ਨੰਗਲ ਦੇ ਇਤਿਹਾਸ ਵਿੱਚ 31 ਮਾਰਚ ਦਾ ਦਿਨ ਸੁਨਿਹਰੇ ਅੱਖਰਾਂ ਵਿੱਚ ਲਿਖਿਆ ਜਾਵੇਗਾ: ਹਰਜੋਤ ਬੈਂਸ
ਨੰਗਲ, 29 ਮਾਰਚ 2026: ਨੰਗਲ ਸ਼ਹਿਰ ਲਈ 31 ਮਾਰਚ ਦਾ ਦਿਨ ਇਤਿਹਾਸਕ ਬਣਨ ਜਾ ਰਿਹਾ ਹੈ, ਜਿਸਨੂੰ ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ। ਕੈਬਨਿਟ ਮੰਤਰੀ Harjot Singh Bains ਦੀ ਲਗਾਤਾਰ ਮਿਹਨਤ ਅਤੇ ਵਚਨਬੱਧਤਾ ਨਾਲ ਨੰਗਲ ਵਿੱਚ ਵਿਕਾਸ ਦੀ ਨਵੀਂ ਰਫ਼ਤਾਰ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਮੁੱਖ ਮੰਤਰੀ Bhagwant Mann ਵੱਲੋਂ ਕਈ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜੋ ਇਲਾਕੇ ਦੇ ਢਾਂਚਾਗਤ ਵਿਕਾਸ ਨੂੰ ਮਜ਼ਬੂਤ ਕਰਨ ਦੇ ਨਾਲ ਲੋਕਾਂ ਦੀ ਜੀਵਨ ਗੁਣਵੱਤਾ ਵਿੱਚ ਵੀ ਸੁਧਾਰ ਲਿਆਉਣਗੇ।
ਐਨ.ਐਫ.ਐਲ. ਗਰਾਊਂਡ ਵਿੱਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਨੰਗਲ ਵਿੱਚ ਬਣਾਇਆ ਜਾ ਰਿਹਾ ਹੈ, ਜੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੇ ਨਾਲ ਸਥਾਨਕ ਅਰਥਵਿਵਸਥਾ ਨੂੰ ਮਜ਼ਬੂਤ ਕਰੇਗਾ। ਇਸ ਤੋਂ ਇਲਾਵਾ, 23 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹਿਆ “ਸ਼ਹੀਦ ਕੈਪਟਨ ਅਮੋਲ ਕਾਲੀਆ ਸੈਂਟਰ ਆਫ ਐਕਸੀਲੈਂਸ” ਨੌਜਵਾਨਾਂ ਲਈ ਰੋਜ਼ਗਾਰ ਅਤੇ ਹੁਨਰ ਵਿਕਾਸ ਦੇ ਨਵੇਂ ਮੌਕੇ ਪੈਦਾ...









