ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਲਈ ਰੂਫਟਾਪ ਸੋਲਰ ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾਈ
ਹਰਿਆਣਾ/ਚੰਡੀਗੜ੍ਹ, 10 ਅਗਸਤ 2026: ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਰਿਹਾਇਸ਼ਾਂ ਵਿੱਚ ਰਹਿ ਰਹੇ ਕਰਮਚਾਰੀਆਂ ਲਈ ਛੱਤ ’ਤੇ ਲਗਾਏ ਜਾਣ ਵਾਲੇ ਸੋਲਰ ਊਰਜਾ ਸਿਸਟਮ ਦੀ ਵਰਤੋਂ ਸਬੰਧੀ ਵਿਕਲਪ/ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾ ਕੇ 31 ਅਗਸਤ 2026 ਕਰ ਦਿੱਤੀ ਹੈ। ਹੁਣ ਪ੍ਰਸ਼ਾਸਨ ਵੱਲੋਂ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਵਿੱਚ ਰਹਿ ਰਹੇ ਹਰਿਆਣਾ ਸਰਕਾਰ ਦੇ ਕਰਮਚਾਰੀ ਨਿਰਧਾਰਤ ਮਿਤੀ ਤੱਕ ਆਪਣਾ ਫਾਰਮ ਜਮ੍ਹਾਂ ਕਰਵਾ ਸਕਣਗੇ।
ਹਾਊਸ ਅਲਾਟਮੈਂਟ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਕਰਮਚਾਰੀ ਵੱਲੋਂ 31 ਅਗਸਤ 2026 ਤੱਕ ਅੰਡਰਟੇਕਿੰਗ ਫਾਰਮ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਤਾਂ ਇਹ ਮੰਨਿਆ ਜਾਵੇਗਾ ਕਿ ਉਸ ਨੇ ਸਰਕਾਰੀ ਰਿਹਾਇਸ਼ ਦੀ ਛੱਤ ’ਤੇ ਸਥਾਪਤ ਕੀਤੀ ਜਾਣ ਵਾਲੀ ਸੋਲਰ ਊਰਜਾ ਸਹੂਲਤ ਦੀ ਵਰਤੋਂ ਕਰਨ ਲਈ ਆਪਣੀ ਸਹਿਮਤੀ ਨਹੀਂ ਦਿੱਤੀ।
ਸਰਕਾਰੀ ਰਿਹਾਇਸ਼ਾਂ ’ਤੇ 100 ਫੀਸਦੀ ਰੂਫਟਾਪ ਸੋਲਰ ਸਿਸਟਮ ਦਾ ਟੀਚਾ
ਇਹ ਪਹਿਲ ਕੇਂਦਰ ਸਰਕਾਰ ਦੀ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਲੀ ਮੁਹਿੰਮ ਤਹਿਤ ਅੱਗੇ ਵਧਾਈ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਸਰਕਾਰੀ ਰਿਹ...









