ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾ ਕੇ ਵਰਦਾਨ ਸਾਬਤ ਹੋਈ; ਡਾ. ਬਲਬੀਰ ਸਿੰਘ
ਚੰਡੀਗੜ੍ਹ / ਪਟਿਆਲਾ, 25 ਮਾਰਚ 2026: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਕੇ ਲੋਕਾਂ ਲਈ ਵੱਡੀ ਰਹਤ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਹੁਣ ਤੱਕ 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸਿਹਤ ਮਾਡਲ ਹੁਣ ਹੋਰ ਰਾਜਾਂ ਲਈ ਵੀ ਮਿਸਾਲ ਬਣ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਸਿਹਤ, ਸਿੱਖਿਆ ਅਤੇ ਰੋਜ਼ਗਾਰ ਖੇਤਰਾਂ ਨੂੰ ਤਰਜੀਹ ਦਿੱਤੀ ਹੈ, ਜਿਸ ਦੇ ਨਤੀਜੇ ਸਾਫ਼ ਨਜ਼ਰ ਆ ਰਹੇ ਹਨ। ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਸੁਧਾਰ ਪ੍ਰਕਿਰਿਆ ਨਾਲ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋਈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 65 ਲੱਖ ਪਰਿਵਾਰਾਂ ਅਤੇ 3 ਕਰੋੜ ਲੋਕਾਂ ਲਈ ਸਿਹਤ ਕਾਰਡ ਜਾਰੀ ਕਰਨ ਦਾ ਟਾਰਗੇਟ ਹੈ, ਜਿਨ੍ਹਾਂ ਵਿੱਚੋਂ ...









