ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਭਰ ਦੇ ਅਧਿਆਪਕਾਂ ਨੂੰ ਦਿੱਤੀਆਂ ਅਧਿਆਪਕ ਦਿਵਸ ਦੀਆਂ ਵਧਾਈਆਂ
ਚੰਡੀਗੜ੍ਹ, 5 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਦੇਸ਼ ਭਰ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਸੋਚ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਤੇ ਉੱਤਮ ਨਾਗਰਿਕ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਅਧਿਆਪਕ ਦਿਵਸ ਮੌਕੇ ਜਾਰੀ ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਦੀ ਬੁਨਿਆਦ ਹੈ ਅਤੇ ਇੱਕ ਅਧਿਆਪਕ ਵਿਦਿਆਰਥੀ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿੱਚ ਬਹੁਤ ਡੂੰਘੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਅੰਦਰ ਗਿਆਨ ਹਾਸਲ ਕਰਨ ਦੀ ਲਗਨ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਦੇ ਹਨ।
ਸ. ਸੰਧਵਾਂ ਨੇ ਕਿਹਾ ਕਿ ਜਿਸ ਤਰ੍ਹਾਂ ਮਨੁੱਖ ਆਪਣੇ ਮਾਪਿਆਂ ਵੱਲੋਂ ਕੀਤੇ ਗਏ ਉਪਕਾਰਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਕਰਜ...









