23 ਤੋਂ 26 ਅਕਤੂਬਰ ਤੱਕ ਸਜੇਗਾ ਸੂਰਜਕੁੰਡ ਦੀਵਾਲੀ ਮੇਲਾ, CM ਨਾਇਬ ਸਿੰਘ ਸੈਣੀ ਕਰਨਗੇ ਉਦਘਾਟਨ; ਕੰਵਰ ਗਰੇਵਾਲ ਦੀ ਪੇਸ਼ਕਾਰੀ ਹੋਵੇਗੀ ਖ਼ਾਸ ਖਿੱਚ
ਚੰਡੀਗੜ੍ਹ, 20 ਅਕਤੂਬਰ 2026: ਹਰਿਆਣਾ ਦੇ ਸੂਰਜਕੁੰਡ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਚਾਰ ਰੋਜ਼ਾ ਸੂਰਜਕੁੰਡ ਦੀਵਾਲੀ ਮੇਲਾ 23 ਤੋਂ 26 ਅਕਤੂਬਰ ਤੱਕ ਕਰਵਾਇਆ ਜਾਵੇਗਾ। ਤੀਜੇ ਸੂਰਜਕੁੰਡ ਦੀਵਾਲੀ ਮੇਲੇ ਦਾ ਉਦਘਾਟਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। ਇਸ ਮੌਕੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਕੇਂਦਰੀ ਮੰਤਰੀ ਮਨੋਹਰ ਲਾਲ 26 ਅਕਤੂਬਰ ਨੂੰ ਹੋਣ ਵਾਲੇ ਸਮਾਪਤੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਹ ਮੇਲਾ ਦੀਵਾਲੀ ਦੇ ਜਸ਼ਨਾਂ ਦੇ ਨਾਲ-ਨਾਲ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ, ਰਵਾਇਤੀ ਕਲਾਵਾਂ, ਦਸਤਕਾਰੀ, ਲੋਕ ਸੰਗੀਤ, ਲੋਕ ਨਾਚ ਅਤੇ ਵੱਖ-ਵੱਖ ਖੇਤਰਾਂ ਦੇ ਪਕਵਾਨਾਂ ਨੂੰ ਇੱਕ ਮੰਚ ’ਤੇ ਪੇਸ਼ ਕਰੇਗਾ। ਮੇਲੇ ਵਿੱਚ ਲਗਭਗ 300 ਸਟਾਲ ਲਗਾਏ ਜਾਣਗੇ, ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਾਰੀਗਰ ਆਪਣੇ ਹੱਥਾਂ ਨਾਲ ਤਿਆਰ ਕੀਤੇ ਉਤਪਾਦਾਂ ਅਤੇ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਲਗਾਉਣਗੇ। ਹਰਿਆਣਾ ਸੈਰ-ਸਪਾਟਾ ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ...









