ਹਰਿਆਣਾ ’ਚ ਧੂਮਧਾਮ ਨਾਲ ਮਨਾਇਆ ਜਾਵੇਗਾ 80ਵਾਂ ਆਜ਼ਾਦੀ ਦਿਵਸ, ਰਾਜਪਾਲ ਯਮੁਨਾਨਗਰ ਤੇ CM ਸੈਣੀ ਹਾਂਸੀ ’ਚ ਲਹਿਰਾਉਣਗੇ ਤਿਰੰਗਾ
ਹਰਿਆਣਾ, 13 ਅਗਸਤ 2026: ਹਰਿਆਣਾ ਸਰਕਾਰ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। 15 ਅਗਸਤ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ, ਸਬ-ਡਿਵੀਜ਼ਨ, ਬਲਾਕ ਅਤੇ ਪੰਚਾਇਤ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।
ਆਜ਼ਾਦੀ ਦਿਵਸ ਦੇ ਮੁੱਖ ਸਮਾਗਮ ਦੌਰਾਨ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਯਮੁਨਾਨਗਰ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ, ਜਦਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਵੇਂ ਬਣੇ ਜ਼ਿਲ੍ਹੇ ਹਾਂਸੀ ਵਿੱਚ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਸ਼ਾਮ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਲੋਕ ਭਵਨ ਵਿਖੇ ‘ਐਟ ਹੋਮ’ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ।
ਸਵੇਰੇ 9 ਵਜੇ ਤੋਂ ਬਾਅਦ ਹੋਵੇਗੀ ਝੰਡਾ ਲਹਿਰਾਉਣ ਦੀ ਰਸਮ
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਪ੍ਰਸ਼ਾਸਨਿਕ ਪੱਧਰਾਂ ’ਤੇ ਆਜ਼ਾਦੀ ਦਿਵਸ ਸਮਾਗਮ ਕਰਵਾਏ ਜਾਣਗੇ। ਨਿਰਧਾਰਤ ਸਥਾਨਾਂ ’ਤੇ ਸਵੇਰੇ ਕਰੀਬ 9 ਵਜੇ ਤੋਂ ਥੋੜ੍...









