਦੇ ਸੰਭਵ ਹੱਲ ਨੂੰ ਯਕੀਨੀ ਬਣਾਉਣਾ ਹੈ। 26 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ ਮਿਲਣੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਐਨ.ਆਰ.ਆਈ. ਮਿਲਣੀ 2...
‘ਗੈਂਗਸਟਰਾਂ ’ਤੇ ਵਾਰ’ ਦੇ 215ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 610 ਟਿਕਾਣਿਆਂ ’ਤੇ ਛਾਪੇਮਾਰੀ; 341 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਦੇ 215ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 610 ਟਿਕਾਣਿਆਂ ’ਤੇ ਛਾਪੇਮਾਰੀ; 341 ਗ੍ਰਿਫ਼ਤਾਰ

Punjab News
ਚੰਡੀਗੜ੍ਹ, 23 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ 215ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 610 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ, ਉਨ੍ਹਾਂ ਦੇ ਸਾਥੀਆਂ ਅਤੇ ਸਹਿਯੋਗੀਆਂ ’ਤੇ ਸ਼ਿਕੰਜਾ ਕੱਸਣਾ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ। ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਮੁਹਿੰਮ ਦੇ 215ਵੇਂ ਦਿਨ ਦੀ ਕਾਰਵਾਈ ਦੌਰਾਨ ਤਿੰਨ ਹਥਿਆਰਾਂ ਸਮੇ...
ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ FIR ਦਰਜ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ FIR ਦਰਜ

CHANDIGARH NEWS, Punjab News
ਰੂਪਨਗਰ, 23 ਅਗਸਤ 2026: ਰੋਪੜ ਹੈੱਡਵਰਕਸ ਨੇੜੇ ਸਤਲੁਜ ਦਰਿਆ ਵਿੱਚ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ-ਕਰਕਟ, ਪਲਾਸਟਿਕ ਅਤੇ ਹੋਰ ਰਹਿੰਦ-ਖੂੰਹਦ ਮਿਲਣ ਦੇ ਮਾਮਲੇ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਦੇ ਦਖ਼ਲ ਤੋਂ ਬਾਅਦ ਪੁਲਿਸ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੱਦੀ-ਨਾਲਾਗੜ੍ਹ ਖੇਤਰ ਨਾਲ ਸਬੰਧਤ ਅਣਪਛਾਤੇ ਉਦਯੋਗਿਕ ਅਦਾਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰੋਪੜ ਹੈੱਡਵਰਕਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਤੋਂ ਪਹਿਲਾਂ ਪੰਜਾਬ ਵਿੱਚ ਅਜਿਹਾ ਕੋਈ ਵੱਡਾ ਉਦਯੋਗਿਕ ਕੇਂਦਰ ਨਹੀਂ ਹੈ, ਜਦਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਖੇਤਰ ਵਿੱਚ ਸਿਰਸਾ ਨਦੀ ਦੇ ਨੇੜੇ ਅਤੇ ਹੋਰ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਛੋਟੇ-ਵੱਡੇ ਉਦਯੋਗ ਸਥਾਪਿਤ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਾਨਸੂਨ ਦੌਰਾਨ ਕੁਝ ਉਦਯੋਗਾਂ ਵੱਲੋਂ ਮੀਂਹ ਦੇ ਪਾਣੀ ਦੀ ਆੜ ਵਿੱਚ ਕਥਿਤ ਤੌਰ ’ਤੇ ਰਸਾਇਣਕ ਰਹਿੰਦ-ਖੂੰਹਦ, ਉਦਯੋਗਿਕ ਕੂੜਾ ਅਤੇ ਪਲਾਸਟਿਕ ਨਦੀਆਂ ਵਿੱਚ ਸੁੱਟਿਆ ਜਾਂਦਾ ਹੈ, ਜੋ ਬਰਸਾਤੀ ਨਦੀਆਂ...
ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਉਣ ’ਤੇ ਜ਼ੋਰ, 36,792 ਮਕਾਨਾਂ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਉਣ ’ਤੇ ਜ਼ੋਰ, 36,792 ਮਕਾਨਾਂ ਨੂੰ ਮਨਜ਼ੂਰੀ

Breaking News, Punjab News
ਚੰਡੀਗੜ੍ਹ, 23 ਅਗਸਤ 2026: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਸੁਰੱਖਿਅਤ, ਮਜ਼ਬੂਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੱਚੇ ਘਰਾਂ ਜਾਂ ਅਸੁਰੱਖਿਅਤ ਹਾਲਾਤਾਂ ਵਿੱਚ ਰਹਿ ਰਹੇ ਕਿਸੇ ਵੀ ਯੋਗ ਪਰਿਵਾਰ ਨੂੰ ਸਰਕਾਰੀ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲਣ ਤੋਂ ਵਾਂਝਾ ਨਾ ਰਹਿਣਾ ਪਵੇ। ਸ੍ਰੀ ਸੌਂਦ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਅਜੇ ਵੀ ਬੁਨਿਆਦੀ ਰਿਹਾਇਸ਼ੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਅਜਿਹੇ ਪਰਿਵਾਰਾਂ ਲਈ ਪੱਕਾ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਸੁਰੱਖਿਆ, ਸਨਮਾਨ ਅਤੇ ਬਿਹਤਰ ਜੀਵਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਰਿਹਾਇਸ਼ੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ...