ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਫੇਰਬਦਲ, 7 ਸੀਨੀਅਰ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ
ਚੰਡੀਗੜ੍ਹ/ਲੁਧਿਆਣਾ, 18 ਅਗਸਤ 2026: ਸਰਕਾਰ ਵੱਲੋਂ ਜਾਰੀ ਤਬਾਦਲਾ ਅਤੇ ਤਾਇਨਾਤੀ ਹੁਕਮਾਂ ਤੋਂ ਬਾਅਦ ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਕਮਿਸ਼ਨਰੇਟ ਵਿੱਚ ਸੱਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਤਬਾਦਲੇ ਅਜਿਹੇ ਸਮੇਂ ਹੋਏ ਹਨ ਜਦੋਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਕਾਨੂੰਨ-ਵਿਵਸਥਾ, ਸੁਰੱਖਿਆ ਅਤੇ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਨਵੀਂ ਤਾਇਨਾਤੀ ਅਨੁਸਾਰ ਆਈਪੀਐਸ ਅਰਵਿੰਦ ਮੀਨਾ ਨੂੰ ਡੀਸੀਪੀ (ਕਾਨੂੰਨ ਅਤੇ ਵਿਵਸਥਾ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੇ ਅਧੀਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਨਿਗਰਾਨੀ ਰੱਖਣ, ਪੁਲਿਸ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਤਾਲਮੇਲ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਹੋਵੇਗੀ।
ਇਸੇ ਤਰ੍ਹਾਂ ਆਈਪੀਐਸ ਧਾਰਾਵਤ ਸਾਈਂ ਪ੍ਰਕਾਸ਼ ਨੂੰ ਏਡੀਸੀਪੀ-3 ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਸਿੰਘ ਨੂੰ ਡੀਸੀਪੀ (ਵਿਸ਼ੇਸ਼...









