ਚੰਡੀਗੜ੍ਹ ਵਿੱਚ 21 ਅਗਸਤ ਨੂੰ ਨਿੱਜੀ ਸਕੂਲ ਰਹਿਣਗੇ ਬੰਦ, ਪ੍ਰਸ਼ਾਸਨ ਵੱਲੋਂ ਐਲਾਨ
ਚੰਡੀਗੜ੍ਹ, 20 ਅਗਸਤ 2026: ਪੰਜਾਬ ਵਿੱਚ 21 ਅਗਸਤ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ਼ੁੱਕਰਵਾਰ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਜ਼ਿਆਦਾਤਰ ਸਕੂਲਾਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। ਇਸ ਸਬੰਧੀ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ।
ਕਈ ਸਕੂਲਾਂ ਨੇ ਪੰਜਾਬ ਅਤੇ ਪੰਚਕੂਲਾ ਵਿੱਚ ਰਹਿਣ ਵਾਲੇ ਅਧਿਆਪਕਾਂ ਨੂੰ ਵੀ 21 ਅਗਸਤ ਨੂੰ ਸਕੂਲ ਨਾ ਆਉਣ ਦੇ ਨਿਰਦੇਸ਼ ਦਿੱਤੇ ਹਨ। ਅਜਿਹੇ ਅਧਿਆਪਕ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣਗੇ। ਭਵਨ ਵਿਦਿਆਲਿਆ ਸਕੂਲ ਦੇ ਮੁਹਾਲੀ ਅਤੇ ਪੰਚਕੂਲਾ ਵਿੱਚ ਰਹਿੰਦੇ ਅਧਿਆਪਕ ਵੀ ਆਪਣੇ-ਆਪਣੇ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ।
ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ
ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ...









