Saturday, August 1Punjabi People

Tag: Khas khabar

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਅਪ੍ਰੈਲ 2026: ਮੁਲਾਜ਼ਮਾਂ ਦੇ ਮਸਲਿਆਂ ਸੰਬੰਧੀ ਕੈਬਨਿਟ ਸਬ-ਕਮੇਟੀ ਦੀ ਅਗਵਾਈ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੰਬਿਤ ਮੰਗਾਂ ਦੇ ਸਮੇਂ-ਸਿਰ ਨਿਪਟਾਰੇ ਲਈ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ। ਨਾਲ ਹੀ, ਅਧਿਕਾਰੀਆਂ ਨੂੰ ਇਹ ਹੁਕਮ ਦਿੱਤੇ ਗਏ ਹਨ ਕਿ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਮੁਲਾਜ਼ਮਾਂ ਨੂੰ ਆਪਣੇ ਹੱਕ ਲੈਂਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਭਵਨ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨਾਲ ਹੋਈ ਮੀਟਿੰਗ ਦੌਰਾਨ, ਜਿਸ ਵਿੱਚ ਵਿੱਤ, ਪ੍ਰਸੋਨਲ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ, ਵਿੱਤ ਮੰਤਰੀ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਇੱਕ ਅਜਿਹੀ ਯੋਜਨਾ ਤਿਆ...
ਹੁਸ਼ਿਆਰਪੁਰ ਦੀਆਂ 46 ਮੰਡੀਆਂ ਵਿੱਚ ਕਣਕ ਦੀ ਆਵਕ ਸ਼ੁਰੂ, ਪ੍ਰਸ਼ਾਸਨ ਨੇ 3.16 ਲੱਖ ਮੀਟ੍ਰਿਕ ਟਨ ਖਰੀਦ ਦਾ ਲਕਸ਼ ਤੈਅ ਕੀਤਾ

ਹੁਸ਼ਿਆਰਪੁਰ ਦੀਆਂ 46 ਮੰਡੀਆਂ ਵਿੱਚ ਕਣਕ ਦੀ ਆਵਕ ਸ਼ੁਰੂ, ਪ੍ਰਸ਼ਾਸਨ ਨੇ 3.16 ਲੱਖ ਮੀਟ੍ਰਿਕ ਟਨ ਖਰੀਦ ਦਾ ਲਕਸ਼ ਤੈਅ ਕੀਤਾ

Uncategorized
ਹੁਸ਼ਿਆਰਪੁਰ / ਚੰਡੀਗੜ੍ਹ, 16 ਅਪ੍ਰੈਲ 2026:  ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਆਰੰਭ ਵੀਰਵਾਰ ਨੂੰ ਧੂਮਧਾਮ ਨਾਲ ਕੀਤਾ ਗਿਆ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਫ਼ਸਲ ਦੀ ਪਹਿਲੀ ਢੇਰੀ ਖਰੀਦੀ ਗਈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦੀ ਗਈ ਫ਼ਸਲ ਦੀ ਰਕਮ ਸਮੇਂ ਸਿਰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਲਿਫਟਿੰਗ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਪੀਣ ਵ...
ਟਰਾਂਸਪੋਰਟ ਮੰਤਰੀ ਵੱਲੋਂ PRTC ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈਕ ਭੇਟ, ਡਿਊਟੀ ਦੌਰਾਨ ਹੋਈ ਮੌਤ

ਟਰਾਂਸਪੋਰਟ ਮੰਤਰੀ ਵੱਲੋਂ PRTC ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈਕ ਭੇਟ, ਡਿਊਟੀ ਦੌਰਾਨ ਹੋਈ ਮੌਤ

Breaking News
ਚੰਡੀਗੜ੍ਹ, 16 ਅਪ੍ਰੈਲ 2026:   ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੰਡਕਟਰ ਮਰਹੂਮ ਰਮਨਦੀਪ ਸਿੰਘ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈਕ ਸੌਂਪਿਆ, ਜਿਨ੍ਹਾਂ ਦੀ ਡਿਊਟੀ ਦੌਰਾਨ ਦੁਖਦਾਈ ਮੌਤ ਹੋ ਗਈ ਸੀ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਨਾਲ ਸੰਬੰਧਿਤ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਰਾਹੀਂ PRTC ਵਿੱਚ ਕੰਡਕਟਰ ਵਜੋਂ ਭਰਤੀ ਹੋਏ ਸਨ। ਮੰਤਰੀ ਨੇ ਇਹ ਚੈਕ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਭੇਟ ਕੀਤਾ। ਚੀਮਾ ਨੇ ਦੱਸਿਆ ਕਿ ਇਹ ਰਕਮ PRTC ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਕਾਰ ਹੋਏ ਬੀਮਾ ਸਮਝੌਤੇ ਤਹਿਤ ਦਿੱਤੀ ਗਈ ਹੈ, ਜਿਸ ਦਾ ਮਕਸਦ ਦੁਖੀ ਪਰਿਵਾਰ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਖਾਸ ਕਰਕੇ ਅਜਿਹੀਆਂ ਅਣਚਾਹੀਆਂ ਘਟਨਾਵਾਂ ਦੇ ਸਮੇਂ।...
ਚੀਮਾ ਅਤੇ ਡਾ. ਬਲਵੀਰ ਸਿੰਘ ਵੱਲੋਂ ਮਨਜ਼ੂਰੀ: ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੰਗ ਕਬੂਲ, ਅਧਿਕਾਰੀਆਂ ਨੂੰ ਯੋਜਨਾ ਤਿਆਰ ਕਰਨ ਦੇ ਹੁਕਮ

ਚੀਮਾ ਅਤੇ ਡਾ. ਬਲਵੀਰ ਸਿੰਘ ਵੱਲੋਂ ਮਨਜ਼ੂਰੀ: ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੰਗ ਕਬੂਲ, ਅਧਿਕਾਰੀਆਂ ਨੂੰ ਯੋਜਨਾ ਤਿਆਰ ਕਰਨ ਦੇ ਹੁਕਮ

Breaking News
ਚੰਡੀਗੜ੍ਹ, 16 ਅਪ੍ਰੈਲ 2026:   ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਅੱਜ ਵੱਡੀ ਰਾਹਤ ਮਿਲੀ, ਜਦੋਂ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਨੂੰ ‘ਹੈਲਥ ਕੇਅਰ ਪ੍ਰੋਵਾਈਡਰਜ਼’ ਵਜੋਂ ਮਾਨਤਾ ਦੇਣ ਲਈ ਖਾਸ ਸਿਖਲਾਈ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਪੰਜਾਬ ਭਵਨ ਵਿੱਚ ਹੋਈ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਦਾ ਵਫ਼ਦ, ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ, ਕੈਬਨਿਟ ਸਬ-ਕਮੇਟੀ ਨਾਲ ਮਿਲਿਆ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਵੀਰ ਸਿੰਘ, ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੁਮਾਰ ਰਾਹੁਲ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਐਸੋਸੀਏਸ਼ਨ ਨੇ ਮੰਗ ਰੱਖੀ ਕਿ ਸਸਤੀ ਸਿਹਤ ਸੇਵਾਵਾਂ ਦੇ ਰਹੇ ਪ੍ਰੈਕਟੀਸ਼ਨਰਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਵੱਲੋਂ ਇੱਕ ਸੰਖੇਪ ‘ਬ੍ਰਿਜ ਕੋਰਸ’ ਜਾਂ ਟ੍ਰੇਨਿੰਗ ਕਰਵਾਈ ਜਾਵੇ। ਸਰਕਾਰ ਨੇ ਇਸ ਮੰਗ ਨੂੰ ਸਵੀਕਾਰ ਕ...
₹83 ਕਰੋੜ ਦੀ ਨਸ਼ੀਲੀ ਵਸਤੂ ਸਮੇਤ ਕੈਨੇਡਾ ਵਿੱਚ ਰਹਿੰਦੀ ਪੰਜਾਬੀ ਮਹਿਲਾ ਰੇਡੀਓ ਹੋਸਟ ਗ੍ਰਿਫ਼ਤਾਰ

₹83 ਕਰੋੜ ਦੀ ਨਸ਼ੀਲੀ ਵਸਤੂ ਸਮੇਤ ਕੈਨੇਡਾ ਵਿੱਚ ਰਹਿੰਦੀ ਪੰਜਾਬੀ ਮਹਿਲਾ ਰੇਡੀਓ ਹੋਸਟ ਗ੍ਰਿਫ਼ਤਾਰ

Global News
ਚੰਡੀਗੜ੍ਹ, 16 ਅਪ੍ਰੈਲ 2026:   ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਨੇ ਕੈਨੇਡਾ ਵਿੱਚ ਰਹਿੰਦੀ ਇੱਕ ਪੰਜਾਬੀ ਰੇਡੀਓ ਹੋਸਟ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਸਾਢੇ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਪੁਲਿਸ ਨੇ ਉਸਨੂੰ 83 ਕਰੋੜ ਰੁਪਏ ਦੀ ਮੈਥਾਮਫੇਟਾਮਾਈਨ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਭਾਵੇਂ ਉਸਨੇ ਅਦਾਲਤ ਵਿੱਚ ਆਪਣੇ ਆਪ ਨੂੰ ਬੇਕਸੂਰ ਦੱਸਿਆ, ਪਰ ਉਸਦੇ ਮੋਬਾਈਲ ਫੋਨ ਤੋਂ ਮਿਲੇ ਸੁਨੇਹਿਆਂ ਨੇ ਇਹ ਸਾਬਤ ਕੀਤਾ ਕਿ ਉਹ ਇਸ ਨੈਟਵਰਕ ਨਾਲ ਆਪਣੀ ਮਰਜ਼ੀ ਨਾਲ ਜੁੜੀ ਹੋਈ ਸੀ ਅਤੇ ਤਸਕਰੀ ਗਿਰੋਹ ਦੀ ਭਰੋਸੇਯੋਗ ਮੈਂਬਰ ਸੀ। 47 ਸਾਲਾ ਸੁਖਵਿੰਦਰ ਕੌਰ ਸੰਘਾ, ਜੋ ਜਲੰਧਰ ਦੇ ਨਕੋਦਰ ਨਾਲ ਸੰਬੰਧਿਤ ਹੈ, ਦਾ ਜਨਮ ਕੈਨੇਡਾ ਦੇ ਪ੍ਰਿੰਸ ਜਾਰਜ ਵਿੱਚ ਹੋਇਆ ਸੀ। ਪਿਛਲੇ ਕੁਝ ਸਾਲਾਂ ਵਿੱਚ ਉਸਨੇ ਪੰਜਾਬੀ ਰੇਡੀਓ ਉਦਯੋਗ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਸੀ ਅਤੇ ਫ੍ਰੀਲਾਂਸ ਰੇਡੀਓ ਤੇ ਟੀਵੀ ਹੋਸਟ ਵਜੋਂ ਕੰਮ ਕਰਦੀ ਰਹੀ। ਉਸਦੇ ਪ੍ਰੋਗਰਾਮਾਂ ਵਿੱਚ ਅਕਸਰ ਵੱਡੀਆਂ ਸਿਆਸੀ, ਪੁਲਿਸ ਅਤੇ ਮਨੋਰੰਜਨ ਜਗਤ ਦੀਆਂ ਹਸਤੀਆਂ ਸ਼ਾਮਲ ਹੁੰਦੀਆਂ ਸਨ। ਉਸਦੀ ਗ੍ਰਿਫ਼ਤਾਰੀ ਦੀ ...
ਜ਼ਮੀਨ ਦੇ ਇੰਤਕਾਲ ਲਈ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜ਼ਮੀਨ ਦੇ ਇੰਤਕਾਲ ਲਈ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 16 ਅਪ੍ਰੈਲ 2026:  ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ ਇਕ ਪਟਵਾਰੀ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਜ਼ਮੀਨ ਦੇ ਇੰਤਕਾਲ ਦੀ ਪ੍ਰਕਿਰਿਆ ਲਈ ਪੈਸੇ ਮੰਗ ਰਿਹਾ ਸੀ। ਪੀੜਤ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ। ਇਹ ਕਾਰਵਾਈ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਗ੍ਰਿਫ਼ਤਾਰ ਪਟਵਾਰੀ ਲੁਧਿਆਣਾ ਦੀ ਪਾਇਲ ਤਹਿਸੀਲ ਵਿੱਚ ਤਾਇਨਾਤ ਸੀ। ਅਧਿਕਾਰੀਆਂ ਮੁਤਾਬਕ, ਮੁਲਜ਼ਮ ਨਾਲ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਾਇਲ ਦੇ ਇਕ ਨਿਵਾਸੀ ਦੀ ਸ਼ਿਕਾਇਤ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਟਵਾਰੀ ਹਰਕਿੰਦਰ ਸਿੰਘ ਜ਼ਮੀਨ ਦੇ ਰਿਕਾਰਡ ਵਿੱਚ ਸੋਧ ਕਰਨ ਲਈ 25,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਬੁਲਾਰੇ ਅਨੁਸਾਰ, ਦੋਸ਼ੀ ਪਹਿਲਾਂ ...
ਕੋਟਕਪੂਰਾ ਦੇ ਵਿਕਾਸ ਲਈ ਕਵਾਇਦ ਤੇਜ਼: ਵਿਧਾਨ ਸਭਾ ਦਫ਼ਤਰ ਵਿੱਚ ਡੀਸੀ ਫਰੀਦਕੋਟ ਨਾਲ ਮਹੱਤਵਪੂਰਨ ਮੀਟਿੰਗ, ਵਿਕਾਸ ਕਾਰਜਾਂ ਦੀ ਰਿਪੋਰਟ ਮੰਗੀ ਗਈ

ਕੋਟਕਪੂਰਾ ਦੇ ਵਿਕਾਸ ਲਈ ਕਵਾਇਦ ਤੇਜ਼: ਵਿਧਾਨ ਸਭਾ ਦਫ਼ਤਰ ਵਿੱਚ ਡੀਸੀ ਫਰੀਦਕੋਟ ਨਾਲ ਮਹੱਤਵਪੂਰਨ ਮੀਟਿੰਗ, ਵਿਕਾਸ ਕਾਰਜਾਂ ਦੀ ਰਿਪੋਰਟ ਮੰਗੀ ਗਈ

Breaking News
ਫਰੀਦਕੋਟ / ਕੋਟਕਪੂਰਾ, 15 ਅਪ੍ਰੈਲ 2026:  ਸ਼ਹਿਰ ਦੇ ਸਮੁੱਚੇ ਵਿਕਾਸ ਅਤੇ ਨਿਵਾਸੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਵਿਧਾਨ ਸਭਾ ਦਫ਼ਤਰ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਵਿੱਚ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦਾ ਕੇਂਦਰੀ ਵਿਸ਼ਾ ਕੋਟਕਪੂਰਾ ਦੇ ਅਹਿਮ ਸਰਕਾਰੀ ਪ੍ਰੋਜੈਕਟਾਂ ਲਈ ਜ਼ਮੀਨ ਦੇ ਪ੍ਰਬੰਧ ਅਤੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਮੀਟਿੰਗ ਦੌਰਾਨ ਤਹਿਸੀਲ ਕੰਪਲੈਕਸ, ਨਵੇਂ ਬੱਸ ਸਟੈਂਡ ਅਤੇ ਨਗਰ ਕੌਂਸਲ ਇਮਾਰਤ ਦੀ ਉਸਾਰੀ ਲਈ ਪੰਜਾਬ ਮੰਡੀ ਬੋਰਡ ਤੋਂ ਜ਼ਮੀਨ ਹਾਸਲ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਲੋਕ-ਹਿਤੈਸ਼ੀ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਮੁੱਖ ਪ੍ਰੋਜੈਕਟਾਂ ਦੇ ਬਿੰਦੂ: ਤਹਿਸੀਲ ਕੰਪਲੈਕਸ ਅਤੇ ਨਗਰ ਕੌਂਸਲ ਇਮਾਰਤ: ਨਵੀਂ ਇਮਾਰਤਾਂ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਅਖੀਰਲੇ ਪੜਾਅ...
ਲੁਫਥਾਂਸਾ ਨੇ ਦਿੱਲੀ ਤੋਂ ਫਰੈਂਕਫਰਟ ਅਤੇ ਮਿਊਨਿਖ ਲਈ ਉਡਾਣਾਂ ਰੱਦ ਕੀਤੀਆਂ, 700 ਤੋਂ ਵੱਧ ਯਾਤਰੀ ਹਵਾਈ ਅੱਡੇ ‘ਤੇ ਫਸੇ

ਲੁਫਥਾਂਸਾ ਨੇ ਦਿੱਲੀ ਤੋਂ ਫਰੈਂਕਫਰਟ ਅਤੇ ਮਿਊਨਿਖ ਲਈ ਉਡਾਣਾਂ ਰੱਦ ਕੀਤੀਆਂ, 700 ਤੋਂ ਵੱਧ ਯਾਤਰੀ ਹਵਾਈ ਅੱਡੇ ‘ਤੇ ਫਸੇ

Global News
ਨਵੀਂ ਦਿੱਲੀ, 15 ਅਪ੍ਰੈਲ 2026:  ਜਰਮਨੀ ਦੀ ਪ੍ਰਸਿੱਧ ਏਅਰਲਾਈਨ ਲੁਫਥਾਂਸਾ ਨੇ ਅਚਾਨਕ ਆਪਣੀਆਂ ਦੋ ਮਹੱਤਵਪੂਰਨ ਉਡਾਣਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ 700 ਤੋਂ ਵੱਧ ਯਾਤਰੀ ਹਵਾਈ ਅੱਡੇ ‘ਤੇ ਹੀ ਫਸ ਗਏ। ਰੱਦ ਕੀਤੀਆਂ ਗਈਆਂ ਉਡਾਣਾਂ ਵਿੱਚ ਦਿੱਲੀ-ਫਰੈਂਕਫਰਟ (LH761) ਅਤੇ ਦਿੱਲੀ-ਮਿਊਨਿਖ (LH763) ਸ਼ਾਮਲ ਹਨ। ਏਅਰਲਾਈਨ ਵੱਲੋਂ ਸ਼ੁਰੂਆਤੀ ਜਾਣਕਾਰੀ ਵਿੱਚ ਇਸ ਦੇ ਕਾਰਨ ਵਜੋਂ “ਓਪਰੇਸ਼ਨਲ ਕਾਰਨ” ਦਰਸਾਏ ਗਏ ਹਨ, ਜਿਵੇਂ ਕਿ ਕਰੂ ਮੈਂਬਰਾਂ ਦੀ ਕਮੀ ਜਾਂ ਜਹਾਜ਼ ਵਿੱਚ ਤਕਨੀਕੀ ਖਰਾਬੀ। ਹਾਲਾਂਕਿ, ਸੂਤਰਾਂ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਜਰਮਨੀ ਦੇ ਹਵਾਈ ਅੱਡਿਆਂ ‘ਤੇ ਗਰਾਊਂਡ ਸਟਾਫ ਅਤੇ ਸੁਰੱਖਿਆ ਕਰਮਚਾਰੀਆਂ ਦੀ ਹੜਤਾਲ ਕਾਰਨ ਲੁਫਥਾਂਸਾ ਦੇ ਗਲੋਬਲ ਸ਼ਡਿਊਲ ‘ਤੇ ਅਸਰ ਪਿਆ ਹੈ, ਜਿਸ ਦਾ ਪ੍ਰਭਾਵ ਦਿੱਲੀ ਤੋਂ ਜਾਣ ਵਾਲੀਆਂ ਉਡਾਣਾਂ ‘ਤੇ ਵੀ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਫਰੈਂਕਫਰਟ ਅਤੇ ਮਿਊਨਿਖ ਹਵਾਈ ਅੱਡਿਆਂ ‘ਤੇ ਵੱਧ ਟ੍ਰੈਫਿਕ ਅਤੇ ਸਲਾਟ ਦੀ ਕਮੀ ਵੀ ਇੱਕ ਸੰਭਾਵਿਤ ਕਾਰਨ ਹੋ ਸਕਦੀ ਹੈ। ਉਡਾਣਾਂ ਰੱਦ ਹੋਣ ਦੀ ਜਾਣਕਾਰੀ ਮਿਲਣ ‘ਤੇ ਟਰਮੀਨਲ-3 ‘ਤੇ ਯਾਤਰੀਆਂ ਨੇ ਨਾ...
ਪੰਜਾਬ ਦੇ ਸਿਹਤ ਮੰਤਰੀ ਨੇ ਤਿੱਖੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰ ‘ਤੇ ਤਿਆਰੀਆਂ ਦਾ ਐਲਾਨ ਕੀਤਾ, ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਚਾਲੂ ਕੀਤਾ ਗਿਆ

ਪੰਜਾਬ ਦੇ ਸਿਹਤ ਮੰਤਰੀ ਨੇ ਤਿੱਖੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰ ‘ਤੇ ਤਿਆਰੀਆਂ ਦਾ ਐਲਾਨ ਕੀਤਾ, ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਚਾਲੂ ਕੀਤਾ ਗਿਆ

Breaking News
ਚੰਡੀਗੜ੍ਹ, 15 ਅਪ੍ਰੈਲ 2026: ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਨਾਲ ਸੂਬੇ ਵਿੱਚ ਤਿੱਖੀ ਗਰਮੀ ਵਧਣ ਦੇ ਅਨੁਮਾਨ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੀਟਵੇਵ ਦੇ ਪ੍ਰਭਾਵਾਂ ਨੂੰ ਰੋਕਣ ਅਤੇ ਘਟਾਉਣ ਲਈ ਪੂਰੀ ਤਿਆਰੀ ਕੀਤੀ ਗਈ ਹੈ। ਇਸ ਸਬੰਧੀ ਸਿਹਤ ਕਰਮਚਾਰੀਆਂ ਨੂੰ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਧ ਗਰਮੀ ਨਾਲ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਖ਼ਤਰਾ ਵਧ ਜਾਂਦਾ ਹੈ ਅਤੇ ਦਿਲ ਤੇ ਸਾਹ ਨਾਲ ਜੁੜੀਆਂ ਬਿਮਾਰੀਆਂ ਵਿੱਚ ਵੀ ਵਾਧਾ ਹੋ ਸਕਦਾ ਹੈ। ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਤੁਰੰਤ ਚਾਲੂ ਕੀਤੇ ਜਾਣ। ਇਹ ਯੂਨਿਟ ਆਈਸ ਪੈਕ ਅਤੇ ਠੰਢੇ ਆਈਵੀ ਤਰਲ ਪਦਾਰਥਾਂ ਵਰਗੀਆਂ ਸਹੂਲਤਾਂ ਨਾਲ ਲੈਸ ਹਨ। ਨਾਲ ਹੀ ਹਰ ਸਿਹਤ ਕੇਂਦਰ ‘ਤੇ ਓਆਰਐਸ ਅਤੇ ਐਮਰਜੈਂਸੀ ਦਵਾਈਆਂ ਦਾ ਯੋਗ ਸਟਾਕ...
ਤਲਵੰਡੀ ਸਾਬੋ: ਨਿਹੰਗ ਸਿੰਘਾਂ ਦੇ ਸ਼ਾਹੀ ਮਹੱਲੇ ਨਾਲ ਅੱਜ ਵਿਸਾਖੀ ਮੇਲੇ ਦਾ ਸਮਾਪਨ ਹੋਵੇਗਾ, ਗੁਰੂ ਦੀਆਂ ਲਾਡਲੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ

ਤਲਵੰਡੀ ਸਾਬੋ: ਨਿਹੰਗ ਸਿੰਘਾਂ ਦੇ ਸ਼ਾਹੀ ਮਹੱਲੇ ਨਾਲ ਅੱਜ ਵਿਸਾਖੀ ਮੇਲੇ ਦਾ ਸਮਾਪਨ ਹੋਵੇਗਾ, ਗੁਰੂ ਦੀਆਂ ਲਾਡਲੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ

Breaking News
ਤਲਵੰਡੀ ਸਾਬੋ / ਚੰਡੀਗੜ੍ਹ, 15 ਅਪ੍ਰੈਲ 2026:    ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਵਿਸਾਖੀ ਦਾ ਜੋੜ ਮੇਲਾ ਅੱਜ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੱਢੇ ਜਾਣ ਵਾਲੇ ਸ਼ਾਹੀ ਮਹੱਲੇ ਨਾਲ ਸੰਪੰਨ ਹੋ ਜਾਵੇਗਾ। ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਲੱਗੇ ਇਸ ਮੇਲੇ ਦੇ ਆਖਰੀ ਦਿਨ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਪੁਰਾਤਨ ਰਵਾਇਤਾਂ ਅਨੁਸਾਰ ਮਹੱਲਾ ਕੱਢਿਆ ਜਾਵੇਗਾ। ਇਹ ਮਹੱਲਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ, ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਇਤਿਹਾਸਕ ਨਿਸ਼ਾਨਾਂ ਅਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਨਿਕਲੇਗਾ। ਮਹੱਲੇ ਦੀ ਸ਼ੁਰੂਆਤ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ (ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ) ਤੋਂ ਹੋਵੇਗੀ, ਜਿੱਥੇ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ ਮਹੱਲਾ ਤਖਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਜੰਡਸਰ ਅਤੇ ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਦਾ ਹੋਇਆ ਅੱਗੇ ਵਧੇਗਾ ਅਤੇ ਗੁਰੂ ਕਾਸ਼ੀ...