CM ਨਾਇਬ ਸੈਣੀ ਦੇ ਸਖ਼ਤ ਨਿਰਦੇਸ਼, 24 ਅਗਸਤ ਤੱਕ ਐਗਰੀਸਟੈਕ ਪਲੇਟਫਾਰਮ ’ਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਮੁਕੰਮਲ ਕਰਨ ਦਾ ਟੀਚਾ
ਚੰਡੀਗੜ੍ਹ, 22 ਅਗਸਤ 2026: ਕਿਸਾਨਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਖੇਤੀਬਾੜੀ ਤੇ ਭਲਾਈ ਯੋਜਨਾਵਾਂ ਦਾ ਲਾਭ ਤੇਜ਼ੀ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਬਣਾਏ ਗਏ ਐਗਰੀਸਟੈਕ ਪਲੇਟਫਾਰਮ ’ਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹਰਿਆਣਾ ਸਰਕਾਰ ਨੇ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਅਗਲੇ ਤਿੰਨ ਦਿਨਾਂ ਵਿੱਚ ਨਿਰਧਾਰਤ ਟੀਚਾ ਪੂਰਾ ਕਰਨ ਲਈ ਕਿਹਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਐਗਰੀਸਟੈਕ, ਡਿਜੀਟਲ ਫਸਲ ਸਰਵੇਖਣ (DCS) ਅਤੇ ਆਟੋ ਮਿਊਟੇਸ਼ਨ ਦੇ ਕੰਮ ਦੀ ਪ੍ਰਗਤੀ ਸਬੰਧੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਮਾਲ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਟੀਚੇ ਸੌਂਪ ਕੇ ਜੰਗੀ ਪੱਧਰ ’ਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।
24 ਅਗਸਤ ਤੱਕ ਟੀਚੇ ਪੂਰੇ ਕਰਨ ਦੇ ਸਖ਼ਤ ਨਿਰਦੇਸ਼
ਬੈਠਕ ਦੌਰਾਨ ਮੁੱਖ ਮੰਤਰੀ ਨੇ ਐਗਰੀਸਟੈ...









