‘ਗੈਂਗਸਟਰਾਂ ’ਤੇ ਵਾਰ’ ਦੇ 215ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 610 ਟਿਕਾਣਿਆਂ ’ਤੇ ਛਾਪੇਮਾਰੀ; 341 ਗ੍ਰਿਫ਼ਤਾਰ
ਚੰਡੀਗੜ੍ਹ, 23 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ 215ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 610 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।
ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ, ਉਨ੍ਹਾਂ ਦੇ ਸਾਥੀਆਂ ਅਤੇ ਸਹਿਯੋਗੀਆਂ ’ਤੇ ਸ਼ਿਕੰਜਾ ਕੱਸਣਾ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਮੁਹਿੰਮ ਦੇ 215ਵੇਂ ਦਿਨ ਦੀ ਕਾਰਵਾਈ ਦੌਰਾਨ ਤਿੰਨ ਹਥਿਆਰਾਂ ਸਮੇ...









