Wednesday, July 29Punjabi People

Tag: Khas khabar

ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ, ਪੁਲਿਸ ਨਾਲ ਹੋਈ ਹਲਕੀ ਝੜੱਪ

ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ, ਪੁਲਿਸ ਨਾਲ ਹੋਈ ਹਲਕੀ ਝੜੱਪ

CHANDIGARH NEWS
ਚੰਡੀਗੜ੍ਹ, 22 ਜੁਲਾਈ 2026: ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਸੱਦੇ 'ਤੇ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ (Free Trade Agreement) ਦੇ ਵਿਰੋਧ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਕਿਸਾਨ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਖੇਤੀਬਾੜੀ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪਹੁੰਚੇ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ। ਕਿਸਾਨਾਂ ਨੇ ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਰੋਸ ਮਾਰਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤੋਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦੇ ਹੋਏ ਬੈਰੀਕੇਡ ਲਗਾ ਕੇ ਮਾਰਚ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਜਿਵੇਂ ਹੀ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਨ ਲਈ ਅੱਗੇ ਵਧੇ, ਪੁਲਿਸ ਅਤੇ ਕਿਸਾਨਾਂ ਵਿਚਾਲੇ ਕੁਝ ਸਮੇਂ ਲਈ ਧੱਕਾ-ਮੁੱਕੀ ਅਤੇ ਹਲਕੀ ਝੜੱਪ ਹੋਈ। ਹਾਲਾਤ ਨੂੰ ਦੇਖਦੇ ਹੋਏ ਪੁਲਿਸ ਨੇ ਮੌਕੇ 'ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ। ਹਾਲਾਂਕਿ, ਸਥਿਤੀ ਨੂੰ ਜਲਦੀ ਹੀ ਕਾਬੂ ਵਿੱਚ ਕਰ ਲਿਆ ਗਿਆ ਅਤ...
‘ਹਰਿਆਣਾ ਵਿਜ਼ਨ @2047’ ਨੂੰ ਮਿਲੀ ਨਵੀਂ ਰਫ਼ਤਾਰ, ‘ਪਦਮ’ ਯੋਜਨਾ ਤਹਿਤ 10 ਜ਼ਿਲ੍ਹਿਆਂ ਵਿੱਚ ਬਣਨਗੇ ਨਵੇਂ ਉਦਯੋਗਿਕ ਕਲੱਸਟਰ

‘ਹਰਿਆਣਾ ਵਿਜ਼ਨ @2047’ ਨੂੰ ਮਿਲੀ ਨਵੀਂ ਰਫ਼ਤਾਰ, ‘ਪਦਮ’ ਯੋਜਨਾ ਤਹਿਤ 10 ਜ਼ਿਲ੍ਹਿਆਂ ਵਿੱਚ ਬਣਨਗੇ ਨਵੇਂ ਉਦਯੋਗਿਕ ਕਲੱਸਟਰ

Haryana news
ਚੰਡੀਗੜ੍ਹ, 22 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬੇ ਨੂੰ ਸਾਲ 2047 ਤੱਕ ਦੇਸ਼ ਦਾ ਸਭ ਤੋਂ ਅਗੇਤਰ ਉਦਯੋਗਿਕ ਅਤੇ ਆਰਥਿਕ ਕੇਂਦਰ ਬਣਾਉਣ ਦੇ ਉਦੇਸ਼ ਨਾਲ “ਹਰਿਆਣਾ ਵਿਜ਼ਨ @2047” ਤਹਿਤ ਵੱਡੇ ਪੱਧਰ ‘ਤੇ ਉਦਯੋਗਿਕ, ਨਿਵੇਸ਼ ਅਤੇ ਰੁਜ਼ਗਾਰ ਸਬੰਧੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਨਵੇਂ ਉੱਦਮੀਆਂ ਨੂੰ ਕਾਰੋਬਾਰ ਸ਼ੁਰੂ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਕੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਸਿਵਲ ਸਕੱਤਰੇਤ ਵਿਖੇ ਐਮਐਸਐਮਈ, ਉਦਯੋਗ, ਸਟਾਰਟਅੱਪਸ ਅਤੇ ਐਚਐਸਆਈਆਈਡੀਸੀ ਦੇ ਸੀਨੀਅਰ ਅਧਿਕਾਰੀਆਂ ਨਾਲ “ਵਿਜ਼ਨ ਟੂ ਐਕਸ਼ਨ ਪਲਾਨ” ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਉਦਯੋਗਿਕ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਅਤੇ ਭਵਿੱਖੀ ਯੋਜਨਾਵਾਂ ‘ਤੇ ਚਰਚਾ ਕੀਤੀ ਗਈ। ‘ਪਦਮ’ ਯੋਜਨਾ ਤਹਿਤ 10 ਨਵੇਂ ਉਦਯੋਗਿਕ ਕਲੱਸਟਰ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਜਾਣਕਾਰੀ...
ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚੇ, ਅਧਿਕਾਰੀਆਂ ਨੂੰ ਮਹਿੰਦਰ ਭਗਤ ਦੇ ਨਿਰਦੇਸ਼

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚੇ, ਅਧਿਕਾਰੀਆਂ ਨੂੰ ਮਹਿੰਦਰ ਭਗਤ ਦੇ ਨਿਰਦੇਸ਼

Punjab News
ਚੰਡੀਗੜ੍ਹ, 22 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ, ਕਿਸਾਨ ਭਲਾਈ ਸਕੀਮਾਂ ਅਤੇ ਪ੍ਰਸ਼ਾਸਕੀ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਕਾਰਗੁਜ਼ਾਰੀ, ਬਜਟ ਦੀ ਸਥਿਤੀ, ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਬਸਿਡੀ ਯੋਜਨਾਵਾਂ, ਬਾਗਬਾਨੀ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮੀਖਿਆ ਦੌਰਾਨ ਮਹਿੰਦਰ ਭਗਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਹੈ ਕਿ ਬਾਗਬਾਨੀ ਨੂੰ ਇੱਕ ਲਾਭਕਾਰੀ ਅਤੇ ਟਿਕਾਊ ਖੇਤੀ ਕਾਰੋਬਾਰ ਵਜੋਂ ਵ...
ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਖ਼ਤਮ ਕਰਨ ਲਈ ਕੇਂਦਰ ਸਰਕਾਰ ਅੱਗੇ ਰੱਖੀਆਂ ਅਹਿਮ ਸ਼ਰਤਾਂ

ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਖ਼ਤਮ ਕਰਨ ਲਈ ਕੇਂਦਰ ਸਰਕਾਰ ਅੱਗੇ ਰੱਖੀਆਂ ਅਹਿਮ ਸ਼ਰਤਾਂ

Breaking News, National News
ਨਵੀਂ ਦਿੱਲੀ, 22 ਜੁਲਾਈ 2026: ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਅਧੀਨ ਸਮਾਜ ਸੇਵੀ ਅਤੇ ਸਿੱਖਿਆ ਸੁਧਾਰਾਂ ਦੇ ਹਮਾਇਤੀ ਸੋਨਮ ਵਾਂਗਚੁਕ ਨੇ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਅਤੇ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਰਕਾਰ ਪ੍ਰਦਰਸ਼ਨ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਨੌਜਵਾਨਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਕਾਰਵਾਈ ਨਾ ਕਰਨ ਦਾ ਸਪੱਸ਼ਟ ਭਰੋਸਾ ਦਿੰਦੀ ਹੈ ਤਾਂ ਉਹ ਆਪਣੀ ਚੱਲ ਰਹੀ ਭੁੱਖ ਹੜਤਾਲ ਸਮਾਪਤ ਕਰਨ ਲਈ ਤਿਆਰ ਹਨ। ਆਪਣੇ ਪੱਤਰ ਵਿੱਚ ਵਾਂਗਚੁਕ ਨੇ ਦੋਵਾਂ ਕੇਂਦਰੀ ਮੰਤਰੀਆਂ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਸਰਕਾਰ ਪ੍ਰਦਰਸ਼ਨਕਾਰੀਆਂ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ 'ਤੇ ਸਕਾਰਾਤਮਕ ਢੰਗ ਨਾਲ ਵਿਚਾਰ ਕਰੇਗੀ। ਵਾਂਗਚੁਕ ਨੇ ਮੰਗ ਕੀਤੀ ਕਿ ਪ੍ਰੀਖਿਆ ਪੇਪਰ ਲੀਕ ਦੀਆਂ ਘਟਨਾਵਾਂ ਤੋਂ ਬਾਅਦ ਖੁਦਕੁਸ਼ੀ ਕ...
ਪੰਜਾਬ ਦੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸਮੀਖਿਆ, ਮਾਨਸੂਨ ਸੀਜ਼ਨ ਲਈ ਜਾਰੀ ਕੀਤੀਆਂ ਹਦਾਇਤਾਂ

ਪੰਜਾਬ ਦੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸਮੀਖਿਆ, ਮਾਨਸੂਨ ਸੀਜ਼ਨ ਲਈ ਜਾਰੀ ਕੀਤੀਆਂ ਹਦਾਇਤਾਂ

Breaking News
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਦਿਆਂ ਸੂਬੇ ਭਰ ਵਿੱਚ ਚੱਲ ਰਹੇ ਸੜਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਆਧੁਨਿਕ, ਸੁਰੱਖਿਅਤ ਅਤੇ ਬਿਹਤਰ ਸੜਕੀ ਆਵਾਜਾਈ ਨੈੱਟਵਰਕ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੇਂ ਸੂਬੇ ਵਿੱਚ ਕਰੀਬ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਦੇ ਵੱਡੇ ਪੱਧਰ 'ਤੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਰਾਜ ਮਾਰਗਾਂ, ਮੁੱਖ ਸੜਕਾਂ ਅਤੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ 'ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਹਲਕਾ ਅਤੇ ਮੰਡਲ-ਵਾਰ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ‘ਤੇ ਹਮਲਾ, 45 ਸ਼ਰਧਾਲੂਆਂ ਵਿੱਚ ਮਚੀ ਦਹਿਸ਼ਤ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ‘ਤੇ ਹਮਲਾ, 45 ਸ਼ਰਧਾਲੂਆਂ ਵਿੱਚ ਮਚੀ ਦਹਿਸ਼ਤ

Breaking News, Punjab News
ਅੰਮ੍ਰਿਤਸਰ, 22 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਬੱਸ ਵਿੱਚ ਸਵਾਰ ਸ਼ਰਧਾਲੂਆਂ, ਖ਼ਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਵਾਹਗਾ ਸਰਹੱਦ ਵੱਲ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਖੜ੍ਹੀ ਕਰਕੇ ਰਸਤਾ ਰੋਕ ਲਿਆ। ਇਸ ਤੋਂ ਬਾਅਦ ਦੋਵਾਂ ਨੇ ਬੱਸ ਡਰਾਈਵਰ ਅਤੇ ਹੋਰ ਸਟਾਫ ਨਾਲ ਬਹਿਸਬਾਜ਼ੀ ਕਰਦਿਆਂ ਗਾਲੀ-ਗਲੋਚ ਕੀਤੀ ਅਤੇ ਕਥਿਤ ਤੌਰ ‘ਤੇ ਹੱਥੋਪਾਈ ਵੀ ਕੀਤੀ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਦੋਵੇਂ ਨੌਜਵਾਨ ਆਪਣੀ ਕਾਰ ਵਿੱਚੋਂ ਬੇਸਬਾਲ ਬੈਟ ਅਤੇ ਦਾਤਰੀ ਕੱਢ ਕੇ ਬੱਸ ਸਟਾਫ ਨੂੰ ਡਰਾਉਣ ਅਤੇ ਹਮਲਾ...
5 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਸੀਨੀਅਰ ਸਹਾਇਕ ਵਿਜੀਲੈਂਸ ਦੇ ਅੜਿੱਕੇ

5 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਸੀਨੀਅਰ ਸਹਾਇਕ ਵਿਜੀਲੈਂਸ ਦੇ ਅੜਿੱਕੇ

Punjab News
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਜੀਲੈਂਸ ਦੀ ਟੀਮ ਨੇ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਕਾਬੂ ਕਰਕੇ ਉਸ ਕੋਲੋਂ ਰਿਸ਼ਵਤ ਦੀ ਪੂਰੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਜਲੰਧਰ ਦੇ ਤਹਿਸੀਲ ਫਿਲੌਰ ਅਧੀਨ ਪੈਂਦੇ ਪਿੰਡ ਨਾਗਰਾ ਦੇ ਇੱਕ ਰੈਸਟੋਰੈਂਟ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਆਪਣੇ ਰੈਸਟੋਰੈਂਟ ਲਈ L-5B (ਡਰਾਫਟ ਬੀਅਰ ਅਤੇ ਵਾਈਨ ਰਿਟੇਲਰ) ਲਾਇਸੈਂਸ ਪ੍ਰਾਪਤ ਕਰਨ ਵਾਸਤੇ ਆਨਲਾਈਨ ਅਰਜ਼ੀ ਦਿੱਤੀ ਹੋਈ ਸੀ। ਬੁਲਾਰੇ ਨੇ ਦੱਸਿਆ ਕਿ ਅਰਜ਼ੀ ਦੀ ਜਾਂਚ ਉਪਰੰਤ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ), ਜਲੰਧਰ ...
ਪ੍ਰਧਾਨ ਮੰਤਰੀ ਨਿਵਾਸ ਨੇੜੇ ਧਰਨਾ ਦੇ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਪ੍ਰਧਾਨ ਮੰਤਰੀ ਨਿਵਾਸ ਨੇੜੇ ਧਰਨਾ ਦੇ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

National News
ਨਵੀਂ ਦਿੱਲੀ, 21 ਜੁਲਾਈ 2026:  ਨੀਟ (NEET-UG) ਪ੍ਰੀਖਿਆ ਵਿਵਾਦ ਅਤੇ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਨੇੜੇ ਧਰਨਾ ਦੇ ਰਹੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਮਹਾਸਚਿਵ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਮੰਗਲਵਾਰ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਧਰਨਾ ਸਥਾਨ ਤੋਂ ਆਗੂਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ, ਜਿਸ ਦੌਰਾਨ ਧੱਕਾਮੁੱਕੀ ਅਤੇ ਹੰਗਾਮੇ ਦੇ ਦ੍ਰਿਸ਼ ਵੀ ਸਾਹਮਣੇ ਆਏ। ਰਾਹੁਲ ਗਾਂਧੀ ਨੇ ਇੱਕ ਦਿਨ ਪਹਿਲਾਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ, ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਸਮੇਤ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨਾਲ ਮਿਲ ਕੇ ਧਰਨਾ ਸ਼ੁਰੂ ਕੀਤਾ ਸੀ। ਕਾਂਗਰਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਵਿਰੋਧ ਵਜੋਂ ਇਹ ਪ੍ਰਦਰਸ਼ਨ ਕੀਤਾ ਗਿਆ। ...
ਬਾਘਾਪੁਰਾਣਾ ਨੇ 100% ਗਣਨਾ ਫਾਰਮ ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾ, ਸੂਬੇ ਵਿੱਚ ਪੰਜਵਾਂ ਸਥਾਨ ਹਾਸਲ

ਬਾਘਾਪੁਰਾਣਾ ਨੇ 100% ਗਣਨਾ ਫਾਰਮ ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾ, ਸੂਬੇ ਵਿੱਚ ਪੰਜਵਾਂ ਸਥਾਨ ਹਾਸਲ

Punjab News
ਚੰਡੀਗੜ੍ਹ, 21 ਜੁਲਾਈ: ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੇ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕਰਦਿਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰ ਲਿਆ ਹੈ। ਇਸ ਉਪਲਬਧੀ ਨਾਲ ਬਾਘਾਪੁਰਾਣਾ ਪੰਜਾਬ ਦਾ ਪੰਜਵਾਂ ਵਿਧਾਨ ਸਭਾ ਹਲਕਾ ਬਣ ਗਿਆ ਹੈ, ਜਿਸ ਨੇ ਵਿਸ਼ੇਸ਼ ਤੀਬਰ ਸੋਧ-2026 ਤਹਿਤ ਇਹ ਮਾਣ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਟੀਮ ਵਰਕ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਸਫ਼ਲਤਾ ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓ), ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓ) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਮਿਸ਼ਨ ਮੋਡ ਵਿੱਚ ਕੀਤੇ ਗਏ ਸਮੂਹਿਕ ਅਤੇ ਸੁਚੱਜੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ...
15 ਅਗਸਤ ਤੱਕ ਆਧਾਰ ਨਾਲ ਬੈਂਕ ਖਾਤਾ ਲਿੰਕ ਕਰਵਾਉਣ SC ਵਿਦਿਆਰਥੀ, ਨਹੀਂ ਤਾਂ ਰੁਕ ਸਕਦੀ ਹੈ ਪੋਸਟ-ਮੈਟ੍ਰਿਕ ਸਕਾਲਰਸ਼ਿਪ: ਡਾ. ਬਲਜੀਤ ਕੌਰ

15 ਅਗਸਤ ਤੱਕ ਆਧਾਰ ਨਾਲ ਬੈਂਕ ਖਾਤਾ ਲਿੰਕ ਕਰਵਾਉਣ SC ਵਿਦਿਆਰਥੀ, ਨਹੀਂ ਤਾਂ ਰੁਕ ਸਕਦੀ ਹੈ ਪੋਸਟ-ਮੈਟ੍ਰਿਕ ਸਕਾਲਰਸ਼ਿਪ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਜੁਲਾਈ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲਾਭ ਲੈ ਰਹੇ ਸਾਰੇ ਅਨੁਸੂਚਿਤ ਜਾਤੀ (ਐੱਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਨੂੰ ਆਧਾਰ ਨਾਲ ਲਿੰਕ (Aadhaar Seeding) ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਹੀ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (DBT) ਰਾਹੀਂ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਸਕੇਗੀ। ਆਧਾਰ ਨਾਲ ਲਿੰਕ ਖਾਤੇ ਵਿੱਚ ਹੀ ਆਵੇਗੀ ਸਕਾਲਰਸ਼ਿਪ ਦੀ ਰਕਮ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਰੀ ਵਿੱਤੀ ਸਹਾਇਤਾ ਸਿਰਫ਼ ਆਧਾਰ ਨਾਲ ਲਿੰਕ ਕੀਤੇ ਚਾਲੂ ਬੈਂਕ ਖਾਤਿਆਂ ਵਿੱਚ ਹੀ ਡੀਬੀਟੀ ਪ੍ਰਣਾਲੀ ਰਾਹੀਂ ਭੇਜੀ ਜਾਂਦੀ ਹੈ। ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਅਜੇ ਤੱਕ ਆਧਾਰ ਨਾਲ ਸੀਡ ਨਹੀਂ ਹੋਏ, ਉਹ ਯੋਗ ਹੋਣ ਦੇ ਬਾਵਜੂਦ ਵੀ ਵਜ਼ੀਫ਼ੇ ਦੀ ਰਕਮ...