ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੀ.ਏ.ਯੂ. ਲੁਧਿਆਣਾ ਵਿੱਚ ਉੱਤਰੀ ਭਾਰਤ ਦੀ ਪਹਿਲੀ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ
ਲੁਧਿਆਣਾ, 8 ਅਪ੍ਰੈਲ 2026: ਪੰਜਾਬ ਦੇ ਮਿੱਟੀ ਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿੱਚ ਸੂਬੇ ਦੀ ਪਹਿਲੀ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ ਕੀਤਾ। ਇਹ ਉੱਤਰੀ ਭਾਰਤ ਵਿੱਚ ਇਸ ਤਰ੍ਹਾਂ ਦੀ ਆਧੁਨਿਕ ਅਤੇ ਸਵੈਚਾਲਿਤ ਸਿੰਚਾਈ ਤਕਨਾਲੋਜੀ ਦੀ ਪਹਿਲੀ ਸਥਾਪਨਾ ਮੰਨੀ ਜਾ ਰਹੀ ਹੈ।
ਇਸ ਸਮਾਰੋਹ ਦੌਰਾਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਨਾਬਾਰਡ ਦੇ ਡੀਜੀਐਮ ਅਮਿਤ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਰਹੇ। ਇਸ ਦੇ ਨਾਲ ਪ੍ਰਗਤੀਸ਼ੀਲ ਕਿਸਾਨ, ਵਿਗਿਆਨੀ, ਅਧਿਆਪਕ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ।
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਪਣੇ ਸੰਬੋਧਨ ਵਿੱਚ ਵਿਗਿਆਨੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਨਵੀਆਂ ਤਕਨਾਲੋਜੀਆਂ ਨੂੰ ਅਪਣਾਉਣ ਅਤੇ ਖੇਤੀਬਾੜੀ ਵਿੱਚ ਨਵੀਨਤਾ ‘ਤੇ ਜ਼ੋਰ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਘਟ ਰਹੇ ਭੂਮੀਗਤ ਪਾਣੀ ‘...









