ਪੰਜਾਬੀ ਯੂਨੀਵਰਸਿਟੀ ’ਚ 7 ਦਿਨਾਂ ਤੋਂ ਚੱਲ ਰਿਹਾ ਵਿਦਿਆਰਥੀ ਸੰਘਰਸ਼ ਹਿੰਸਕ ਹੋਇਆ, ‘ਜਾਗੋ’ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਝੜਪ
ਪਟਿਆਲਾ, 19 ਅਗਸਤ 2026: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਫੀਸ ਵਾਧੇ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਿਹਾ ਵਿਦਿਆਰਥੀ ਅੰਦੋਲਨ ਬੁੱਧਵਾਰ ਰਾਤ ਨੂੰ ਤਣਾਅਪੂਰਨ ਹੋ ਗਿਆ। ਵਾਈਸ ਚਾਂਸਲਰ ਦੇ ਵਿਰੋਧ ਵਿੱਚ ਵਿਦਿਆਰਥੀਆਂ ਵੱਲੋਂ ਕੱਢੇ ਗਏ ‘ਜਾਗੋ’ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਤਣਾਅ ਦਾ ਮਾਹੌਲ ਬਣ ਗਿਆ।
ਵਿਦਿਆਰਥੀਆਂ ਨੇ ਫੀਸਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ, ਹੋਸਟਲਾਂ ਸਮੇਤ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਨਵੇਂ ਹੋਸਟਲਾਂ ਦੀ ਉਸਾਰੀ ਵਰਗੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ।
‘ਜਾਗੋ’ ਪ੍ਰਦਰਸ਼ਨ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਵਧਿਆ ਤਣਾਅ
ਵਿਦਿਆਰਥੀਆਂ ਵੱਲੋਂ ਬੁੱਧਵਾਰ ਰਾਤ ਨੂੰ ਵਾਈਸ ਚਾਂਸਲਰ ਦੇ ਵਿਰੋਧ ਵਿੱਚ ‘ਜਾਗੋ’ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ। ਸਥਿਤੀ ਨੂੰ ਦੇਖਦਿਆਂ ਕੈਂਪਸ ਵਿੱਚ ਵੱਡੀ ਗਿਣਤੀ ਵ...









