Sunday, September 13Punjabi People

Tag: Punjab News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ’ਚ ਨਸ਼ਿਆਂ ਬਾਰੇ ਗਲਤ ਧਾਰਨਾਵਾਂ ਦੂਰ ਕਰ ਰਹੀ ਮਾਨ ਸਰਕਾਰ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ’ਚ ਨਸ਼ਿਆਂ ਬਾਰੇ ਗਲਤ ਧਾਰਨਾਵਾਂ ਦੂਰ ਕਰ ਰਹੀ ਮਾਨ ਸਰਕਾਰ

Breaking News, CHANDIGARH NEWS, Punjab News
ਚੰਡੀਗੜ੍ਹ, 13 ਸਤੰਬਰ 2026: “ਮੈਂ ਸਿਰਫ਼ ਇੱਕ ਵਾਰ ਨਸ਼ਾ ਕਰਕੇ ਦੇਖਾਂਗਾ”, “ਜਦੋਂ ਚਾਹਾਂਗਾ ਛੱਡ ਦਿਆਂਗਾ” ਜਾਂ “ਮੁੜ ਵਸੇਬਾ ਕੇਂਦਰ ਵਿੱਚ ਇਲਾਜ ਕਰਵਾਉਣ ਤੋਂ ਬਾਅਦ ਸਭ ਕੁਝ ਠੀਕ ਹੋ ਜਾਵੇਗਾ”—ਨਸ਼ਿਆਂ ਵੱਲ ਵਧ ਰਹੇ ਨੌਜਵਾਨਾਂ ਵਿੱਚ ਅਜਿਹੀਆਂ ਧਾਰਨਾਵਾਂ ਆਮ ਹੋ ਸਕਦੀਆਂ ਹਨ, ਪਰ ਇਹ ਸੋਚ ਬੇਹੱਦ ਖ਼ਤਰਨਾਕ ਸਾਬਤ ਹੋ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਅਸਲ ਖ਼ਤਰਿਆਂ ਬਾਰੇ ਜਾਗਰੂਕ ਕਰਨ ਅਤੇ ਨਸ਼ਿਆਂ ਸਬੰਧੀ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਉਪਰਾਲੇ ਕਰ ਰਹੀ ਹੈ। ਇਸ ਤਹਿਤ ‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਰਾਹੀਂ ਨੌਜਵਾਨਾਂ ਵਿੱਚ ਨਸ਼ਿਆਂ ਦੀ ਸ਼ੁਰੂਆਤ ਨੂੰ ਰੋਕਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਸੀਈਜੀਏ, ਯੂਨੀਵਰਸਿਟੀ ਆਫ਼ ਕੈਲੀਫੋਰਨੀਆ, ਬਰਕਲੇ ਅਤੇ ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਤੇ ਐਸਥਰ ਡੁਫਲੋ ਵੱਲੋਂ ਸਹਿ-ਸਥਾਪਿਤ ਖੋਜ ਸੰਸਥਾ ਜੇ-ਪਾਲ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਇਹ ਸਬੂਤ-ਆਧਾਰਿਤ ਪਾਠਕ੍ਰਮ ਨੌਜਵਾਨਾਂ ਵਿੱਚ ਨਸ਼ੀਲੇ...
ਮਾਨ ਸਰਕਾਰ ਦਾ ਗੰਨੇ ਦੀ ਪੈਦਾਵਾਰ ਵਧਾਉਣ ’ਤੇ ਫੋਕਸ, 700 ਲੱਖ ਕੁਇੰਟਲ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਦਾ ਗੰਨੇ ਦੀ ਪੈਦਾਵਾਰ ਵਧਾਉਣ ’ਤੇ ਫੋਕਸ, 700 ਲੱਖ ਕੁਇੰਟਲ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ

Breaking News, CHANDIGARH NEWS, Punjab News
ਚੰਡੀਗੜ੍ਹ, 13 ਸਤੰਬਰ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸੀਜ਼ਨ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਦਾ ਟੀਚਾ ਰੱਖਿਆ ਹੈ। ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਨੂੰ ਕਣਕ ਅਤੇ ਝੋਨੇ ਦੀ ਤਰ੍ਹਾਂ ਵਧੇਰੇ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ। ਇਸ ਤਹਿਤ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ, ਆਧੁਨਿਕ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗੰਨੇ ਨੂੰ ਕਣਕ ਅਤੇ ਝੋਨੇ ਤੋਂ ਬਾਅਦ ਪੰਜਾਬ ਦੀ ਤੀਜੀ ਪ੍ਰਮੁੱਖ ਫ਼ਸਲ ਦੱਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਆਧੁਨਿਕ ਖੇਤੀ ਤਕਨੀਕਾਂ ਨੂੰ ਵੱਡੇ ਪੱਧਰ ’ਤੇ ਅਪਣਾ ਕੇ ਗੰਨੇ ਦੀ ਪੈਦਾਵਾਰ ਵਧਾਉਣਾ, ਖੰਡ ਦੀ ਰਿਕਵਰੀ ਵਿੱਚ ਸ...
ਟਰੰਪ ਦੇ ‘ਇਹ ਹੋ ਕੇ ਰਹੇਗਾ’ ਬਿਆਨ ਨਾਲ ਬ੍ਰਿਟੇਨ-ਆਇਰਲੈਂਡ ਵਿਚਾਲੇ ਵਧਿਆ ਤਣਾਅ

ਟਰੰਪ ਦੇ ‘ਇਹ ਹੋ ਕੇ ਰਹੇਗਾ’ ਬਿਆਨ ਨਾਲ ਬ੍ਰਿਟੇਨ-ਆਇਰਲੈਂਡ ਵਿਚਾਲੇ ਵਧਿਆ ਤਣਾਅ

Global News
ਵਾਸ਼ਿੰਗਟਨ, 13 ਸਤੰਬਰ 2026:  ਦੁਨੀਆ ਦੇ ਰਾਸ਼ਟਰਪਤੀਆਂ ਦੇ ਵਿਦੇਸ਼ੀ ਦੌਰੇ ਆਮ ਤੌਰ ’ਤੇ ਕੂਟਨੀਤਕ ਪ੍ਰੋਟੋਕੋਲ, ਤਿਆਰ ਕੀਤੇ ਬਿਆਨਾਂ ਅਤੇ ਸੋਚ-ਸਮਝ ਕੇ ਚੁਣੇ ਗਏ ਸ਼ਬਦਾਂ ਨਾਲ ਭਰੇ ਹੁੰਦੇ ਹਨ। ਰਾਜਦੂਤਾਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਪਹਿਲਾਂ ਹੀ ਹਰ ਸੰਭਾਵਿਤ ਸਵਾਲ ਅਤੇ ਜਵਾਬ ਦੀ ਤਿਆਰੀ ਕਰਦੀਆਂ ਹਨ। ਪਰ ਜਦੋਂ ਗੱਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੌਰਿਆਂ ਦੀ ਹੋਵੇ ਤਾਂ ਮਾਹੌਲ ਕੁਝ ਵੱਖਰਾ ਹੀ ਨਜ਼ਰ ਆਉਂਦਾ ਹੈ। ਟਰੰਪ ਆਪਣੀ ਬੇਬਾਕ, ਅਚਾਨਕ ਅਤੇ ਕਈ ਵਾਰ ਵਿਵਾਦ ਪੈਦਾ ਕਰਨ ਵਾਲੀ ਬਿਆਨਬਾਜ਼ੀ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਵਿਦੇਸ਼ੀ ਦੌਰਿਆਂ ਦੌਰਾਨ ਮੇਜ਼ਬਾਨ ਦੇਸ਼ ਦੇ ਅਧਿਕਾਰੀਆਂ ਨੂੰ ਅਕਸਰ ਇਹ ਚਿੰਤਾ ਰਹਿੰਦੀ ਹੈ ਕਿ ਕਿਹੜਾ ਸਵਾਲ ਉੱਠੇਗਾ ਅਤੇ ਉਸ ਦਾ ਜਵਾਬ ਕਿਸ ਅੰਦਾਜ਼ ਵਿੱਚ ਦਿੱਤਾ ਜਾਵੇਗਾ। ਆਇਰਲੈਂਡ ਦਾ ਹਾਲੀਆ ਦੌਰਾ ਵੀ ਇਸੇ ਤਰ੍ਹਾਂ ਦੇ ‘ਟਰੰਪ ਟ੍ਰੀਟਮੈਂਟ’ ਦੀ ਇੱਕ ਹੋਰ ਮਿਸਾਲ ਬਣ ਗਿਆ। ਸ਼ਨੀਵਾਰ ਨੂੰ ਆਇਰਲੈਂਡ ਦੌਰੇ ਦੌਰਾਨ ਟਰੰਪ ਨੇ ਆਪਣੇ ਖਾਸ ਅੰਦਾਜ਼ ਵਿੱਚ ਆਇਰਿਸ਼ ਲੋਕਾਂ ਅਤੇ ਉੱਥੋਂ ਦੇ ਕਾਰੋਬਾਰੀ ਰਿਸ਼ਤਿਆਂ ਬਾਰੇ ਟਿੱਪਣੀਆਂ ਕੀਤੀਆਂ। ਉਨ੍ਹਾਂ ਨੇ...
ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਮੰਦਭਾਗਾ: ਐਡਵੋਕੇਟ ਧਾਮੀ

CHANDIGARH NEWS, Punjab News
ਚੰਡੀਗੜ੍ਹ, 13 ਸਤੰਬਰ 2026:  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਇਸ ਫੈਸਲੇ ਨੂੰ ਚਿੰਤਾਜਨਕ ਅਤੇ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਇਤਿਹਾਸਕ ਅਤੇ ਪ੍ਰਮੁੱਖ ਅਕਾਦਮਿਕ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਕਿਸੇ ਇੱਕ ਖਿੱਤੇ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹੈ, ਸਗੋਂ ਇਹ ਭਾਰਤ ਦੇ ਸਮੁੱਚੇ ਇਤਿਹਾਸ ਦਾ ਅਹਿਮ ਅਤੇ ਅਟੁੱਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਗੁਰੂ ਸਾਹਿਬਾਨ ਦੀਆਂ ਮਹਾਨ ਜੀਵਨ-ਯਾਤਰਾਵਾਂ, ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਸੰਘਰਸ਼, ...
CM ਨਾਇਬ ਸਿੰਘ ਸੈਣੀ ਨੇ ਸ਼ਹੀਦ ਸਿਪਾਹੀ ਸੁਖਚੈਨ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

CM ਨਾਇਬ ਸਿੰਘ ਸੈਣੀ ਨੇ ਸ਼ਹੀਦ ਸਿਪਾਹੀ ਸੁਖਚੈਨ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

Haryana news
ਚੰਡੀਗੜ੍ਹ, 13 ਸਤੰਬਰ 2026: ਸਿਰਸਾ ਦੇ ਦੌਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਕੁੱਤਾਬੜ੍ਹ ਪਹੁੰਚ ਕੇ ਸ਼ਹੀਦ ਸਿਪਾਹੀ ਸੁਖਚੈਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਦਿਆਂ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਦਿੱਤੀ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਸ਼ਹਾਦਤ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਸਾਡੇ ਜਵਾਨ ਮੁਸ਼ਕਲ ਹਾਲਾਤਾਂ ਵਿੱਚ ਵੀ ਦੇਸ਼ ਦੀ ਰੱਖਿਆ ਲਈ ਡਟ ਕੇ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦਾ। ਸ਼ਹੀਦਾਂ ਵੱਲੋਂ ਦੇਸ਼ ਲਈ ਦਿੱਤਾ ਗਿਆ ਬਲਿਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਦੇਸ਼ ਪ੍ਰਤੀ ਸਮਰਪਣ, ਹਿੰਮਤ ਅਤੇ ਫਰਜ਼ ਦੀ ਭਾ...
CM ਨਾਇਬ ਸਿੰਘ ਸੈਣੀ ਨੇ ਵੱਖ-ਵੱਖ ਵਿਭਾਗਾਂ ਨਾਲ ਜੁੜੀਆਂ ਜਨਤਕ ਸ਼ਿਕਾਇਤਾਂ ਦੀ ਕੀਤੀ ਸੁਣਵਾਈ

CM ਨਾਇਬ ਸਿੰਘ ਸੈਣੀ ਨੇ ਵੱਖ-ਵੱਖ ਵਿਭਾਗਾਂ ਨਾਲ ਜੁੜੀਆਂ ਜਨਤਕ ਸ਼ਿਕਾਇਤਾਂ ਦੀ ਕੀਤੀ ਸੁਣਵਾਈ

Haryana news
ਚੰਡੀਗੜ੍ਹ, 13 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸਿਰਸਾ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਜਨਤਕ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਨਿਰਪੱਖ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਕੁੱਲ 16 ਸ਼ਿਕਾਇਤਾਂ ਵਿਚਾਰੀਆਂ ਗਈਆਂ, ਜਿਨ੍ਹਾਂ ਵਿੱਚੋਂ 13 ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਫਲੈਟ ਦਾ ਕਬਜ਼ਾ ਨਾ ਮਿਲਣ ’ਤੇ ਰਕਮ ਵਾਪਸ ਕਰਨ ਦੇ ਨਿਰਦੇਸ਼ ਛੱਤਰਗੜ੍ਹ ਪੱਟੀ ਆਨੰਦ ਵਿਹਾਰ ਦੇ ਵਸਨੀਕ ਵਿਜੇ ਕੁਮਾਰ ਨੇ ਸ਼ਿਕਾਇਤ ਕਰਦਿਆਂ ਦੱਸਿਆ ਕਿ ਉਸ ਨੂੰ ਸੈਕਟਰ-21 ਵਿੱਚ ਫਲੈਟ ਨੰਬਰ 387 ਅਲਾਟ ਕੀਤਾ ਗਿਆ ਸੀ। ਉਸ ਵੱਲੋਂ ਲੋੜੀਂਦੀ ਰਕਮ ਜਮ੍ਹਾਂ ਕਰਵਾਉਣ ਤੋਂ ਬਾਅਦ ਅਲਾਟਮੈਂਟ ਪੱਤਰ ਵੀ ਜਾਰੀ ਕੀਤਾ ਗਿਆ, ਪਰ ਇਸ ਦੇ ਬਾਵਜੂਦ ਉਸ ਨੂੰ ਅਜੇ ਤੱਕ ਫਲੈਟ ਦਾ ਭੌਤਿਕ ਕਬਜ਼ਾ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਫਲੈਟ ਵਿੱਚ ਸੀਵਰੇਜ, ਪਾਣੀ ਅ...
ਗੈਂਗਸਟਰਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਤੇਜ਼, 7 ਮਹੀਨਿਆਂ ’ਚ 10 ਭਗੌੜੇ ਵਾਪਸ: ਅਮਨ ਅਰੋੜਾ

ਗੈਂਗਸਟਰਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਤੇਜ਼, 7 ਮਹੀਨਿਆਂ ’ਚ 10 ਭਗੌੜੇ ਵਾਪਸ: ਅਮਨ ਅਰੋੜਾ

Breaking News, Punjab News
ਚੰਡੀਗੜ੍ਹ, 13 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਮਾਲਦੋਵਾ ਤੋਂ ਇੱਕ ਨਾਮੀ ਗੈਂਗਸਟਰ ਨੂੰ ਪੰਜਾਬ ਵਾਪਸ ਲਿਆਉਣਾ ਸੂਬਾ ਸਰਕਾਰ ਵੱਲੋਂ ਗੈਂਗਸਟਰਵਾਦ ਖ਼ਿਲਾਫ਼ ਅਪਣਾਈ ਗਈ ਸਖ਼ਤ ਨੀਤੀ ਦਾ ਸਬੂਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਹੁਣ ਸਿਰਫ਼ ਸੂਬੇ ਅੰਦਰ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਭਗੌੜਿਆਂ ਖ਼ਿਲਾਫ਼ ਵੀ ਕਾਰਵਾਈ ਕਰ ਰਹੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਜਿਹੇ ਅਨਸਰਾਂ ਨੂੰ ਪੰਜਾਬ ਦੀ ਧਰਤੀ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਤੋਂ ਰੋਕਣ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਲੁਕ ਕੇ ਪੰਜਾਬ ਵਿੱਚ ਅਪਰਾਧ ਚਲਾਉਣ ਵਾਲਿਆਂ ਨੂੰ ਵੀ ਕਾਨੂੰਨ ਦੇ ਕਟਹਿਰੇ ਤੱਕ ਲਿਆਉਣਾ ਹੈ। ਸੱਤ ਮਹੀਨਿਆਂ ’ਚ 10 ਭਗੌੜਿਆਂ ਨੂੰ ਵਾਪਸ ਲਿਆਉਣ ਦਾ ਦਾਅਵਾ ...
ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਗੋਲੀਬਾਰੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਗੋਲੀਬਾਰੀ, ਪੁਲਿਸ ਵੱਲੋਂ ਜਾਂਚ ਸ਼ੁਰੂ

Entertainment, Punjab News
ਚੰਡੀਗੜ੍ਹ, 13 ਸਤੰਬਰ 2026: ਪੰਜਾਬੀ ਸੰਗੀਤ ਜਗਤ ਨਾਲ ਜੁੜੇ ਮਸ਼ਹੂਰ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਸ਼ਨੀਵਾਰ ਦੇਰ ਰਾਤ ਨਕਾਬਪੋਸ਼ ਹਮਲਾਵਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਫਰਵਾਹੀ ਪਿੰਡ ਵਿੱਚ ਵਾਪਰੀ, ਜਿੱਥੇ ਮੋਟਰਸਾਈਕਲਾਂ ’ਤੇ ਸਵਾਰ ਕੁਝ ਨਕਾਬਪੋਸ਼ ਵਿਅਕਤੀਆਂ ਨੇ ਗਾਇਕ ਦੇ ਘਰ ਦੇ ਬਾਹਰ ਪਹੁੰਚ ਕੇ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ ਕਰੀਬ 10 ਤੋਂ 12 ਰਾਊਂਡ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਦੀ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਘਟਨਾ ਸਮੇਂ ਘਰ ਵਿੱਚ ਮੌਜੂਦ ਸੀ ਪਰਿਵਾਰ ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਗੋਲੀਬਾਰੀ ਹੋਈ, ਉਸ ਵੇਲੇ ਗੁਲਾਬ ਸਿੱਧੂ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਮੌਜੂਦ ਸੀ, ਜਦਕਿ ਗਾਇਕ ਖੁਦ ਕਿਸੇ ਕੰਮ ਕਾਰਨ ਘਰ ਤੋਂ ਬਾਹਰ ਸੀ। ਹਮਲੇ ਦੌਰਾਨ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਸੱਟ ਨਹ...
ਕੇਂਦਰੀ ਪੂਲ ਤੋਂ ਪੰਜਾਬ ਨੂੰ ਹੱਕ ਨਾਲੋਂ 1,051 ਮੈਗਾਵਾਟ ਘੱਟ ਬਿਜਲੀ ਮਿਲ ਰਹੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰੀ ਪੂਲ ਤੋਂ ਪੰਜਾਬ ਨੂੰ ਹੱਕ ਨਾਲੋਂ 1,051 ਮੈਗਾਵਾਟ ਘੱਟ ਬਿਜਲੀ ਮਿਲ ਰਹੀ: ਤਰੁਨਪ੍ਰੀਤ ਸਿੰਘ ਸੌਂਦ

Breaking News, Punjab News
ਚੰਡੀਗੜ੍ਹ, 13 ਸਤੰਬਰ 2026: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸੂਬੇ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਉਸਦੇ ਨਿਰਧਾਰਤ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਘੱਟ ਬਿਜਲੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਕਿਸਾਨਾਂ ਦੇ ਨਾਲ-ਨਾਲ ਸੂਬੇ ਦੀ ਸਮੁੱਚੀ ਆਰਥਿਕਤਾ ਲਈ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸਦਾ ਬਣਦਾ ਹਿੱਸਾ ਤੁਰੰਤ ਪੂਰੀ ਮਾਤਰਾ ਵਿੱਚ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਦੀ ਉਪਲਬਧਤਾ ਵਿੱਚ ਕਮੀ ਦਾ ਸਿੱਧਾ ਪ੍ਰਭਾਵ ਖੇਤੀਬਾੜੀ, ਉਦਯੋਗ ਅਤੇ ਸੂਬੇ ਦੀ ਆਰਥਿਕ ਗਤੀਵਿਧੀ ’ਤੇ ਪੈ ਸਕਦਾ ਹੈ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਵੀ ਭੇਜਿਆ ਗਿਆ ਹੈ, ਜਿਸ ਵਿੱਚ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸਦੇ ਹੱਕ ਅਨੁਸਾਰ ਪੂਰੀ ਬਿਜਲੀ ਮੁਹੱਈਆ ਕਰਵਾਉਣ ਦੀ ਅਪ...
ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਰੋਸ ਮਾਰਚ ’ਚ ਹੋਣਗੇ ਸ਼ਾਮਲ

ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਰੋਸ ਮਾਰਚ ’ਚ ਹੋਣਗੇ ਸ਼ਾਮਲ

Punjab News
ਚੰਡੀਗੜ੍ਹ, 12 ਸਤੰਬਰ 2026: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ। ਉਨ੍ਹਾਂ ਦੇ ਦੌਰੇ ਦੌਰਾਨ ਪੰਜਾਬ ਕਾਂਗਰਸ ਵੱਲੋਂ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਹ ਮਾਰਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੀਤਾ ਜਾਵੇਗਾ। ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਸਚਿਨ ਪਾਇਲਟ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਕਾਂਗਰਸ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਗੂ ਅਤੇ ਵਰਕਰ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਨਗੇ। ਪਾਇਲਟ ਨੇ ਲਗਾਏ ਗੰਭੀਰ ਦੋਸ਼ ਪਾਇਲਟ ਵੱਲੋਂ ਕੀਤੇ ਗਏ ਦਾਅਵੇ ਮੁਤਾਬਕ, ਗੁਲਜ਼ਾਰ ਸਿੰਘ ਨੂੰ ਸਵਾਲ ਚੁੱਕਣ ਕਾਰਨ ਕਥਿਤ ਤੌਰ ’ਤੇ ਦਬਾਅ ਅਤੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਗੁਲਜ਼ਾਰ ਸਿੰਘ ਨੇ ਜ਼ਹਿਰ ਖ...